Nabaz-e-punjab.com

ਮਾਤਾ ਬਲਵਿੰਦਰ ਕੌਰ ਜੰਡੂ ਨੂੰ ਵੱਖ ਵੱਖ ਰਾਜਸੀ ਤੇ ਧਾਰਮਿਕ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਪਾਣੀ ਦੀਆਂ ਟੈਂਕੀਆਂ ਬਣਾਉਣ ਵਾਲੀ ਮਸ਼ਹੂਰ ਕੰਪਨੀ ਬਲੈਕ ਸਟੋਨ ਇੰਡਸਟਰੀ ਦੇ ਫਾਉਂਡਰ ਅਤੇ ਕੰਪਨੀ ਦੇ ਮਾਲਕ ਕੁਲਦੀਪ ਸਿੰਘ ਜੰਡੂ, ਬਲਜੀਤ ਸਿੰਘ ਜੰਡੂ ਅਤੇ ਗੁਰਮੀਤ ਸਿੰਘ ਜੰਡੂ ਦੇ ਮਾਤਾ ਅਤੇ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਭੁੱਲਰ ਦੀ ਵੱਡੀ ਭੈਣ ਬੀਬੀ ਬਲਵਿੰਦਰ ਕੌਰ ਜੰਡੂ ਜਿਨ੍ਹਾਂ ਦੀ ਬੀਤੀ 13 ਮਈ ਨੂੰ ਮੌਤ ਹੋ ਗਈ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਬੁੱਧਵਾਰ ਨੂੰ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 ਵਿੱਚ ਹੋਈ। ਜਿੱਥੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਪਰਿਵਾਰ ਦੇ ਸਨੇਹੀਆਂ, ਨਜ਼ਦੀਕੀ ਰਿਸ਼ਤੇਦਾਰਾਂ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ, ਧਾਰਮਿਕ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਅਤੇ ਨੁਮਇੰਦਿਆਂ ਨੇ ਮਾਤਾ ਬਲਵਿੰਦਰ ਕੌਰ ਨੂੰ ਸ਼ਰਧਾਂਜਲੀ ਭੇੇਂਟ ਕੀਤੀ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ।
ਇਸ ਮੌਕੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮੁੱਖ ਮੰਤਰੀ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਾਬਕਾ ਪ੍ਰਧਾਨ ਹਰਿੰਦਰਪਾਲ ਸਿੰਘ ਬਿੱਲਾ, ਸੰਤ ਮਹਿੰਦਰ ਸਿੰਘ ਲੰਬਿਆ ਵਾਲੇ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਸੇਵਾਮੁਕਤ ਪੁਲੀਸ ਅਧਿਕਾਰੀ ਆਰਪੀ ਸਿੰਘ ਤੇ ਸੁਖਦੇਵ ਸਿੰਘ ਸਿੱਧੂ, ਬੀਐਸਐਫ਼ ਦੇ ਏਡੀਜੀਪੀ ਜਗਤ ਸਿੰਘ ਭੰਵਰਾ, ਏਆਈਜੀ ਇਕਬਾਲ ਸਿੰਘ ਗਿੱਲ, ਆਰਟੀਆਈ ਦੇ ਸਾਬਕਾ ਕਮਿਸ਼ਨਰ ਰਵਿੰਦਰ ਸਿੰਘ ਨਾਗੀ, ਐਸਪੀ ਰਾਜ ਬਲਵਿੰਦਰ ਸਿੰਘ ਮਰਾੜ, ਐਸਪੀ (ਸੇਵਾਮੁਕਤ) ਪਰਮਜੀਤ ਸਿੰਘ ਖਹਿਰਾ ਸਮੇਤ ਸ਼ਹਿਰ ਦੇ ਅਕਾਲੀ ਭਾਜਪਾ ਅਤੇ ਕਾਂਗਰਸ ਦੇ ਕੌਂਸਲਰਾਂ, ਗੁਰਦੁਆਰਾ ਕਮੇਟੀਆਂ, ਰਾਮਗੜ੍ਹੀਆ ਸਭਾ ਅਤੇ ਹੋਰਨਾਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਅਖੀਰ ਵਿੱਚ ਮਾਤਾ ਬਲਵਿੰਦਰ ਕੌਰ ਦੇ ਛੋਟੇ ਭਰਾ ਅਤੇ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਭੁੱਲਰ ਨੇ ਸਾਰਿਆਂ ਧੰਨਵਾਦ ਕੀਤਾ ਅਤੇ ਸਟੇਜ ਦੀ ਜ਼ਿੰਮੇਵਾਰੀ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਕਰਮ ਸਿੰਘ ਬਬਰਾ ਨੇ ਨਿਭਾਈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …