ਆਂਗਣਵਾੜੀ ਵਰਕਰਾਂ ਵੱਲੋਂ ਜੰਤਰ-ਮੰਤਰ ਦਿੱਲੀ ਵਿੱਚ ਵਿਸ਼ਾਲ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ:
ਦੇਸ ਦੀਆਂ ਵੱਖ-ਵੱਖ ਟਰੇਡ-ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਜੰਤਰ-ਮੰਤਰ ਦਿੱਲੀ ਵਿੱਚ ਤਿੰਨ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਪੰਜਾਬ ’ਚੋਂ ਆਂਗਣਵਾੜੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਪਾਲ ਕੌਰ, ਜਨਰਲ ਸਕੱਤਰ ਬਲਜੀਤ ਕੌਰ ਅਤੇ ਮੁੱਖ ਸਲਾਹਕਾਰ ਰਜਵੰਤ ਕੌਰ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ (ਪਸਸਫ਼) ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫ਼ੈਡਰੇਸ਼ਨ ਦੇ ਕੌਮੀ ਵਾਇਸ ਚੇਅਰਮੈਨ ਸਾਥੀ ਵੇਦ ਪ੍ਰਕਾਸ਼ ਦੀ ਅਗਵਾਈ ਹੇਠ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਇਸ ਦੇਸ-ਵਿਆਪੀ ਰੈਲੀ ਵਿੱਚ ਸ਼ਮੂਲੀਅਤ ਕੀਤੀ ਗਈ ਜਿਸ ਵਿੱਚ ਇਹਨਾਂ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਅਵਾਜ਼ ਬੁਲੰਦ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਸੂਬਾ ਪ੍ਰਧਾਨ ਹਰਪਾਲ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਸੁਧਾਰ ਕਰਨਾ ਤਾਂ ਇੱਕ ਪਾਸੇ ਸਗੋਂ ਸੂਬਾ ਸਰਕਾਰ ਇਹਨਾਂ ਸੈਂਟਰਾਂ ਨੂੰ ਬੰਦ ਕਰਨ ਦੀ ਯੋਜਨਾ ਬਣਾਈ ਬੈਠੀ ਹੈ। ਜਿਸ ਨੂੰ ਆਂਗਣਵਾੜੀ ਵਰਕਰਾਂ ਕਿਸੇ ਕੀਮਤ ਤੇ ਵੀ ਲਾਗੂ ਨਹੀਂ ਹੋਣ ਦੇਣਗੀਆਂ।ਉਹਨਾਂ ਕਿਹਾ ਕਿ ਸਰਕਾਰ ਇੱਕ ਪਾਸੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੀ ਗੱਲ ਕਰਦੀ ਹੈ ਪਰੰਤੂ ਅਸਲੀਅਤ ਬਿਲਕੁਲ ਇਸ ਦੇ ਉਲਟ ਹੈ। ਉਹਨਾਂ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਦੀਆਂ ਨੌਕਰੀਆਂ ਖ਼ਤਮ ਕਰਨ ਤੇ ਤੁਲੀ ਹੋਈ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਏਗਾ। ਆਗੂਆਂ ਕਿਹਾ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਆੜ ਹੇਠ ਜੇਕਰ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਨੂੰ ਬੰਦ ਕਰਨ ਦੀ ਕੋਸ਼ਸ਼ ਕੀਤੀ ਤਾਂ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਏਗਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…