Nabaz-e-punjab.com

ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਇੱਥੋਂ ਦੇ ਫੇਜ਼-3ਬੀ2 ਦੀ ਸੰਗਤ ਵੱਲੋਂ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰੂ ਕਾ ਲੰਗਰ ਡਾ. ਅੰਬੇਦਕਰ ਚੌਂਕ ਦੀਆਂ ਟਰੈਫ਼ਿਕ ਲਾਈਟਾਂ ਫੇਜ਼-3ਬੀ2 ਨੇੜੇ ਲਗਾਇਆ ਗਿਆ। ਇਸ ਮੌਕੇ ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕਾਂਗਰਸ ਦੇ ਸਿਟੀ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਜਨਰਲ ਸਕੱਤਰ ਮਨਮੋਹਨ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ, ਕੌਂਸਲਰ ਜਸਬੀਰ ਸਿੰਘ ਮਣਕੁੂ, ਕੌਂਸਲਰ ਗੁਰਸਾਹਿਬ ਸਿੰਘ, ਨਵਜੋਤ ਸਿੰਘ ਵਾਛਲ, ਗੁਰਦੇਵ ਸਿੰਘ ਚੌਹਾਨ, ਪ੍ਰੇਮ ਕੁਮਾਰ, ਪ੍ਰਮੋਦ ਕੁਮਾਰ, ਕੇ ਸ਼ਾਰਦਾ, ਹਰਪ੍ਰੀਤ ਸਿੰਘ, ਹਰਜੀਤ ਸਿੰਘ ਸਿਆਣ, ਦਵਿੰਦਰ ਸਿੰਘ, ਪਰਮਜੀਤ ਕੌਰ, ਹਰਜੀਤ ਕੌਰ, ਹਿਨਾ, ਰਵਿੰਦਰ ਕੌਰ, ਤਰਸੇਮ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਸ ਮਰਲਾ ਦੇ ਮੈਂਬਰ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਾਢੇ ਸੱਤ ਮਰਲਾ ਦੇ ਮੈਂਬਰ ਅਤੇ ਹੋਰ ਇਲਾਕਾ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…