Share on Facebook Share on Twitter Share on Google+ Share on Pinterest Share on Linkedin ਅਕਾਲਗੜ੍ਹ ਸਕੂਲ ਵਿੱਚ ਗਣਿਤ ਮੇਲੇ ਦੌਰਾਨ ਵਿਦਿਆਰਥੀਆਂ ਨੇ ਬਣਾਏ ਵੱਖ ਵੱਖ ਮਾਡਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਨਵੰਬਰ: ਰਾਜ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੇ ‘ਪੜੋ ਪੰਜਾਬ, ਪੜਾਓ ਪੰਜਾਬ’ ਮਿਸ਼ਨ ਤਹਿਤ ਅੱਜ ਇੱਥੋਂ ਨੇੜਲੇ ਪਿੰਡ ਅਕਾਲਗੜ੍ਹ ਦੇ ਸਰਕਾਰੀ ਮਿਡਲ ਸਕੂਲ ਵਿਖੇ ਗਣਿਤ ਮੇਲਾ ਲਗਾਇਆ ਗਿਆ। ਸਕੂਲ ਦੀ ਮੁੱਖ ਅਧਿਆਪਕਾ ਗੁਰਸ਼ਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਲਗਾਏ ਗਏ ਇਸ ਗਣਿਤ ਮੇਲੇ ਦਾ ਉਦਘਾਟਨ ਕਰਦਿਆਂ ਬੀਬੀ ਨਰਿੰਦਰ ਕੌਰ ਸਰਪੰਚ ਨੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਨ ਅਤੇ ਅਨੁਸਾਸ਼ਨਤਾ ਗ੍ਰਹਿਣ ਕਰਕੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੋਸਨ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਸਾਇੰਸ ਅਧਿਆਪਕਾ ਰਵਿੰਦਰ ਕੌਰ ਨੇ ਇਸ ਗਣਿਤ ਮੇਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿ ਇਸ ਗਣਿਤ ਮੇਲੇ ਦੌਰਾਨ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਦੁਆਰਾ 47 ਗਤੀਵਿਧੀਆਂ ਦੌਰਾਨ 30 ਮਾਡਲ ਬਣਾਏ ਗਏ। ਉਨ੍ਹਾਂ ਦੱਸਿਆ ਕਿ ਇਸ ਗਣਿਤ ਮੇਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਗਣਿਤ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ-ਨਾਲ ਖੇਡ-ਖੇਡ ਵਿੱਚ ਗਣਿਤ ਦੀਆ ਕਿਰਿਆਵਾਂ ਸਿੱਖਣ ਦਾ ਮੌਕਾ ਦੇਣਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕਾ ਬਲਜਿੰਦਰ ਕੌਰ, ਵੀਨਸ, ਅਨੀਤਾ ਰਾਣੀ, ਅਮਰੀਕ ਸਿੰਘ ਸਮੇਤ ਸਕੂਲ ਦੇ ਸਮੁੱਚੇ ਸਟਾਫ਼ ਮੈਂਬਰ ਅਤੇ ਇਲਾਕੇ ਦੇ ਮੋਹਤਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਇਸ ਗਣਿਤ ਮੇਲੇ ਦੌਰਾਨ ਹਾਜ਼ਰੀ ਭਰੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ