ਮੇਅਰ ਜੀਤੀ ਸਿੱਧੂ ਨੇ ਪਾਰਕ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਦੇ ਕੰਮਾਂ ਦਾ ਕੀਤਾ ਉਦਘਾਟਨ

ਸ਼ਹਿਰ ਵਾਸੀਆਂ ਦੀਆਂ ਲੋੜਾਂ ਅਨੁਸਾਰ ਬਿਨਾਂ ਕਿਸੇ ਪੱਖਪਾਤ ਤੋਂ ਕੀਤੇ ਜਾਣਗੇ ਵਿਕਾਸ ਕਾਰਜ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਇੱਥੋਂ ਦੇ ਫੇਜ਼-1 ਸਥਿਤ ਰਿਹਾਇਸ਼ੀ ਪਾਰਕ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਅਤੇ ਹੋਰ ਵੱਖ-ਵੱਖ ਵਿਕਾਸ ਕੰਮਾਂ ਦਾ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਹਰ ਕੋਨੇ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਸਮੁੱਚੇ ਸ਼ਹਿਰ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪਾਰਕਾਂ ਨੂੰ ਸੈਗਰਾਹ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਕੁੱਝ ਥਾਵਾਂ ’ਤੇ ਲੋੜ ਅਨੁਸਾਰ ਨੂੰ ਰਿਹਾਇਸ਼ੀ ਪਾਰਕਾਂ ਨੂੰ ਵਾਹਨ ਪਾਰਕਿੰਗ ਲਈ ਵਰਤੋਂ ਵਿੱਚ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਮੌਕੇ ਹਾਜ਼ਰ ਲੋਕਾਂ ਨੇ ਮੇਅਰ ਨੂੰ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ ਅਤੇ ਪਾਰਕ ਵਿੱਚ ਟਰੈਕ ਦੀ ਮੁਰੰਮਤ, ਬੱਚਿਆਂ ਦੇ ਖੇਡਣ ਲਈ ਝੁੱਲੇ, ਬੈਂਚ, ਵੈਦਰ ਸ਼ੈਲਟਰ ਬਣਾਉਣ ਦੀ ਮੰਗ ਕੀਤੀ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਸ਼ਹਿਰ ਦੀਆਂ ਅੌਰਤਾਂ ਅਤੇ ਐਸੋਸੀਏਸ਼ਨ ਦੇ ਬੈਨਰ ਹੇਠ ਇਕਜੁੱਟ ਹੋ ਕੇ ਪਾਰਕ ਦਾ ਰੱਖ-ਰਖਾਓ ਆਪਣੇ ਅਧੀਨ ਲੈਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਇੱਥੇ ਐਸੋਸੀਏਸ਼ਨ ਦੇ ਸੱਦੇ ’ਤੇ ਆਏ ਸਨ ਅਤੇ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਅੌਰਤਾਂ ਅੱਗੇ ਹੋ ਕੇ ਵਿਕਾਸ ਕਾਰਜਾਂ ਵਿੱਚ ਹੱਥ ਵਟਾ ਰਹੀਆਂ ਹਨ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਪੀਐਸ ਵਿਰਦੀ, ਹਰਿੰਦਰ ਕੌਰ ਗਿੱਲ, ਇੰਦੂ ਕਨਵਰ, ਸੰਤੋਸ਼ ਸੰਧੂ, ਜਗਮੋਹਨ ਸਿੰਘ, ਨੀਲਮ ਸਹਿਗਲ, ਈਸ਼ਾ ਭੱਟ, ਫੂਲਾ ਸਿੰਘ ਧਾਰਨੀ, ਕਰਨਲ ਸਤਿੰਦਰਪਾਲ ਸਿੰਘ ਪੁਰੀ, ਰਣਜੀਤ ਪੁਰੀ, ਡਾ. ਕਾਜਲ ਚੌਧਰੀ, ਪ੍ਰਨੀਤ ਕੌਰ, ਜਸਮੇਲ ਕੌਰ, ਗੁਰਦੀਪ ਸਿੰਘ ਜੋਗਾ, ਐਡਵੋਕੇਟ ਅਮਰਦੀਪ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਇਲਾਕਾ ਵਾਸੀਆਂ ਨੇ ਇਸ ਪਾਰਕ ਨੂੰ ਵਿਕਸਤ ਕਰਵਾਉਣ ਸਬੰਧੀ ਮੇਅਰ ਜੀਤੀ ਸਿੱਧੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਲਾਕੇ ਦੇ ਵਸਨੀਕਾਂ ਨੇ ਕਿਹਾ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੁਹਾਲੀ ਵਿੱਚ ਜੋ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਸ ਲਈ ਇਹ ਪੂਰੀ ਟੀਮ ਸ਼ਲਾਘਾ ਦੀ ਪਾਤਰ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …