ਮੁਹਾਲੀ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਬਾਇਓ ਗੈਸ ਪਲਾਂਟ ਸਥਾਪਿਤ ਕੀਤੇ ਜਾਣ: ਆਸ਼ਿਕਾ ਜੈਨ

ਡੀਸੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ, ਵੱਖ-ਵੱਖ ਵਿਕਾਸ ਕੰਮਾਂ ਦੀ ਸਮੀਖਿਆ

ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੇਂਡੂ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਤਹਿਤ ਵੱਧ ਤੋਂ ਵੱਧ ਬਾਇਓ ਗੈਸ ਪਲਾਂਟ ਸਥਾਪਤ ਕੀਤੇ ਜਾਣ ਅਤੇ ਪਿੰਡ ਮੱਗਰ ਵਿੱਚ ਸਥਾਪਤ ਪਲਾਂਟ ਨੂੰ ਫੌਰੀ ਚਾਲੂ ਕੀਤਾ ਜਾਵੇ। ਇਸ ਨਾਲ ਬਿਜਲੀ ਪੈਦਾ ਹੋਵੇਗੀ ਅਤੇ ਵੱਡੇ ਪੱਧਰ ’ਤੇ ਪਿੰਡਾਂ ਵਿੱਚ ਖਾਦ ਵਰਤੋਂ ’ਚ ਆਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਾਊਸ਼ਲਾਵਾਂ ਵਿਖੇ ਇਹ ਪਲਾਂਟ ਲਾਏ ਜਾਣ। ਉਨ੍ਹਾਂ ਨੇ ਐੱਸਡੀਐਮਜ਼ ਨੂੰ ਹਦਾਇਤ ਕੀਤੀ ਕਿ ਪ੍ਰਾਈਵੇਟ ਗਾਊਸ਼ਾਲਵਾਂ ਨਾਲ ਰਾਬਤਾ ਕੀਤਾ ਜਾਵੇ ਤੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਬਾਇਓ ਗੈਸ ਪਲਾਂਟ ਲਾਏ ਜਾਣੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਸਬੰਧੀ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣ। ਉਹਨਾਂ ਨੇ ਸਕੂਲ ਆਫ਼ ਐਮੀਨੈਂਸ ਸਬੰਧੀ ਪ੍ਰਗਤੀ ਅਤੇ ਮਿਡ ਡੇਅ ਮੀਲ ਦਾ ਜਾਇਜ਼ਾ ਵੀ ਲਿਆ। ਸ੍ਰੀਮਤੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਪੀਐਮ ਪ੍ਰੋਗਰਾਮ ਸਬੰਧੀ ਯੋਜਨਾ ਤਿਆਰ ਕਰਨ ਲਈ ਕਿਹਾ, ਜਿਨ੍ਹਾਂ ਤਹਿਤ ਸਕੂਲ ਨੂੰ ਵੱਡੇ ਪੱਧਰ ਉੱਤੇ ਵਿਕਸਤ ਕੀਤਾ ਜਾਣਾ ਹੈ। ਡੀਸੀ ਨੇ ਕਿਹਾ ਕਿ ਅਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਬਰਸਾਤੀ ਪਾਣੀ ਕਾਰਨ ਵਿਦਿਆਰਥੀਆਂ ਨੂੰ ਕਿਸੇ ਕਿਸਮ ਦਿੱਕਤ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਪਿੰਡਾਂ ਨੂੰ ਓਡੀਐਫ਼ ਕਰਨ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਸਬੰਧੀ ਕਾਰਜ ਜਲਦੀ ਪੂਰੇ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਸਵੱਛ ਭਾਰਤ (ਰੂਰਲ) ਤਹਿਤ ਮਸ਼ੀਨਰੀ ਖਾਸਕਰ ਕੇ ਸੀਵਰੇਜ ਸਫ਼ਾਈ ਸਬੰਧੀ ਸੱਕਸ਼ਨ ਮਸ਼ੀਨਾਂ ਲੈਣ ਬਾਰੇ ਵਿਚਾਰ ਵਟਾਂਦਰਾ ਕੀਤਾ। ਪਿੰਡਾਂ ਸਬੰਧੀ ਵਿਸ਼ੇਸ਼ ਸੈਨੀਟੇਸ਼ਨ ਪਲਾਨ ਬਣਾਇਆ ਜਾਵੇ ਤੇ ਭਾਂਖਰਪੁਰ ਦੀ ਕੂੜੇ ਦੀ ਮੁਸ਼ਕਲ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਪਲਾਸਟਿਕ ਵੇਸਟ ਮੈਨੇਜਮੈਂਟ ਤਹਿਤ ਵੱਖੋ-ਵੱਖੋ 4 ਪਲਾਂਟ ਅਤੇ 6 ਸੈਨੇਟਰੀ ਵੇਸਟ ਮੈਨੇਜਮੈਂਟ ਪਲਾਂਟ ਲਾਉਣ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ। ਲੀਕੁਇਡ ਵੇਸਟ ਮੈਨੇਜਮੈਂਟ ਤਹਿਤ ਸੋਕ ਪਿਟ ਬਣਾਉਣ ਸਮੇਤ ਵੱਖੋ-ਵੱਖ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਵੇਸਟ ਵਾਟਰ ਟਰੀਟਮੈਂਟ ਯੂਨਿਟ, ਵਾਟਰ ਸਟੈਬਲਾਈਜੇਸ਼ਨ ਪੌਂਡ/ ਡੀਸੈਂਟਰਲਾਈਜ਼ ਵੇਸਟ ਵਾਟਰ ਟਰੀਟਮੈਂਟ ਸਿਸਟਮਜ਼ ਸਬੰਧੀ ਸਮੀਖਿਆ ਵੀ ਕੀਤੀ। ਘਰਾਂ ਵਿਚ ਪਖਾਨੇ ਬਣਾਉਣ ਸਬੰਧੀ ਬਕਾਇਆ ਕਾਰਜ ਪੂਰੇ ਕੀਤੇ ਜਾਣ। ਉਹਨਾਂ ਨੇ ਐੱਸਡੀਐਮਜ਼ ਨੂੰ ਹਦਾਇਤ ਦਿੱਤੀ ਕਿ ਵਿਕਾਸ ਕਾਰਜਾਂ ਦੀ ਰੋਜ਼ਨਾ ਸਮੀਖਿਆ ਕੀਤੀ ਜਾਵੇ।
ਮੀਟਿੰਗ ਦੌਰਾਨ ਡੀਸੀ ਨੇ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਮਸ਼ੀਨਰੀ ਦੇਣ ਸਬੰਧੀ ਸਮੀਖਿਆ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ। ਇਸ ਦੇ ਨਾਲੋ ਨਾਲ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾਵੇ। ਇਸ ਬਾਬਤ ਜ਼ਿਲ੍ਹਾ ਪੱਧਰੀ ਤੇ ਬਲਾਕ ਪੱਧਰੀ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਾਈ ਜਾਣੀ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲ਼ੇ ਮਹੀਨੇ 1334 ਨੌਜਵਾਨਾਂ ਨੇ ਬਿਊਰੋ ਰਾਹੀਂ ਰੁਜ਼ਗਾਰ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈਜ਼) ਅਤੇ ਪਟਵਾਰ ਸਕੂਲ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕੀਤਾ ਜਾਵੇ।
ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਗਤੀਵਿਧੀਆਂ ਦੀ ਸਮੀਖਿਆ ਤੋਂ ਇਲਾਵਾ ਵੱਖੋ-ਵੱਖ ਵਿਭਾਗਾਂ ਦੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਐੱਸਡੀਐਮ ਸਰਬਜੀਤ ਕੌਰ, ਐੱਸਡੀਐਮ ਖਰੜ ਰਵਿੰਦਰ ਸਿੰਘ ਅਤੇ ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…