ਮਟੌਰ ਵਿੱਚ ਧਰਮਸ਼ਾਲਾ ਦੀ ਉਸਾਰੀ ਨੂੰ ਲੈ ਕੇ ਸਿਆਸਤ ਭਖੀ, ਮੇਅਰ ਨੇ ਰੱਖਿਆ ਨੀਂਹ ਪੱਥਰ

ਨਗਰ ਨਿਗਮ ਅਧੀਨ ਆਉਂਦੇ ਛੇ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਦਿੱਤੀਆਂ ਜਾਣਗੀਆਂ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਮਟੌਰ ਵਿੱਚ ਧਰਮਸ਼ਾਲਾ ਦੀ ਉਸਾਰੀ ਨੂੰ ਲੈ ਕੇ ਸਿਆਸਤ ਭਖ ਗਈ ਹੈ। ਬੀਤੇ ਕੱਲ੍ਹ ਆਜ਼ਾਦ ਗਰੁੱਪ ਦੀ ਕੌਂਸਲਰ ਕਰਮਜੀਤ ਕੌਰ ਨੇ ਧਰਮਸ਼ਾਲਾ ਦੀ ਪਹਿਲੀ ਮੰਜ਼ਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਅਤੇ ਲੱਡੂ ਵੰਡੇ ਗਏ ਅਤੇ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਹਿਲੀ ਮੰਜ਼ਲ ਦੀ ਉਸਾਰੀ ਬਾਬਤ ਨੀਂਹ ਪੱਥਰ ਰੱਖਿਆ ਗਿਆ। ਬੀਬੀ ਕਰਮਜੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਦੇ ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਤਤਕਾਲਅੀ ਮੇਅਰ ਕੁਲਵੰਤ ਸਿੰਘ ਦੀ ਮਦਦ ਨਾਲ ਧਰਮਸ਼ਾਲਾ ਦੀ ਪਹਿਲੀ ਮੰਜ਼ਲ ਦੀ ਉਸਾਰੀ ਲਈ 14 ਲੱਖ 75 ਹਜ਼ਾਰ ਰੁਪਏ ਦਾ ਮਤਾ ਪਾਸ ਕਰਵਾਇਆ ਸੀ। ਇਸ ਮੌਕੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਅਤੇ ਆਰਪੀ ਸ਼ਰਮਾ, ਆਜ਼ਾਦ ਗਰੁੱਪ ਦੇ ਆਗੂ ਜਸਪਾਲ ਸਿੰਘ ਮਟੌਰ, ਹਿੰਮਤ ਕੌਰ, ਨਰੇਸ਼ ਰਾਣੀ, ਸੁਮਨ ਕੌਰ, ਉਸ਼ਾ ਰਾਣੀ, ਬਲਵਿੰਦਰ ਕੌਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਉਧਰ ਅੱਜ ਮੇਅਰ ਜੀਤੀ ਸਿੱਧੂ ਨੇ ਮਟੌਰ ਦੇ ਮੁਹੱਲਾ ਬੂਰੇਵਾਲੀ ਵਿੱਚ ਧਰਮਸ਼ਾਲਾ ਦੀ ਪਹਿਲੀ ਮੰਜ਼ਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ 14 ਲੱਖ ਰੁਪਏ ਖਰਚੇ ਜਾਣਗੇ। ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਦੇ ਅਧੀਨ ਆਉਂਦੇ ਛੇ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਕਈ ਹੋਰ ਵਿਕਾਸ ਕਾਰਜ ਪਿਛਲੀ ਮੀਟਿੰਗ ਵਿੱਚ ਪਾਸ ਕੀਤੇ ਹਨ ਅਤੇ ਲੋਕਾਂ ਦੀ ਰਾਏ ਅਤੇ ਲੋੜ ਅਨੁਸਾਰ ਸ਼ਹਿਰ ਦੇ ਬਹੁਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਖੜੌਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਕੁਆਲਿਟੀ ਦੇ ਨਾਲ ਸਮਝੌਤਾ ਕੀਤਾ ਜਾਵੇਗਾ।
ਇਸ ਮੌਕੇ ਕਾਂਗਰਸ ਆਗੂ ਪ੍ਰਦੀਪ ਸੋਨੀ, ਅਮਰੀਕ ਸਿੰਘ ਸਰਪੰਚ, ਬਿੰਦਾ ਮਟੌਰ, ਮੱਖਣ ਸਿੰਘ, ਬਲਜਿੰਦਰ ਪੱਪੂ, ਸੁਦਾਗਰ ਖਾਨ, ਦਿਲਬਰ ਖਾਨ, ਬਹਾਦਰ ਸਿੰਘ, ਹੰਸਰਾਜ ਸ਼ਰਮਾ, ਕਾਕਾ ਬਾਣੀਆ, ਮਲਕੀਤ ਕੌਰ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਬਲਜਿੰਦਰ ਕੌਰ, ਨਿਰਮਲ ਕੌਰ, ਅਸ਼ਵਨੀ ਰਾਣਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…