
ਮਾਤਾ ਬਲਦੇਵ ਕੌਰ ਸੋਹਾਣਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਬੁੱਧਵਾਰ ਨੂੰ
ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਇੱਥੋਂ ਦੇ ਸੈਕਟਰ-77 ਦੇ ਵਸਨੀਕ ਅਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੋਹਾਣਾ ਦੇ ਮਾਤਾ ਬੀਬੀ ਬਲਦੇਵ ਕੌਰ ਸੋਹਾਣਾ ਜਿਨ੍ਹਾਂ ਦੀ ਬੀਤੀ 21 ਅਪਰੈਲ ਨੂੰ ਸੰਖੇਪ ਜਿਹੀ ਬਿਮਾਰੀ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਭਲਕੇ 30 ਅਪਰੈਲ (ਦਿਨ ਬੁੱਧਵਾਰ) ਨੂੰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਸਾਢੇ 12 ਵਜੇ ਤੱਕ ਹੋਵੇਗੀ। ਇਸ ਉਪਰੰਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।