Nabaz-e-punjab.com

ਮਾਤਾ ਮਨਜੀਤ ਕੌਰ ਨੂੰ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਮਾਂ ਦੇ ਪੂਰਨਿਆਂ ’ਤੇ ਚੱਲ ਕੇ ਹੀ ਹਰ ਬੱਚਾ ਉਸਾਰੂ ਸ਼ਖ਼ਸੀਅਤ ਦਾ ਮਾਲਕ ਬਣਦਾ ਹੈ: ਜਗਮੀਤ ਬਰਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਅਤੇ ਸੇਵਾਮੁਕਤ ਤਹਿਸੀਲਦਾਰ ਅਮਰੀਕ ਸਿੰਘ ਦੀ ਪਤਨੀ ਬੀਬੀ ਮਨਜੀਤ ਕੌਰ ਜਿਨ੍ਹਾਂ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿੱਚ ਕਰਵਾਇਆ ਗਿਆ। ਭਾਈ ਜਸਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ।
ਇਸ ਮੌਕੇ ਸਵਰਗੀ ਬੀਬੀ ਮਨਜੀਤ ਕੌਰ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਮਾਂ ਸ਼ਬਦ ਦੀ ਵਡਿਆਈ ਹੀ ਬੱਚਿਆਂ ਨੂੰ ਜੀਵਨ ਦੀ ਜਾਂਚ ਸਿਖਾਉਂਦੀ ਹੈ ਅਤੇ ਮਾਂ ਦੇ ਪੂਰਨਿਆਂ ’ਤੇ ਚੱਲ ਕੇ ਹੀ ਹਰ ਬੱਚਾ ਉਸਾਰੂ ਸ਼ਖ਼ਸੀਅਤ ਦਾ ਮਾਲਕ ਬਣਦਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਾਂ ਹੀ ਇਕ ਅਜਿਹੀ ਸ਼ਖ਼ਸੀਅਤ ਹੈ ਜੋ ਪਰਿਵਾਰ ਨੂੰ ਹਮੇਸ਼ਾ ਇਕ ਕਰਨ ਵਿੱਚ ਵੱਡਾ ਯੋਗਦਾਨ ਪਾਉਂਦੀ ਹੈ। ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਨਜੀਤ ਸਿੰਘ ਝਮਲੂਟੀ, ਨਗਰ ਪੰਚਾਇਤ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਅਮਨਦੀਪ ਸਿੰਘ ਮਾਂਗਟ ਅਤੇ ਆਰਐੱਮਪੀਆਈ ਦੇ ਸਕੱਤਰ ਸੱਜਣ ਸਿੰਘ ਨੇ ਮਾਤਾ ਮਨਜੀਤ ਕੌਰ ਨੂੰ ਸ਼ਰਧਾਂਜ਼ਲੀ ਭੇਟ ਕੀਤੀ।
ਇਸ ਮੌਕੇ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਸੀਨੀਅਰ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ, ਹਾਈ ਕੋਰਟ ਦੇ ਵਕੀਲ ਕਵਰਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ, ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ, ਕਰਨਲ ਜੇਐੱਸ ਬਾਲਾ, ਮਾਨ ਸਿੰਘ ਸੋਹਾਣਾ, ਐੱਸਪੀ ਤੇਜਿੰਦਰ ਸਿੰਘ ਸੰਧੂ, ਡੀਐਸਪੀ ਹਰਸਿਮਰਨ ਸਿੰਘ ਬੱਲ, ਪਰਮਿੰਦਰ ਸੇਖੋਂ, ਸੰਦੀਪ ਜੱਸੜਾਂ, ਵਰਿੰਦਰ ਵਿੱਕੀ, ਕਿਰਪਾਲ ਸਿੰਘ ਗਿੱਲ, ਲਾਭ ਸਿੰਘ, ਭੁਪਿੰਦਰ ਸਿੰਘ ਭੂਰਾ, ਜਗਤਾਰ ਸਿੰਘ ਕਾਲਾ, ਸੰਗਤ ਸਿੰਘ, ਬਲਿੰਦਰ ਸਿੰਘ, ਪੱਤਰਕਾਰ ਸੰਜੀਵ ਬੱਬੀ, ਨਵਜੋਤ ਸਿੰਘ ਸਮੇਤ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਕੌਂਸਲਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ। ਅਖੀਰ ਵਿੱਚ ਮੇਅਰ ਕੁਲਵੰਤ ਸਿੰਘ ਨੇ ਪਰਿਵਾਰ ਵੱਲੋਂ ਸ਼ਰਧਾਂਜਲੀ ਦੇਣ ਪੁੱਜੀਆਂ ਸਾਰੀਆਂ ਸ਼ਖ਼ਸੀਅਤਾਂ, ਸਾਕ ਸਬੰਧੀਆਂ ਅਤੇ ਹੋਰਨਾਂ ਪਤਵੰਤਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…