nabaz-e-punjab.com

ਮੇਅਰ ਤੇ ਹਲਕਾ ਵਿਧਾਇਕ ਦੀ ਖਿਚੋਤਾਣ: ਮੇਅਰ ਧੜੇ ਦੇ ਕੌਂਸਲਰਾਂ ਨੇ ਵਿਧਾਇਕ ਖ਼ਿਲਾਫ਼ ਖੋਲ੍ਹਿਆ ਮੋਰਚਾ

ਸਰਕਾਰ ਦੀ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਵਿਧਾਇਕ ਲਗਾ ਰਹੇ ਹਨ ਮੁਲਾਜ਼ਮਾਂ ’ਤੇ ਗਲਤ ਇਲਜ਼ਾਮ: ਕੌਂਸਲਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਿਚਾਲੇ ਚਲਣ ਵਾਲੀ ਖਿਚੋਤਾਣ ਜੋਰ ਫੜਨ ਲੱਗ ਗਈ ਹੈ ਅਤੇ ਮੇਅਰ ਦੇ ਸਮਰਥਕ ਕੌਂਸਲਰਾਂ ਵੱਲੋਂ ਹਲਕਾ ਵਿਧਾਇਕ ਦੇ ਖ਼ਿਲਾਫ਼ ਤਿੱਖੀ ਸੁਰ ਅਖਤਿਆਰ ਕਰ ਲਈ ਗਈ ਹੈ। ਅੱਜ ਨਿਗਮ ਦਫਤਰ ਵਿੱਚ ਇਕੱਤਰ ਹੋਏ ਕੌਂਸਲਰਾਂ ਨੇ ਹਲਕਾ ਵਿਧਾਇਕ ਉੱਪਰ ਇਲਜਾਮ ਲਗਾਇਆ ਕਿ ਉਹ ਸਰਕਾਰ ਦੀਆਂ ਨਾਕਾਮੀਆਂ ਤੋੱ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰੀ ਕਮਰਚਾਰੀਆ ਦੇ ਖ਼ਿਲਾਫ਼ ਸ਼ਿਕਾਇਤਾਂ ਲਿਖ ਕੇ ਭੇਜ ਰਹੇ ਹਨ ਅਤੇ ਇਲਜਾਮ ਲਗਾ ਰਹੇ ਹਨ ਕਿ ਸਰਕਾਰੀ ਕਰਮਚਾਰੀ ਕੰਮ ਨਹੀਂ ਕਰਦੇ ਜਦੋਂ ਕਿ ਹਲਕਾ ਵਿਧਾਇਕ ਦਾ ਕੰਮ ਆਮ ਕਰਮਚਾਰੀਆਂ ਦੀ ਕਾਰਗੁਜਾਰੀ ਦੀ ਜਾਂਚ ਕਰਨ ਦਾ ਥਾਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਨੀਤੀਆਂ ਬਣਾ ਕੇ ਵਿਕਾਸ ਕਾਰਜਾਂ ਤੇ ਅਮਲ ਨੂੰ ਯਕੀਨੀ ਬਣਾਉਣਾ ਹੁੰਦਾ ਹੈ ਜਦੋਂ ਕਿ ਹਲਕਾ ਵਿਧਾਇਕ ਵਿਕਾਸ ਦੀ ਗੱਲ ਕਰਨ ਦੀ ਥਾ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੇ ਖ਼ਿਲਾਫ਼ ਸ਼ਿਕਾਇਤੀ ਪੱਤਰ ਲਿਖ ਕੇ ਉਹਨਾਂ ਦੀਆਂ ਬਦਲੀਆਂ ਕਰਵਾਉਣ ਤੱਕ ਹੀ ਸੀਮਿਤ ਰਹਿ ਗਏ ਹਨ।
ਅੱਜ ਇੱਥੇ ਕੌਂਸਲਰਾਂ ਆਰ.ਪੀ. ਸ਼ਰਮਾ, ਪਰਮਜੀਤ ਸਿੰਘ ਕਾਹਲੋਂ, ਰਵਿੰਦਰ ਸਿੰਘ ਬਿੰਦਰਾ, ਹਰਪਾਲ ਸਿੰਘ ਚੰਨਾ, ਅਮਰੀਕ ਸਿੰਘ ਤਹਿਸੀਲਦਾਰ, ਸ੍ਰੀਮਤੀ ਕਰਮਜੀਤ ਕੌਰ ਅਤੇ ਸ੍ਰੀਮਤੀ ਰਜਨੀ ਗੋਇਲ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਹਲਕਾ ਵਿਧਾਇਕ ਤੋੱ ਆਪਣੀ ਕਾਰਗੁਜਾਰੀ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੁੰਦੀ ਅਤੇ ਨਾ ਹੀ ਵਿਧਾਇਕ ਨੇ ਸਰਕਾਰੀ ਕਰਮਚਾਰੀਆਂ ਦੀ ਏ ਸੀ ਆਰ ਲਿਖਣੀ ਹੁੰਦੀ ਹੈ ਬਲਕਿ ਇਸ ਕੰਮ ਲਈ ਉਹਨਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਹਨ, ਜਿਹੜੇ ਆਪਣੇ ਅਧੀਨ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਦੇ ਹਨ। ਉਹਨਾਂ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਇਸ ਤਰੀਕੇ ਨਾਲ ਸਰਕਾਰੀ ਮੁਲਾਜਮਾਂ ਦੇ ਖ਼ਿਲਾਫ਼ ਕੀਤੀ ਜਾਣ ਵਾਲੀ ਇਲਜਾਮਬਾਜੀ ਦੀ ਕਾਰਵਾਈ ਮੁਲਾਜਮਾਂ ਨੂੰ ਧਮਕਾਉਣ ਵਾਲੀ ਹੈ ਜਿਸ ਕਾਰਣ ਸਰਕਾਰੀ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਅਤੇ ਕਰਮਚਾਰੀ ਡਰ ਦੇ ਮਾਹੌਲ ਵਿੱਚ ਹੋਣ ਕਾਰਨ ਚੰਗੀ ਤਰ੍ਹਾਂ ਕੰਮ ਨਹੀ ਕਰ ਪਾਉੱਦੇ।
ਕੌਂਸਲਰਾਂ ਨੇ ਕਿਹਾ ਕਿ ਅਸਲ ਵਿੱਚ ਹਲਕਾ ਵਿਧਾਇਕ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰੀ ਕਰਮਚਾਰੀਆਂ ਦੇ ਖਿਲਾਫ ਇਲਜਾਮਬਾਜੀ ਕਰ ਰਹੇ ਹਨ। ਕਾਂਗਰਸ ਸਰਕਾਰ ਆਪਣੇ ਛੇ ਮਹੀਨਿਆਂ ਦੇ ਕਾਰਜਕਾਲ ਦੌਰਾਨ ਇੱਕ ਵੀ ਚੋਣ ਵਾਇਦਾ ਪੂਰਾ ਕਰਨ ਦੀ ਸਮਰਥ ਨਹੀਂ ਹੋਈ। ਇਸ ਦੌਰਾਨ ਨਾ ਤਾਂ ਹਲਕੇ ਵਿੱਚ ਵਿਕਾਸ ਦਾ ਕੋਈ ਪ੍ਰੋਜੈਕਟ ਆਇਆ ਅਤੇ ਨਾ ਹੀ ਕੋਈ ਹੋਰ ਕੰਮ ਹੋਇਆ ਹੈ। ਉਹਨਾਂ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਚੋਣਾਂ ਵੇਲੇ ਪ੍ਰਾਪਰਟੀ ਟੈਕਸ ਖਤਮ ਕਰਵਾਉਣ ਦਾ ਵਾਇਦਾ ਕੀਤਾ ਗਿਆ ਸੀ ਪਰੰਤੂ ਉਹ ਵੀ ਪੂਰਾ ਨਾ ਹੋਇਆ। ਇਸੇ ਤਰ੍ਹਾਂ ਕਾਂਗਰਸ ਸਰਕਾਰ ਵੱਲੋਂ ਕੋਈ ਵਾਇਦਾ ਪੂਰਾ ਨਹੀਂ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦਾ ਧਿਆਨ ਭਟਕਾਉਣ ਲਈ ਸਾਰਾ ਦੋਸ਼ ਕਰਮਚਾਰੀਆਂ ਸਿਰ ਮੜ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…