Nabaz-e-punjab.com

ਬਲਬੀਰ ਸਿੱਧੂ ਦੀ ਹਾਜ਼ਰੀ ਵਿੱਚ ਮੌਲੀ ਬੈਦਵਾਨ ਦੀ ਪੰਚਾਇਤ ਕਾਂਗਰਸ ਵਿੱਚ ਸ਼ਾਮਲ, ਮੰਤਰੀ ਵੱਲੋਂ ਪੰਚਾਇਤ ਦਾ ਸਨਮਾਨ

ਰਾਏਪੁਰ ਖੁਰਦ ਦਾ ਸਰਪੰਚ ਵੀ ਕਾਂਗਰਸ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਇੱਥੋਂ ਦੇ ਪਿੰਡ ਮੌਲੀ ਬੈਦਵਾਣ ਵਿੱਚ ਪਸ਼ੂ ਪਾਲਣ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਸਮੁੱਚੀ ਪੰਚਾਇਤ ਕਾਂਗਰਸ ਵਿੱਚ ਸ਼ਾਮਲ ਹੋ ਗਈ। ਸ੍ਰੀ ਸਿੱਧੂ ਨੇ ਸਿਰੋਪਾਓ ਪਾ ਕੇ ਸਮੁੱਚੀ ਪੰਚਾਇਤ ਦਾ ਸਨਮਾਨ ਕੀਤਾ। ਇਸ ਮੌਕੇ ਸਿੱਧੂ ਨੇ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ, ਜਿਸ ਵਿੱਚ ਮਿਹਨਤ ਤੇ ਸਿਰੜੀ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਮਿਲਦਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਸਦੀ ਚੋਣਾਂ ਵਿੱਚ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਪੂਰੀ ਮਿਹਨਤ ਕਰਨ ਲਈ ਆਖਿਆ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡਦ ਦਾ ਸਰਪੰਚ ਅਤੇ ਪੰਚ ਸ਼ਾਮਲ ਹੈ ਿਂਜਨ੍ਹਾਂ ਨੇ ਪੂਰੀ ਤਰ੍ਹਾਂ ਨਾਲ ਕਾਂਗਰਸ ਪਾਰਟੀ ਨਾਲ ਚੱਲਣ ਦਾ ਅਹਿਦ ਲਿਆ। ਇਸ ਮੌਕੇ ਪਿੰਡ ਮੌਲੀ ਬੈਦਵਾਣ ਦੇ ਸਰਪੰਚ ਬਾਲ ਕ੍ਰਿਸ਼ਨ ਨੇ ਕਿਹਾ ਕਿ ਉਹ ਕਾਂਗਰਸ ਦਾ ਸੱਚਾ ਸਿਪਾਹੀ ਹੈ ਅਤੇ ਹਮੇਸ਼ਾ ਕਾਂਗਰਸੀ ਰਹੇਗਾ। ਉਸ ਨੇ ਕਿਹਾ ਕਿ ਪਿਛਲੇ ਦਿਨੀ ਸੰਸਦੀ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਪਿੰਡ ਮੌਲੀ ਬੈਦਵਾਣ ਆਏ ਸਨ, ਜਿੱਥੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਬਾਰੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਦੇ ਵੀ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਹੋਏ, ਸਗੋਂ ਉਹ ਤਾਂ ਸ਼ੁਰੂ ਤੋਂ ਕਾਂਗਰਸ ਪਾਰਟੀ ਦੇ ਸੱਚੇ ਸੁੱਚੇ ਸਿਪਾਹੀ ਹਨ ਅਤੇ ਆਖਰੀ ਦਮ ਤੱਕ ਕਾਂਗਰਸੀ ਰਹਿਣਗੇ ।
ਸਰਪੰਚ ਬਾਲ ਕ੍ਰਿਸ਼ਨ ਨੇ ਕਿਹਾ ਕਿ ਇੱਕ ਅਜਿਹੀ ਪਾਰਟੀ ਹੈ, ਜਿਸ ਦੇ ਹੱਥ ਵਿੱਚ ਲੋਕਾਂ ਦੇ ਹੱਕ ਸੁਰੱਖਿਅਤ ਹਨ ਅਤੇ ਉਹ ਅਜਿਹੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਨਾਲ ਹਮੇਸ਼ਾ ਜੁੜੇ ਰਹਿਣਗੇ। ਉਨ੍ਹਾਂ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਬਾਰੇ ਕੀਤੇ ਜਾ ਰਹੇ ਪ੍ਰਚਾਰ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਉਨ੍ਹਾਂ ਵਲੋਂ ਅਕਾਲੀ ਦਲ ਜੁਆਇੰਨ ਕਰਨ ਬਾਰੇ ਕਹੀ ਜਾ ਰਹੀ ਗੱਲ ਕੋਰੇ ਝੂਠ ਤੋਂ ਇਲਾਵਾ ਕੁਝ ਵੀ ਨਹੀਂ ਹੈ। ਇਸ ਦੌਰਾਨ ਪਿੰਡ ਰਾਏਪੁਰ ਖੁਰਦ ਦੇ ਸਰਪੰਚ ਹਰੀ ਸਿੰਘ ਵੀ ਕਾਂਗਰਸ ਵਿੱਚ ਸ਼ਾਮਲ ਹੋਏ, ਉਨ੍ਹਾਂ ਨੇ ਵੀ ਸ.ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨਾਲ ਚੱਲਣ ਦਾ ਅਹਿਦ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਭਗਤ ਸਿੰਘ ਨਾਮਧਾਰੀ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਐਡਵੋਕੇਟ ਮਨਦੀਪ ਸਿੰਘ ਗਿੱਲ, ਉਮਰਾਓ ਸਿੰਘ ਬੈਦਵਾਨ ਐਨ.ਆਰ.ਆਈ., ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਜੀ.ਐਸ. ਰਿਆੜ. ਬਾਲ ਕ੍ਰਿਸ਼ਨ ਸਰਪੰਚ ਮੌਲੀ ਬੈਦਵਾਣ, ਕਮਲਜੀਤ ਸਿੰਘ, ਭਰਪੂਰ ਸਿੰਘ, ਬਲਜਿੰਦਰ ਸਿੰਘ ਰਾਜਾ, ਇੰਦਰਜੀਤ ਸ਼ਰਮਾ, ਗੁਰਬਾਜ ਸਿੰਘ, ਹਮੀਰ ਸਿੰਘ, ਜਸਵੰਤ ਸਿੰਘ, ਕਰਮਜੀਤ ਕੌਰ (ਸਾਰੇ ਪੰਚ), ਚੌ: ਹਰੀ ਪਾਲ ਚੋਲਟਾ, ਘੋਲਾ ਪੰਡਿਤ ਮੌਲੀ ਬੈਦਵਾਣ, ਮੇਵਾ ਸਿੰਘ, ਹਰਜਿੰਦਰ ਸਿੰਘ, ਜਸਵੰਤ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਸਾਬਕਾ ਸਰਪੰਚ, ਪੰਡਿਤ ਪਿਆਰੇ ਲਾਲ, ਹਰਜਸ ਸਿੰਘ ਬੈਦਵਾਣ, ਸਰਬਜੀਤ ਸਿੰਘ ਮੌਲੀ, ਬੂਟਾ ਸਿੰਘ ਸੋਹਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…