Nabaz-e-punjab.com

ਲੋਕਾਂ ਨੂੰ ਸਸਤਾ ਪਾਣੀ ਦੇਣ ਲਈ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਦੇ ਕੌਂਸਲਰਾਂ ਨੇ ਕੀਤਾ ਮੇਅਰ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਇੱਥੋਂ ਦੇ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੰਮ ਗਮਾਡਾ ਤੋਂ ਆਪਣੇ ਅਧੀਨ ਲੈ ਕੇ ਇਨ੍ਹਾਂ ਸੈਕਟਰਾਂ ਵਿੱਚ ਨਿਗਮ ਦੇ ਰੇਟਾਂ ਅਨੁਸਾਰ ਅਲਾਟੀਆਂ ਨੂੰ ਸਸਤੇ ਭਾਅ ’ਤੇ ਪੀਣ ਵਾਲਾ ਪਾਣੀ ਦੀ ਸਪਲਾਈ ਦਾ ਮਤਾ ਟੇਬਲ ਆਈਟਮ ਪਾ ਕੇ ਪਾਸ ਕਰਵਾਉਣ ’ਤੇ ਇਨ੍ਹਾਂ ਸੈਕਟਰਾਂ ਦੇ ਅਕਾਲੀ ਤੇ ਭਾਜਪਾ ਕੌਂਸਲਰਾਂ ਵੱਲੋਂ ਮੇਅਰ ਕੁਲਵੰਤ ਸਿੰਘ ਦਾ ਉਨ੍ਹਾਂ ਦੇ ਦਫ਼ਤਰ ਵਿਸ਼ੇਸ਼ ਰੂਪ ਵਿੱਚ ਸਨਮਾਨ ਕੀਤਾ ਗਿਆ। ਇਸ ਮੌਕੇ ਕੌਂਸਲਰਾਂ ਨੇ ਕਿਹਾ ਕਿ ਅੱਜ ਇੱਕ ਵੱਡੀ ਲੜਾਈ ਫਤਿਹ ਹੋਈ ਹੈ ਅਤੇ ਇਸ ਨਾਲ ਇਨ੍ਹਾਂ ਸੈਕਟਰਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕੌਂਸਲਰ ਬੌਬੀ ਕੰਬੋਜ, ਪਰਮਿੰਦਰ ਸਿੰਘ ਤਸਿੰਬਲੀ, ਸਤਵੀਰ ਸਿੰਘ ਧਨੋਆ, ਜਸਬੀਰ ਕੌਰ ਅਤਲੀ, ਬੀਬੀ ਰਜਿੰਦਰ ਕੌਰ ਕੁੰਭੜਾ, ਬੀਬੀ ਰਜਨੀ ਗੋਇਲ ਅਤੇ ਕੌਂਸਲਰ ਸੁਰਿੰਦਰ ਸਿੰਘ ਰੋਡਾ ਵੱਲੋਂ ਮੇਅਰ ਦਾ ਵਿਸ਼ੇਸ਼ ਰੂਪ ਨਾਲ ਧੰਨਵਾਦ ਕੀਤਾ ਗਿਆ। ਇਸ ਤੋਂ ਪਹਿਲਾਂ ਚੱਲਦੀ ਮੀਟਿੰਗ ਦੌਰਾਨ ਪਿੰਡ ਕੁੰਭੜਾ ਦੀ ਅਕਾਲੀ ਕੌਂਸਲਰ ਬੀਬੀ ਰਮਨਪ੍ਰੀਤ ਕੌਰ ਕੁੰਭੜਾ ਤੇ ਸਾਥੀ ਕੌਂਸਲਰਾਂ ਨੇ ਮੰਚ ’ਤੇ ਜਾ ਕੇ ਮੇਅਰ ਨੂੰ ਬਹੁਤ ਹੀ ਖੂਬਸੂਰਤ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ। ਹਾਊਸ ਵਿੱਚ ਸਾਰੇ ਪਾਸਿਓਂ ਮੇਅਰ ਦੀ ਸ਼ਲਾਘਾ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ ਮਹਿਲਾ ਪ੍ਰੋਫ਼ੈਸਰਾਂ ਸਮ…