Nabaz-e-punjab.com

ਚੱਪੜਚਿੜੀ ਤੇ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਚੱਪੜਚਿੜੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਹਜ਼ੂਰੀ ਰਾਗੀ ਅਤੇ ਪੰਥਕ ਢਾਡੀ ਜਥਾ ਗਿਆਨੀ ਪ੍ਰੇਮ ਸਿੰਘ ਪੇ੍ਰਮੀ ਅਤੇ ਹੋਰਨਾਂ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ। ਇਹ ਜਾਣਕਾਰੀ ਪ੍ਰਧਾਨ ਜਗਤਾਰ ਸਿੰਘ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਨੇ ਦਿੱਤੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚਲਿਆ। ਜਿਸ ਵਿੱਚ ਬੀਬੀ ਪਰਵਿੰਦਰ ਕੌਰ ਖਾਲਸਾ (ਲੁਧਿਆਣੇ ਵਾਲੀਆਂ ਬੀਬੀਆਂ) ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੇ ਬਚਨਾਂ ਸਦਕਾ ਮਾਤਾ ਗੰਗਾ ਜੀ ਦੇ ਗ੍ਰਹਿ ਵਿੱਚ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਦਾ ਪੁਰਾ ਪ੍ਰਸੰਗ ਸੁਣਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਕਥਾ ਵਿਚਾਰ ਰਾਹੀਂ ਸ਼ਬਦ ਗੁਰੂ ਦੀ ਮਹਾਨਤਾ ਬਾਰੇ ਦੱਸਿਆ। ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਜਸਪਾਲ ਸਿੰਘ ਤਾਨ ਦੇ ਪੰਥਕ ਢਾਡੀ ਜਥਾ, ਭਾਈ ਕੁਲਦੀਪ ਸਿੰਘ, ਭਾਈ ਬਹਾਦਰ ਸਿੰਘ, ਭਾਈ ਜਗਦੀਪ ਸਿੰਘ, ਭਾਈ ਹਰਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…