Share on Facebook Share on Twitter Share on Google+ Share on Pinterest Share on Linkedin ਮੇਅਰ ਵੱਲੋਂ ਫੇਜ਼-11 ਵਿੱਚ ਨਵੀਂ ਵਾਟਰ ਸਪਲਾਈ ਪਾਈਪਲਾਈਨ ਪਾਉਣ ਦੇ ਕੰਮ ਦਾ ਉਦਘਾਟਨ ਨਵੀਂ ਪਾਈਪਲਾਈਨ ਦਾ ਕੰਮ ਮੁਕੰਮਲ ਹੋਣ ਨਾਲ ਜਲ ਸੰਕਟ ਤੋਂ ਮਿਲੇਗਾ ਛੁਟਕਾਰਾ: ਉਪਿੰਦਰਪ੍ਰੀਤ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ: ਇੱਥੋਂ ਦੇ ਫੇਜ਼-11 (ਵਾਰਡ ਨੰਬਰ-29) ਵਸਨੀਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਚਲੀ ਆ ਰਹੀ ਮਹੱਤਵ ਪੂਰਨ ਮੰਗ ਨੂੰ ਪੂਰਾ ਕਰਦਿਆਂ ਅੱਜ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਪਾਣੀ ਦੀ ਨਵੀਂ ਪਾਈਪਲਾਈਨ ਪਾਉਣ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ ਗਿਆ। ਇੱਥੇ ਇਹ ਦੱਸਣਯੋਗ ਹੈ ਕਿ ਲੰਮੇ ਸਮੇਂ ਤੋਂ ਸਥਾਨਕ ਫੇਜ਼-11 ਦੇ ਮਕਾਨ ਨੰਬਰ-801 ਤੋਂ 964 ਤੱਕ ਦੇ ਵਸਨੀਕ ਪਾਣੀ ਦੀ ਦਿੱਕਤਾਂ ਨਾਲ ਜੂਝ ਰਹੇ ਸਨ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਮੇਅਰ ਕੁਲਵੰਤ ਸਿੰਘ ਨੇ ਫੇਜ਼-10 ਦੇ ਮੇਨ ਪੰਪਿੰਗ ਸਟੇਸ਼ਨ ਤੋਂ ਫੇਜ਼-11 ਤੱਕ ਪੀਣ ਵਾਲੇ ਪਾਣੀ ਦੀ ਨਵੀਂ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਵਾਰਡ ਨੰਬਰ-29 ਤੋਂ ਕੌਂਸਲਰ ਉਪਿੰਦਰਪ੍ਰੀਤ ਕੌਰ ਗਿੱਲ ਨੇ ਮੇਅਰ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਨਿਗਮ ਨੇ ਲੋਕ ਹਿੱਤ ਵਿੱਚ ਉਨ੍ਹਾਂ ਦੀ ਹਰੇਕ ਪ੍ਰਪੋਜਲ ’ਤੇ ਆਪਣੀ ਮੋਹਰ ਲਗਾ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਖੁੱਲ੍ਹ ਦਿੱਲੀ ਦਿਖਾਈ ਗਈ ਹੈ। ਉਨ੍ਹਾਂ ਦੱਸਿਆ ਕਿ ਫੇਜ਼-11 ਦੇ ਕੁਝ ਮਕਾਨ ਬਾਕੀ ਮਕਾਨਾਂ ਨਾਲੋਂ ਥੋੜੇ ਉੱਚੇ ਹਨ। ਜਿਸ ਕਾਰਨ ਇਨ੍ਹਾਂ ਘਰਾਂ ਤੱਕ ਪਾਣੀ ਪੂਰੀ ਤਰ੍ਹਾਂ ਨਹੀਂ ਸੀ ਪਹੁੰਚ ਪਾ ਰਿਹਾ ਪ੍ਰੰਤੂ ਹੁਣ ਮੁਹਾਲੀ ਨਗਰ ਨਿਗਮ ਵੱਲੋਂ 61.84 ਲੱਖ ਰੁਪਏ ਦੇ ਬਜਟ ਨਾਲ ਇਸ ਇਲਾਕੇ ਵਿੱਚ ਨਵੀਂ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਕੰਮ ਨੇਪਰੇ ਚੜ੍ਹਨ ਨਾਲ ਇਲਾਕੇ ਦੇ ਲੋਕਾਂ ਨੂੰ ਜਲਦੀ ਹੀ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਕੌਂਸਲਰ ਨੇ ਦੱਸਿਆ ਕਿ 11 ਦਸੰਬਰ 2018 ਨੂੰ ਹੋਈ ਨਗਰ ਨਿਗਮ ਦੀ ਮੀਟਿੰਗ ਵਿੱਚ ਉਨ੍ਹਾਂ ਦੀ ਜ਼ੋਰਦਾਰ ਮੰਗ ’ਤੇ ਨਵੀਂ ਪਾਈਪਲਾਈਨ ਪਾਉਣ ਦਾ ਮਤਾ ਪਾਸ ਕੀਤਾ ਗਿਆ ਸੀ। ਜਿਸ ਮੇਅਰ ਵੱਲੋਂ ਅੱਜ ਅਮਲਾ ਜਾਮਾ ਪਹਿਨਾਇਆ ਗਿਆ ਹੈ। ਇਸ ਮੌਕੇ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਸਨੀਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਾਰਡ ਵਿੱਚ ਵਿਕਾਸ ਨਾਲ ਸਬੰਧਤ ਕੋਈ ਕੰਮ ਬਚਦਾ ਹੈ ਤਾਂ ਉਹ ਆਪਣੇ ਇਲਾਕੇ ਦੇ ਕੌਂਸਲਰ ਰਾਹੀਂ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ ਤਾਂ ਜੋ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕੀਤਾ ਜਾ ਸਕੇ। ਮੇਅਰ ਨੇ ਕਿਹਾ ਕਿ ਸ਼ਹਿਰ ਵਿੱਚ ਬਿਨਾਂ ਕਿਸੇ ਪੱਖਪਤਾ ਤੋਂ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਮੌਜੂਦਾ ਸਮੇਂ ਵਿੱਚ ਸ਼ਹਿਰ ਦੇ ਹਰੇਕ ਕੋਨੇ ਵਿੱਚ ਤੇਸੀ ਅਤੇ ਕਾਂਡੀ ਖੜਕ ਰਹੀ ਹੈ। ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਅਤੇ ਖ਼ੂਬਸੂਰਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ