ਮਟੌਰ ਕੈਂਪ: 60 ਨੌਜਵਾਨਾਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਕਰੋਨਾਵਾਇਰਸ ਦੀ ਮਹਾਮਾਰੀ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਖੂਨ ਦੀ ਲੋੜ ਨੂੰ ਪੂਰਾ ਕਰਨ ਦੇ ਮੰਤਵ ਨਾਲ ਰੱਖਦਿਆਂ ਬਾਬਾ ਬਾਲ ਭਾਰਤੀ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਏਕਜੋਤ ਸਕੂਲ ਪਿੰਡ ਮਟੌਰ (ਨੇੜੇ ਖੇੜਾ) ਵਿੱਚ ਖੂਨਦਾਨ ਕੈਂਪ ਦਾ ਲਗਾਇਆ ਗਿਆ। ਜਿਸ ਵਿੱਚ ਸਰਕਾਰੀ ਹਸਪਤਾਲ ਸੈਕਟਰ-32 ਦੀ ਮੈਡੀਕਲ ਟੀਮ ਨੇ ਕੈਂਪ ਵਿੱਚ ਪਹੁੰਚ 60 ਖੂਨ ਦੇ ਯੂਨਿਟ ਹਾਸਲ ਕੀਤੇ। ਇਹ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਖੂਨ ਦੀ ਕਾਫ਼ੀ ਘਾਟ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲੱਡ ਬੈਂਕ ਦੀ ਮੰਗ ਅਨੁਸਾਰ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਟੌਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਸਮੇਤ 60 ਨੌਜਵਾਨਾਂ ਨੇ ਖੂਨਦਾਨ ਕੀਤਾ। ਅਖੀਰ ਵਿੱਚ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਮਾਜ ਸੇਵੀ ਆਗੂ ਜਸਪਾਲ ਸਿੰਘ ਬਿੱਲਾ, ਦਰਸ਼ਨ ਸਿੰਘ, ਮਲਕੀਤ ਸਿੰਘ ਮੀਤਾ, ਸੁਰਜੀਤ ਸਿੰਘ, ਦੀਪ ਚੰਦ ਸ਼ਰਮਾ, ਏਕਜੋਤ ਸਕੂਲ ਦੀ ਪ੍ਰਿੰਸੀਪਲ ਵੀਨਾ ਰੱਤੜਾ, ਰਜੀਵ ਰੱਤੜਾ, ਕਰਮਜੀਤ ਲਾਲਾ, ਸੰਦੀਪ ਕੌਸ਼ਿਕ, ਨਰਦੇਵ ਕੌਸ਼ਿਕ, ਕਮਲ, ਸੰਨੀ, ਨਵਤੇਜ, ਮਾਣਕ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles

Check Also

ਲੁੱਟਾਂ-ਖੋਹਾਂ ਦਾ ਮਾਮਲਾ: ਨਾਜਾਇਜ਼ ਅਸਲੇ ਸਣੇ ਗਰੋਹ ਦੇ ਮੁਖੀ ਸਣੇ ਚਾਰ ਮੈਂਬਰ ਗ੍ਰਿਫ਼ਤਾਰ

ਲੁੱਟਾਂ-ਖੋਹਾਂ ਦਾ ਮਾਮਲਾ: ਨਾਜਾਇਜ਼ ਅਸਲੇ ਸਣੇ ਗਰੋਹ ਦੇ ਮੁਖੀ ਸਣੇ ਚਾਰ ਮੈਂਬਰ ਗ੍ਰਿਫ਼ਤਾਰ ਮੁਲਜ਼ਮ ਯੂਪੀ ਤੋਂ …