ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਜ਼ਿਲ੍ਹਾ ਮੁਹਾਲੀ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਜੋ ਕਿ ਸਰਕਾਰ ਦੀ ਮਾਰੂ ਨੀਤੀਆਂ ਖ਼ਿਲਾਫ਼ ਮੁਹਾਲੀ ਵਿੱਚ 28 ਨਵੰਬਰ ਨੂੰ ਧਰਨਾ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਹਨ। ਇਸ ਵਿੱਚ ਮਾਸਟਰ ਮੋਟੀਵੇਟਰ, ਮੋਟੀਵੇਟਰ ਯੂਨੀਅਨ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਯੂਨੀਅਨ ਦੇ ਸੂਬਾ ਪ੍ਰਧਾਨ ਆਗੂ ਬੱਗਾ ਸਿੰਘ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਛਾਂਟੀਆਂ ਬੰਦ ਕਰੇ। ਉਹਨਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਮਰਜ ਕਰਕੇ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਦਾ ਸੋਸ਼ਣ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੋਟੀਵੇਟਰਾਂ ਨੂੰ ਮਹੀਨਾ ਵਾਰ ਬੱਝਵੀ ਤਨਖ਼ਾਹ ਦਿੱਤੀ ਜਾਵੇ। ਉਹਨਾਂ ਦੱਸਿਆ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ 12 ਦਸੰਬਰ ਨੂੰ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਵੱਲੋਂ ਪਟਿਆਲਾ ਵਿਖੇ ਮੁੱਖ ਦਫਤਰ ਦੇ ਸਾਹਮਣੇ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 28 ਨਵੰਬਰ ਨੂੰ ਸਰਕਾਰੀ ਮੁਲਾਜ਼ਮਾਂ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…