ਨਗਰ ਕੀਰਤਨ ਦਾ ਥਾਂ ਥਾਂ ਭਰਵਾਂ ਸਵਾਗਤ

ਕੁਰਾਲੀ 18 ਦਸੰਬਰ (ਰਜਨੀਕਾਂਤ ਗਰੋਵਰ):
ਇੱਥੋਂ ਦੇ ਨੇੜਲੇ ਪਿੰਡ ਬ੍ਰਾਹਮਣ ਮਾਜਰਾ ਵਿਖੇ ਸਥਿਤ ਗੁਰਦੁਆਰਾ ਦਸਮ ਤੇ ਛੇਵੀਂ ਪਾਤਸ਼ਾਹੀ ਤੋਂ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਬ੍ਰਾਹਮਣਾ ਮਾਜਰਾ ਤੋਂ ਸ਼ੁਰੂ ਹੋਇਆ ਜੋ ਪਿੰਡ ਚੈੜੀਆਂ, ਕਾਕਰੋਂ, ਭੂਪਨਗਰ, ਕਿਸ਼ਨਪੁਰਾ, ਲੁਹਾਰੀ, ਭਾਗੋਮਾਜਰਾ, ਚੱਕਲਾਂ-ਰੋਡਮਾਜਰਾ, ਖ਼ਾਬੜਾ, ਸਿੰਘ, ਭਗਵੰਤਪੁਰਾ ਤੋਂ ਹੁੰਦਾ ਹੋਇਆ ਦੇਰ ਸ਼ਾਮ ਵਾਪਸ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਇਸ ਤੋਂ ਪਹਿਲਾਂ ਰਸਤੇ ਵਿੱਚ ਨਗਰ ਕੀਰਤਨ ਦਾ ਪਿੰਡਾਂ ਵਿੱਚ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ ਅਤੇ ਗੁਰਦੁਆਰਾ ਬਾਬਾ ਗਾਜੀ ਦਾਸ ਜੀ ਰੋਡਮਾਜਰਾ-ਚੱਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਬਾਜਵਾ, ਉੱਘੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ ਅਤੇ ਜੈ ਸਿੰਘ ਚੱਕਲਾਂ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਵੱਲੋਂ ਜੈਕਾਰਿਆਂ ਗੂੰਜ ਵਿੱਚ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਗੁਰਸ਼ਰਨ ਸਿੰਘ, ਨਰੇਸ਼ ਕੁਮਾਰ, ਅਮਨਦੀਪ ਸਿੰਘ, ਬਲਵਿੰਦਰ ਸਿੰਘ ਚੱਕਲਾਂ, ਬਿੱਟੂ ਬਾਜਵਾ, ਮੇਜਰ ਸਿੰਘ, ਨੰਬਰਦਾਰ ਉਮਰਾਓ ਸਿੰਘ, ਬਲਦੇਵ ਸਿੰਘ, ਜੱਸਾ ਚੱਕਲ, ਗੁਰਦੀਪ ਸਿੰਘ ਦੀਪੂ, ਮਨਮੋਹਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…