Share on Facebook Share on Twitter Share on Google+ Share on Pinterest Share on Linkedin ਸਰਕਾਰੀ ਮਿਡਲ ਸਕੂਲ ਸਿਆਊ ਵਿੱਚ ਲਾਇਆ ਗਣਿਤ ਮੇਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ: ਇੱਥੋਂ ਦੇ ਸਰਕਾਰੀ ਮਿਡਲ ਸਕੂਲ ਪਿੰਡ ਸਿਆਊ ਵਿੱਚ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਵਿਦਿਆਰਥੀਆਂ ਵੱਲੋਂ ਗਣਿਤ ਮੇਲਾ ਲਗਾਇਆ ਗਿਆ। ਇਹ ਜਾਣਕਾਰੀ ਦਿੰਦੇ ਜਸਵਿੰਦਰ ਸਿੰਘ ਅੌਲਖ ਨੇ ਦੱਸਿਆ ਕਿ ਸਕੂਲ ਮੁਖੀ ਗੁਰਜੀਤ ਸਿੰਘ ਦੀ ਅਗਵਾਈ ਹੇਠ ਗਣਿਤ ਵਿਸ਼ੇ ਨਾਲ ਸਬੰਧਤ ਕਿਰਿਆਵਾਂ ਦੇ ਮਾਡਲ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਹਿਯੋਗ ਨਾਲ ਤਿਆਰ ਕੀਤੇ। ਮੇਲਾ ਦੇਖਣ ਲਈ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਪਿੰਡ ਵਾਸੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਪਹੁੰਚੇ ਹੋਏ ਸੀ। ਗਣਿਤ ਮੇਲੇ ਦਾ ਉਦਘਾਟਨ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਤੇ ਸਰਪੰਚ ਮੰਗਲ ਸਿੰਘ ਸਿਆਊ ਅਤੇ ਨੰਬਰਦਾਰ ਮੋਹਣ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ ਅਤੇ ਸਕੂਲ ਦੇ ਵਿਕਾਸ ਲਈ ਆਪਣੀ ਨੇਕ ਕਮਾਈ ’ਚੋਂ ਖੁਸ਼ ਹੋ ਕੇ ਚਾਰ ਹਜ਼ਾਰ ਦਾਨ ਵਜੋਂ ਦਿੱਤੇ। ਸਾਰੇ ਵਿਦਿਆਰਥੀਆਂ ਨੇ ਆਪੋ-ਆਪਣੀ ਗਣਿਤ ਕਿਰਿਆ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਸਾਡੇ ਰੋਜ਼ਾਨਾ ਜੀਵਨ ਵਿੱਚ ਗਣਿਤ ਵਿਸ਼ੇ ਦੀ ਅਹਿਮੀਅਤ ਨੂੰ ਦੱਸਿਆ। ਇਸ ਮੌਕੇ ਸਕੂਲ ਵੱਲੋਂ ਮਹਿਮਾਨਾਂ ਲਈ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ। ਸਕੂਲੀ ਬੱਚਿਆਂ ਦੇ ਮਾਪਿਆਂ ਨੇ ਸਾਰੇ ਸਟਾਫ਼ ਦੀ ਸ਼ਲਾਘਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ