ਮੇਅਰ ਜੀਤੀ ਸਿੱਧੂ ਵੱਲੋਂ ਨਵੇਂ ਪਾਰਕ ਤੇ ਸਟੀਲ ਦੀਆਂ ਨੰਬਰ ਪਲੇਟਾਂ ਲਗਾਉਣ ਦੇ ਕੰਮ ਦਾ ਉਦਘਾਟਨ

ਸਮੂਹ ਕੌਂਸਲਰ ਆਪਣੇ ਵਾਰਡਾਂ ਵਿੱਚ ਵਿਕਾਸ ਨੂੰ ਤਰਜ਼ੀਹ ਦੇਣ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਇੱਥੋਂ ਦੇ ਫੇਜ਼-7 (ਵਾਰਡ ਨੰਬਰ-12) ਵਿੱਚ ਕੌਂਸਲਰ ਪਰਮਜੀਤ ਸਿੰਘ ਹੈਪੀ ਦੇ ਉਪਰਾਲਿਆਂ ਸਦਕਾ ਬਣਾਏ ਗਏ ਨਵੇਂ ਪਾਰਕ ਅਤੇ ਸਟੀਲ ਦੀਆਂ ਨੰਬਰ ਪਲੇਟਾਂ ਲਗਾਉਣ ਦੇ ਕੰਮ ਦਾ ਅੱਜ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਮੌਜੂਦ ਸਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਕੌਂਸਲਰ ਪਰਮਜੀਤ ਸਿੰਘ ਹੈਪੀ ਹਮੇਸ਼ਾ ਹੀ ਆਪਣੇ ਵਾਰਡ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦੇ ਹਨ। ਇਨ੍ਹਾਂ ਦੇ ਉਪਰਾਲਿਆਂ ਸਦਕਾ ਖਾਲੀ ਥਾਂ ਨੂੰ ਪਾਰਕ ਦੇ ਰੂਪ ਵਿੱਚ ਵਿਕਸਤ ਕੀਤਾ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਇੱਥੇ ਲੱਖਾਂ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਪਰਮਜੀਤ ਹੈਪੀ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਸ਼ਹਿਰ ਦੇ ਬਾਕੀ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪੋ-ਆਪਣੇ ਵਾਰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੰਭਲਾ ਮਾਰਨ।

ਇਸ ਤੋਂ ਪਹਿਲਾਂ ਕੌਂਸਲਰ ਪਰਮਜੀਤ ਸਿੰਘ ਹੈਪੀ ਨੇ ਵਾਰਡ ਵਿੱਚ ਪਹੁੰਚਣ ’ਤੇ ਮੇਅਰ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਬੇਦੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੇਅਰ ਦੀ ਅਗਵਾਈ ਹੇਠ ਪੂਰੇ ਸ਼ਹਿਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਖਾਲੀ ਪਈ ਥਾਂ ਨੂੰ ਪਾਰਕ ਵਜੋਂ ਵਿਕਸਤ ਕਰਕੇ ਸੈਰਗਾਹ ਬਣਾਇਆ ਜਾਵੇਗਾ ਅਤੇ ਹਫ਼ਤੇ ਦੇ ਅੰਦਰ-ਅੰਦਰ ਲੋਕਾਂ ਦੀ ਸਹੂਲਤ ਲਈ ਸਟੀਲ ਦੀਆਂ ਨੰਬਰ ਪਲੇਟਾਂ ਲਗਾਈਆਂ ਜਾਣਗੀਆਂ। ਇਸ ਮੌਕੇ ਗੁਰਦੁਆਰਾ ਬੀਬੀ ਭਾਨੀ ਦੇ ਸਕੱਤਰ ਮਹਿੰਦਰ ਸਿੰਘ, ਡਾ. ਜਨਕ ਰਾਜ, ਸੋਹਨ ਲਾਲ ਜਿੰਦਲ, ਏਐਸ ਚੀਮਾ, ਰਮਨ ਸ਼ਰਮਾ, ਰਵਿੰਦਰ ਸ਼ਰਮਾ, ਅਬਦੁਲ ਅਜ਼ੀਜ਼, ਸੰਦੀਪ ਵੈਦ, ਕੇਐਸ ਸੰਧੂ, ਹਰਬੰਸ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…