ਸਰਕਾਰੀ ਸਕੂਲ ਫੇਜ਼ 6 ਵਿੱਚ ਗਣਿਤ ਮੇਲਾ ਵਿੱਚ ਬੱਚਿਆਂ ਨੇ ਬਣਾਏ ਵੱਖ ਵੱਖ ਮਾਡਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਸਰਕਾਰੀ ਸਕੂਲ ਫੇਜ਼ 6 ਵਿਖੇ ਮੈਥ ਟੀਚਰ ਸ਼ਿਖਾ ਦੀ ਅਗਵਾਈ ਵਿੱਚ ਮੈਥ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਸਕੁੂਲ ਦੇ ਵਿਦਿਆਰਥੀਆਂ ਨੇ ਮੈਥ ਨਾਲ ਸਬੰਧਿਤ ਵੱਖ ਵੱਖ ਮਾਡਲ ਬਣਾਏ। ਇਸ ਮੌਕੇ ਮੁੱਖ ਮਹਿਮਾਨ ਕੌਂਸਲਰ ਸ੍ਰੀ ਆਰ ਪੀ ਸ਼ਰਮਾ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਆਰ ਪੀ ਸ਼ਰਮਾ ਨੇ ਕਿਹਾ ਕਿ ਮੈਥ ਮੇਲੇ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ, ਅਜਿਹਾ ਕਰਨ ਨਾਲ ਵਿਦਿਆਰਥੀਆਂ ਦੀ ਮੈਥ ਵਿੱਚ ਰੁਚੀ ਪੈਦਾ ਹੁੰਦੀ ਹੈ। ਇਹਨਾਂ ਮੇਲਿਆਂ ਵਿੱਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਵਿੱਚ ਅੱਗੇ ਵੱਧਣ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਹਨਾਂ ਕਿਹਾ ਕਿ ਮੈਥ ਨੂੰ ਹਊਆ ਨਹੀਂ ਸਮਝਣਾ ਚਾਹੀਦਾ ਸਗੋਂ ਮਿਹਨਤ ਕਰਨ ਨਾਲ ਮੈਥ ਵਿੱਚ ਵੀ ਰੁਚੀ ਪੈਦਾ ਹੋ ਜਾਂਦੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜੇਸ਼ਵਰ ਕੌਰ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਦਿਆਰਥੀ ਸਤਨਾਮ ਸਿੰਘ ਨੇ ਭਰੂਣ ਹੱਤਿਆ ਸਬੰਧੀ ਇਕ ਕਵਿਤਾ ਪੇਸ਼ ਕੀਤੀ। ਇਸ ਮੌਕੇ ਮੈਥ ਦੀਆਂ ਬੋਲੀਆਂ ਵਾਲਾ ਗਿੱਧਾ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਅਧਿਆਪਕਾ ਜਸਵੀਰ ਕੌਰ, ਪਵਨਜੀਤ ਕੌਰ, ਜਸਵਿੰਦਰ ਕੌਰ, ਰਾਜਦੀਪ ਕੌਰ, ਪਵਿੱਤਰ ਕੌਰ, ਸੁਖਵਿੰਦਰ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…