ਮੇਅਰ ਜੀਤੀ ਸਿੱਧੂ ਨੇ ਮੁਸਲਿਮ ਭਾਈਚਾਰੇ ਨੂੰ ਸੌਂਪੀਆਂ ਬਲੌਂਗੀ ਕਬਰਿਸਤਾਨ ਦੀਆਂ ਚਾਬੀਆਂ

ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮੁਰਦਾ ਦਫ਼ਨਾਉਣ ਵਿੱਚ ਆ ਰਹੀਆਂ ਸਨ ਭਾਰੀ ਦਿੱਕਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸ਼ਹਿਰ ਦੀ ਜੂਹ ਵਿੱਚ ਬਲੌਂਗੀ ਨੇੜੇ ਮੁਸਲਿਮ ਭਾਈਚਾਰੇ ਨੂੰ ਕਬਰਿਸਤਾਨ ਦਾ ਕੰਮ ਮੁਕੰਮਲ ਹੋਣ ਉਪਰੰਤ ਚਾਬੀਆਂ ਸੌਂਪੀਆਂ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਦੀ ਕਬਰਿਸਤਾਨ ਲਈ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਉਣ ਦੀ ਚਿਰੋਕਣੀ ਮੰਗ ਸੀ ਅਤੇ ਕਾਫ਼ੀ ਸਮੇਂ ਤੋਂ ਭਾਈਚਾਰੇ ਦੇ ਲੋਕਾਂ ਨੂੰ ਮੁਰਦੇ ਦਫ਼ਨਾਉਣ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਸਨ, ਕਈ ਵਾਰ ਝਗੜੇ ਵੀ ਹੋਏ ਹਨ। ਸਾਬਕਾ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਸਲਿਮ ਭਾਈਚਾਰੇ ਨੂੰ ਇਹ ਜਗ੍ਹਾ ਅਲਾਟ ਕਰਵਾਈ ਅਤੇ ਨਗਰ ਨਿਗਮ ਵੱਲੋਂ ਉਸਾਰੀ ਦਾ ਕੰਮ ਨੇਪਰੇ ਚਾੜ੍ਹਨ ਤੋਂ ਬਾਅਦ ਅੱਜ ਮੁਸਲਿਮ ਭਾਈਚਾਰੇ ਦੀ ਕਮੇਟੀ ਨੂੰ ਚਾਬੀਆਂ ਦਿੱਤੀਆਂ ਗਈਆਂ। ਇਸ ਸਬੰਧੀ ਕਬਰਸਿਤਾਨ ਵਾਲੀ ਥਾਂ ’ਤੇ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।
ਮੇਅਰ ਜੀਤੀ ਸਿੱਧੂ ਨੇ ਮੁਸਲਿਮ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਹੋਰ ਜ਼ਰੂਰੀ ਲੋੜਾਂ ਨੂੰ ਵੀ ਪੂਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਮੁਸਲਿਮ ਭਾਈਚਾਰੇ ਨੂੰ ਆਪਣਾ ਪਰਿਵਾਰ ਮੰਨਿਆ ਹੈ ਅਤੇ ਭਾਈਚਾਰੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਸਮੇਂ ਸਮੇਂ ਸਿਰ ਲੋੜੀਂਦੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਆਗੂ ਇਮਰਾਨ ਖਾਨ, ਨਰੇਸ਼ ਨੇਸ਼ੀ, ਨਸੀਮ ਅਹਿਮਦ, ਨਈਮ ਬਾਈ, ਕਾਮਿਲ ਬਾਈ, ਅਵਜਾਲ ਬਾਈ, ਜਵਾਲੁਦੀਨ, ਗੁਲਫਾਮ ਬਾਈ, ਸੌਦਾਗਰ ਖਾਨ ਮਟੌਰ ਸਮੇਤ ਬਲੌਂਗੀ ਕਾਂਗਰਸ ਦੇ ਇੰਚਾਰਜ ਜੋਗਿੰਦਰ ਸਿੰਘ ਧਾਲੀਵਾਲ, ਪ੍ਰਧਾਨ ਮਨਜੀਤ ਸਿੰਘ, ਐਕਸੀਅਨ ਰਾਜਬੀਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …