3582 ਮਾਸਟਰ ਕਾਡਰ ਯੂਨੀਅਨ ਦਾ ਵਫ਼ਦ ਸਿੱਖਿਆ ਮੰਤਰੀ ਓਪੀ ਸੋਨੀ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
3582 ਮਾਸਟਰ ਕਾਡਰ ਯੂਨੀਅਨ ਦੀ ਸੂਬਾਈ ਪ੍ਰਧਾਨ ਅਨੁ ਬਾਲਾ ਦੀ ਅਗਵਾਈ ਹੇਠ ਮਾਸਟਰਾਂ ਨੇ ਅੱਜ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕਰਕੇ ਮਾਸਟਰ ਕਾਡਰ ਦੀਆਂ ਸਮੱਸਿਆਵਾਂ ਬਾਰੇ ਇੱਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸਿੰਘ ਬਰਾੜ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਦਿੱਤਾ।
ਵਫ਼ਦ ਨੇ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਸਬੰਧੀ ਸਕਰੂਟਨੀ ਹੋ ਚੁੱਕੀ ਹੈ। ਲਿਹਾਜ਼ਾ ਇਨ੍ਹਾਂ ਅਸਾਮੀਆਂ ਸਬੰਧੀ ਤੁਰੰਤ ਪ੍ਰਭਾਵ ਲਾਲ ਜੁਆਨਿੰਗ ਦੇ ਹੁਕਮ ਜਾਰੀ ਕੀਤੇ ਜਾਣ। ਵਫ਼ਦ ਦੇ ਦੱਸਣ ਅਨੁਸਾਰ ਉਨ੍ਹਾਂ ਦੀ ਮੰਤਰੀ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ ਅਤੇ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਸ਼ਾਹਕੋਟ ਜ਼ਿਮਨੀ ਚੋਣ ਤੋਂ ਵਿਹਲੇ ਹੋ ਕੇ ਜੂਨ ਦੇ ਪਹਿਲੇ ਹਫ਼ਤੇ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੀ ਜੁਆਨਿੰਗ ਸਬੰਧੀ ਸੂਚੀਆਂ ਜਾਰੀ ਕਰ ਦਿੱਤੀਆਂ ਜਾਣਗੀਆਂ। ਜੇਕਰ ਕਿਸੇ ਕਾਰਨ ਕੋਈ ਅਧਿਆਪਕ ਨੌਕਰੀ ਤੋਂ ਵਾਂਝਾ ਰਹਿ ਵੀ ਗਿਆ ਤਾਂ ਉਸ ਨੂੰ ਬਾਅਦ ਵਿੱਚ ਜੁਆਨਿੰਗ ਕਰਵਾਈ ਜਾਵੇਗੀ।
ਸਿੱਖਿਆ ਮੰਤਰੀ ਨੂੰ ਮਿਲੇ ਵਫ਼ਦ ਵਿੱਚ ਯੂਨੀਅਨ ਦੀ ਸੂਬਾ ਪ੍ਰਧਾਨ ਅਨੁ ਬਾਲਾ, ਮੀਤ ਪ੍ਰਧਾਨ ਦਲਜੀਤ ਸਿੰਘ, ਗੌਰਵਜੀਤ ਸਿੰਘ, ਸੁਖਵਿੰਦਰ ਸਿੰਘ, ਮਨਦੀਪ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ, ਬਲਵਿੰਦਰ ਸਿੰਘ, ਮਨਦੀਪ ਕੌਰ, ਜਤਿੰਦਰ ਸਿੰਘ, ਹਰਮਨਦੀਪ ਸਿੰਘ ਅਤੇ ਯਾਦਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…