Share on Facebook Share on Twitter Share on Google+ Share on Pinterest Share on Linkedin ਵਿਦਿਆਰਥੀ ਦੀ ਭੇਦਭਰੀ ਮੌਤ: ਮਟੌਰ ਪੁਲੀਸ ਵੱਲੋਂ ਦੋ ਵਿਦਿਆਰਥੀ ਗ੍ਰਿਫ਼ਤਾਰ ਜੁਵੈਨਾਈਲ ਅਦਾਲਤ ਨੇ ਵਿਦਿਆਰਥੀਆਂ ਨੂੰ ਬਾਲ ਸੁਧਾਰ ਘਰ ਹੁਸ਼ਿਆਰਪੁਰ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ: ਇੱਥੋਂ ਦੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਜੀਤ ਸਿੰਘ (16) ਦੀ ਭੇਦਭਰੀ ਮੌਤ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਦੋ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਬਾਲ ਅਪਰਾਧੀ ਮ੍ਰਿਤਕ ਵਿਦਿਆਰਥੀ ਦੇ ਰੂਮ ਮੇਟ ਸੀ। ਥਾਣਾ ਮਟੌਰ ਦੇ ਐਸਐਚਓ ਰਾਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋਵੇਂ ਵਿਦਿਆਰਥੀਆਂ ਦੀ ਉਮਰ 18 ਸਾਲ ਤੋਂ ਘੱਟ ਹੋਣ ਕਾਰਨ ਅੱਜ ਉਨ੍ਹਾਂ ਨੂੰ ਮੁਹਾਲੀ ਦੀ ਜੁਵੇਨਾਈਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵੇਂ ਵਿਦਿਆਰਥੀਆਂ ਨੂੰ ਨਿਆਇਕ ਹਿਰਾਸਤ ਅਧੀਨ ਬਾਲ ਸੁਧਾਰ ਘਰ ਹੁਸ਼ਿਆਰਪੁਰ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਪੁਲੀਸ ਅਨੁਸਾਰ ਇਨ੍ਹਾਂ ਦੋਵੇਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਨੇ ਖ਼ੁਦ ਥਾਣੇ ਵਿੱਚ ਪੇਸ਼ ਕੀਤਾ ਗਿਆ ਸੀ। ਬੀਤੇ ਦਿਨੀਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਅੱਗੇ ਪੇਸ਼ ਹੋਏ ਥਾਣਾ ਮਟੌਰ ਦੇ ਐਸਐਚਓ ਰਾਜੀਵ ਕੁਮਾਰ ਨੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਅਤੇ ਹੋਰਨਾਂ ਮੈਂਬਰਾਂ ਸਮੇਤ ਪੀੜਤ ਪਰਿਵਾਰ ਨੂੰ ਦੱਸਿਆ ਸੀ ਕਿ ਉਸੇ ਸਕੂਲ ਵਿੱਚ ਪੜ੍ਹਦੇ ਦੋ ਵਿਦਿਆਰਥੀਆਂ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਉਨ੍ਹਾਂ ਛੇਤੀ ਕਾਬੂ ਕਰ ਲਿਆ ਜਾਵੇਗਾ। ਅੱਜ ਪੁਲੀਸ ਨੇ ਦੋਵਾਂ ਦੀ ਗ੍ਰਿਫ਼ਤਾਰ ਪਾ ਲਈ। ਏਐਸਪੀ ਮੈਡਮ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਬਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਦਿਆਰਥੀਆਂ ਦੇ ਪੇਟ ’ਤੇ ਜਿਹੜੀਆਂ ਸੱਟਾਂ (ਨੀਲ) ਦੇ ਨਿਸ਼ਾਨ ਸਨ। ਉਹ ਮੌਤ ਤੋਂ ਬਾਅਦ ਕੁੱਟਮਾਰ ਦੇ ਜਾਪਦੇ ਹਨ। ਪੁਲੀਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਵਿਦਿਆਰਥੀ ਨੂੰ ਇਹ ਸੱਟਾਂ ਕਿਸੇ ਨੇ ਅਤੇ ਕਿਹੜੇ ਵੇਲੇ ਮਾਰੀਆਂ ਹਨ। ਸੂਤਰ ਦੱਸਦੇ ਹਨ ਕਿ ਵਾਰਦਾਤ ਵਾਲੇ ਦਿਨ ਵਿਦਿਆਰਥੀ ਹਰਮਨਜੀਤ ਬਿਲਕੁਲ ਠੀਕ ਠਾਕ ਸੀ। ਉਸ ਨੇ ਸਵੇਰੇ ਨਾਸ਼ਤਾ ਅਤੇ ਦੁਪਹਿਰ ਦਾ ਭੋਜਨ ਸਾਥੀ ਵਿਦਿਆਰਥੀਆਂ ਨਾਲ ਇਕੱਠੇ ਹੀ ਖਾਧਾ ਸੀ ਲੇਕਿਨ ਰਾਤ ਦੇ ਖਾਣੇ ਤੋਂ ਪਹਿਲਾਂ ਹੀ ਇਹ ਭਾਣਾ ਵਰਤ ਗਿਆ। ਸਕੂਲ ਦੇ ਮੁੱਖ ਗੇਟ ਨਾਲ ਬਣੇ ਹੋਸਟਲ ਦੇ ਜਿਸ ਬਾਥਰੂਮ ਵਿੱਚ ਵਿਦਿਆਰਥੀ ਦੀ ਲਾਸ਼ ਮਿਲੀ ਸੀ, ਉੱਥੇ ਵੀ ਕੰਧ ਉੱਤੇ ਖੂਨ ਦੇ ਛਿੱਟੇ ਲੱਗੇ ਹੋਏ ਸਨ ਅਤੇ ਹਰਮਨਜੀਤ ਦੀ ਥੋਡੀ ’ਤੇ ਵੀ ਸੱਟ ਲੱਗੀ ਹੋਈ ਸੀ। ਮ੍ਰਿਤਕ ਵਿਦਿਆਰਥੀ ਦੇ ਮਾਪੇ ਪਹਿਲੇ ਦਿਨ ਤੋਂ ਹੀ ਇਹ ਗੱਲ ਕਹਿੰਦੇ ਆ ਰਹੇ ਹਨ ਕਿ ਉਨ੍ਹਾਂ ਦਾ ਬੇਟਾ ਖ਼ੁਦਕੁਸ਼ੀ ਨਹੀਂ ਕਰ ਸਕਦਾ ਹੈ, ਬਲਕਿ ਉਸ ਦਾ ਕਤਲ ਕੀਤਾ ਗਿਆ ਹੈ। ਉਧਰ, ਵਿਦਿਆਰਥੀ ਦੀ ਮੌਤ ਸਬੰਧੀ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਕਾਇਮ ਕੀਤੀ ਗਈ ਹਾਈ ਪਾਵਰ ਵਿਸ਼ੇਸ਼ ਜਾਂਚ ਕਮੇਟੀ ਦੀ ਪੜਤਾਲ ਵੀ ਅਜੇ ਤਾਈਂ ਕਿਸੇ ਕੰਢੇ ਨਹੀਂ ਲੱਗੀ ਹੈ। ਪ੍ਰਾਜੈਕਟ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਮਾਮਲੇ ਦੀ ਜਾਂਚ ਕਰ ਰਹੇ ਹਨ। ਇੰਜ ਹੀ ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਘਟਨਾ ਤੋਂ ਅਗਲੇ ਦਿਨ ਐਸਡੀਐਮ ਜਗਦੀਪ ਸਹਿਗਲ ਨੂੰ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਗਏ ਸੀ। ਉਕਤ ਦੋਵੇਂ ਜਾਂਚਾਂ ਸਮਾਂਬੱਧ ਸੀ ਅਤੇ ਜਾਂਚ ਅਧਿਕਾਰੀਆਂ ਤੋਂ ਸੱਤ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਮੰਗੀ ਗਈ ਸੀ ਲੇਕਿਨ ਹੁਣ ਤੱਕ ਇਹ ਦੋਵੇਂ ਜਾਂਚਾਂ ਕਿਸੇ ਨਤੀਜੇ ਨਹੀਂ ਪੁੱਜ ਸਕੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ