Share on Facebook Share on Twitter Share on Google+ Share on Pinterest Share on Linkedin ਮੇਅਰ ਜੀਤੀ ਸਿੱਧੂ ਨੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਸ਼ਹਿਰ ਵਾਸੀਆਂ ਦੇ ਭਰੋਸੇ ’ਤੇ ਖਰਾ ਉਤਰਨ ਲਈ ਹਰ ਸੰਭਵ ਉਪਰਾਲਾ ਕਰਾਂਗਾ: ਮੇਅਰ ਜੀਤੀ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅਹੁਦਾ ਸੰਭਾਲਣ ਤੋਂ ਬਾਅਦ ਵਿਕਾਸ ਕੰਮਾਂ ਨੂੰ ਨਿਰੰਤਰ ਗਤੀ ਦਿੰਦੇ ਹੋਏ ਤੇ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਮੋਹਾਲੀ ਦੇ ਵੱਖ-ਵੱਖ ਖੇਤਰਾਂ ਵਿਚ 65 ਲੱਖ ਦੇ ਕੰਮਾਂ ਦਾ ਉਦਘਾਟਨ ਕੀਤਾ ਹੈ। ਇਨ੍ਹਾਂ ਕੰਮਾਂ ਵਿੱਚ ਫੇਜ਼-2 ਦੇ ਆਰਮੀ ਫਲੈਟਸ ਵਿਚ ਫੁੱਟਪਾਥ ਦੇ ਕੰਮ ਫੇਜ਼-6 ਵਿੱਚ ਨੇਬਰਹੁੱਡ ਪਾਰਕ ਵਿੱਚ ਵਾਕਿੰਗ ਟਰੈਕ ਦੀ ਉਸਾਰੀ ਅਤੇ ਸਨਅਤੀ ਖੇਤਰ ਦੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇੰਡਸਟਰੀ ਏਰੀਆ ਦੇ ਪਾਰਕ ਦੇ ਸੁੰਦਰੀਕਰਨ ਤੇ 32 ਲੱਖ ਰੁਪਏ ਖਰਚ ਕੀਤੇ ਜਾਣੇ ਹਨ, ਫੇਜ਼-6 ਦੇ ਨੇਬਰਹੁੱਡ ਪਾਰਕ ਵਿਚ ਵਾਕਿੰਗ ਟਰੈਕ ਦੀ ਉਸਾਰੀ ’ਤੇ 18 ਲੱਖ ਰੁਪਏ ਅਤੇ ਫੇਜ਼-2 ਦੇ ਆਰਮੀ ਫਲੈਟਾਂ ਵਿੱਚ ਫੁੱਟਪਾਥ ਬਨਾਉਣ ਲਈ 15 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਫੇਜ਼-2 ਦੇ ਆਰਮੀ ਫਲੈਟਸ ਵਿਚ ਨਗਰ ਨਿਗਮ ਵੱਲੋਂ ਕੰਮ ਕਰਵਾਏ ਜਾ ਰਹੇ ਹਨ ਕਿਉਂਕਿ ਪਹਿਲਾਂ ਸੁਸਾਇਟੀਆਂ ਦੇ ਕੰਮ ਨਗਰ ਨਿਗਮ ਨਹੀਂ ਸੀ ਕਰਵਾਉਂਦੀ ਅਤੇ ਇਹ ਆਰਮੀ ਫਲੈਟ ਜੋਗਿੰਦਰ ਵਿਹਾਰ ਸੁਸਾਇਟੀ ਦੇ ਅਧੀਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਿੱਜੀ ਦਿਲਚਸਪੀ ਲੈ ਕੇ ਪੰਜਾਬ ਸਰਕਾਰ ਨਾਲ ਮਸਲਾ ਉਠਾ ਕੇ ਮੁਹਾਲੀ ਦੀਆਂ ਸੁਸਾਇਟੀਆਂ ਦੇ ਕੰਮ ਨਗਰ ਨਿਗਮ ਦੇ ਅਧੀਨ ਲਏ ਜੋ ਕਿ ਸੋਸਾਇਟੀ ਵਿਚ ਰਹਿਣ ਵਾਲੇ ਵਸਨੀਕਾਂ ਵਾਸਤੇ ਭਾਰੀ ਰਾਹਤ ਹੈ। ਉਨ੍ਹਾਂ ਕਿਹਾ ਕਿ ਹੁਣ ਮੋਹਾਲੀ ਦੀਆਂ ਸਮੁੱਚੀਆਂ ਸੁਸਾਇਟੀਆਂ ਵਿਚ ਨਗਰ ਨਿਗਮ ਵੱਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਫੇਜ਼-6 ਦੇ ਵਸਨੀਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਨੇਬਰਹੁੱਡ ਪਾਰਕ ਵਿੱਚ ਵਾਕਿੰਗ ਟਰੈਕ ਦੀ ਉਸਾਰੀ ਕੀਤੀ ਜਾਵੇਗੀ। ਇਸ ਟਰੈਕ ਦੇ ਬਣਨ ਨਾਲ ਇਸ ਪਾਰਕ ਵਿਚ ਸੈਰ ਕਰਨ ਵਾਲਿਆਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਨਅਤੀ ਖੇਤਰ ਦੇ ਪਾਰਕ ਦਾ ਸੁੰਦਰੀਕਰਨ ਦਾ ਕੰਮ ਤੁਰੰਤ ਸ਼ੁਰੂ ਕਰਵਾ ਦਿੱਤਾ ਜਾਵੇਗਾ ਅਤੇ ਕੰਮ ਪੂਰਾ ਹੋਣ ਤੋਂ ਬਾਅਦ ਇਸ ਪਾਰਕ ਦੀ ਨੁਹਾਰ ਬਦਲ ਜਾਵੇਗੀ। ਮੁਹਾਲੀ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਆਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਵਾਸਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਲੋਕਾਂ ਨੇ ਉਨ੍ਹਾਂ ਉੱਤੇ ਵਿਸ਼ਵਾਸ ਪ੍ਰਗਟ ਕਰਕੇ ਉਨ੍ਹਾਂ ਨੂੰ ਮੁਹਾਲੀ ਦੇ ਮੇਅਰ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਇਸ ਜ਼ਿੰਮੇਵਾਰੀ ’ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਭਰਪੂਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਫੇਜ਼-2 ਤੋਂ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਜੋਗਿੰਦਰ ਵਿਹਾਰ ਸੁਸਾਇਟੀ ਦੇ ਪ੍ਰਧਾਨ ਕਰਨਲ ਐਸ.ਐਸ. ਕਾਹਲੋਂ, ਲੈਫਟੀਨੈਂਟ ਜਰਨਲ ਗੁਰਮੁਖ ਸਿੰਘ ਬਰਾੜ, ਬ੍ਰਿਗੇਡੀਅਰ ਡੀ.ਐਸ. ਬਖ਼ਸ਼ੀ, ਕਰਨਲ ਏ.ਐਸ. ਸੰਧੂ, ਬ੍ਰਿਗੇਡੀਅਰ ਕੇ.ਵੀ.ਐੱਸ ਰਾਣਾ, ਕਰਨਲ ਕੁਲਵੰਤ ਸਿੰਘ, ਕਰਨਲ ਸੁਰਿੰਦਰ ਸਿੰਘ, ਕਰਨਲ ਜੇ.ਐੱਸ. ਹੁੰਦਲ , ਐਡਵੋਕੇਟ ਬੀ.ਐਸ. ਬਾਠ, ਕੈਪਟਨ ਐਚ.ਐਸ. ਬਰਾੜ, ਬਬਲੂ ਢਿੱਲੋਂ ਆਦਿ ਹਾਜ਼ਰ ਸਨ। ਫੇਜ਼-6 ਤੋਂ ਕੌਂਸਲਰ ਐੱਨਐੱਸ ਸਿੱਧੂ ਮਨਜੀਤ ਸਿੰਘ ਭੱਲਾ ਤੇ ਇੱਥੋਂ ਦੀ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰ ਅੱਜ ਰਹੇ। ਇਸੇ ਤਰ੍ਹਾਂ ਸਨਅਤੀ ਖੇਤਰ ਦੇ ਪਾਰਕ ਦੇ ਸੁੰਦਰੀਕਰਨ ਦੇ ਕੰਮ ਦੇ ਉਦਘਾਟਨ ਮੌਕੇ ਕੌਂਸਲਰ ਕੁਲਵੰਤ ਕੌਰ, ਗੁਰਸਾਹਿਬ ਸਿੰਘ ਗੁਰਨਾਮ ਸਿੰਘ ਜਗੀਰ ਸਿੰਘ, ਕ੍ਰਿਸ਼ਨ, ਪੂਜਾ ਤੇ ਰਾਣੀ ਆਦਿ ਹਾਜ਼ਰ ਰਹੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ