ਮੇਅਰ ਜੀਤੀ ਸਿੱਧੂ ਨੇ ਸ਼ਹਿਰ ਵਿੱਚ ਪਾਰਕਾਂ ਦੇ ਵਿਕਾਸ ਕੰਮ ਸ਼ੁਰੂ ਕਰਵਾਏ

ਬਲਬੀਰ ਸਿੱਧੂ ਦੀ ਬਦੌਲਤ ਹਾਊਸਿੰਗ ਸੁਸਾਇਟੀ ਨੂੰ ਮਿਲਿਆ ਕਰੋੜਾਂ ਰੁਪਏ ਦੇ ਵਿਕਾਸ ਦਾ ਤੋਹਫਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੈਕਟਰ-70 ਵਿੱਚ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸੁਸਾਇਟੀ ਅਤੇ ਫੇਜ਼-4 ਵਿਚ ਪਾਰਕਾਂ ਦਾ ਕੰਮ ਆਰੰਭ ਕਰਵਾਇਆ। ਇਨ੍ਹਾਂ ਦੋਹਾਂ ਖੇਤਰਾਂ ਦੇ ਪਾਰਕਾਂ ਉੱਤੇ 50 ਲੱਖ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਵੱਖ-ਵੱਖ ਇਲਾਕਿਆਂ ਦੇ ਕੌਂਸਲਰ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਸੈਕਟਰ-70 ਦੀ ਸ੍ਰੀ ਗੁਰੂ ਤੇਗ ਬਹਾਦਰ ਸਰਜਰੀ ਵਿੱਚ ਪਾਰਕ ਦੇ ਨਾਲ-ਨਾਲ ਪਾਰਕਿੰਗ ਦੀ ਵਿਵਸਥਾ ਵੀ ਕੀਤੀ ਜਾਣੀ ਹੈ ਜਦੋਂਕਿ ਫੇਜ਼ ਚਾਰ ਦੇ ਇਕ ਪਾਰਕ ਵਿੱਚ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਹੈ ਜਿਸ ਦਾ ਹੱਲ ਕੀਤਾ ਜਾਣਾ ਹੈ ਅਤੇ ਇਸ ਦੇ ਨਾਲ-ਨਾਲ ਪਾਰਕਾਂ ਨੂੰ ਵਿਕਸਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਪਹਿਲਾਂ ਕਦੇ ਵੀ ਸੁਸਾਇਟੀਆਂ ਦੇ ਅੰਦਰ ਦਾ ਕੰਮ ਮੁਹਾਲੀ ਨਗਰ ਨਿਗਮ ਵੱਲੋਂ ਨਹੀਂ ਸੀ ਕੀਤਾ ਜਾਂਦਾ ਪਰ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿਚਲੀਆਂ ਹਾਊਸਿੰਗ ਸੁਸਾਇਟੀਆਂ ਦਾ ਕੰਮ ਨਗਰ ਨਿਗਮ ਨੇ ਆਪਣੇ ਅਧੀਨ ਲਿਆ ਸੀ ਜਿਸ ਨਾਲ ਸੁਸਾਇਟੀਆਂ ਵਿੱਚ ਰਹਿੰਦੇ ਵਸਨੀਕਾਂ ਨੂੰ ਭਾਰੀ ਸਹੂਲਤਾਂ ਹਾਸਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਤਹਿਤ ਮੁਹਾਲੀ ਦੀਆਂ ਸੁਸਾਇਟੀਆਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਬਦੌਲਤ ਮੁਹਾਲੀ ਦੀਆਂ ਤਮਾਮ ਹਾਊਸਿੰਗ ਸੁਸਾਇਟੀਆਂ ਨੂੰ ਕਰੋੜਾਂ ਰੁਪਏ ਦੇ ਵਿਕਾਸ ਦਾ ਤੋਹਫ਼ਾ ਹਾਸਲ ਹੋਇਆ ਹੈ।
ਉਨ੍ਹਾਂ ਕਿਹਾ ਕਿ ਸੈਕਟਰ-70 ਵਿੱਚ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸੁਸਾਇਟੀ, ਮੁਹਾਲੀ ਦੀਆਂ ਸਭ ਤੋਂ ਪੁਰਾਣੀਆਂ ਸੁਸਾਇਟੀਆਂ ’ਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਸ ਸੁਸਾਇਟੀ ਦੇ ਪਤਵੰਤਿਆਂ ਨਾਲ ਵਿਚਾਰ ਵਟਾਂਦਰਾ ਕਰਕੇ ਅਤੇ ਹੋਰ ਹੋਣ ਵਾਲੇ ਵਿਕਾਸ ਕਾਰਜ ਵੀ ਆਉਂਦੇ ਸਮੇਂ ਵਿੱਚ ਕਰਵਾਏ ਜਾਣਗੇ। ਇਸੇ ਤਰ੍ਹਾਂ ਫੇਜ਼-4 ਵਿੱਚ ਇੱਕ ਪਾਰਕ ਵਿੱਚ ਕੰਮ ਦਾ ਉਦਘਾਟਨ ਕਰਵਾਉਂਦੇ ਹੋਏ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਪਾਰਕ ਵਿੱਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਇਲਾਕਾ ਵਾਸੀਆਂ ਨੇ ਦੱਸੀ ਸੀ ਜਿਸ ਨੂੰ ਦੂਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਵਾਸੀਆਂ ਨੇ ਉਨ੍ਹਾਂ ਉੱਤੇ ਵਿਸ਼ਵਾਸ ਕਰਕੇ ਉਨ੍ਹਾਂ ਨੂੰ ਮੇਅਰ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਹੈ ਉਨ੍ਹਾਂ ਦਾ ਇਹ ਫਰਜ਼ ਹੈ ਕਿ ਮੁਹਾਲੀ ਦੇ ਹਰ ਵਾਰਡ ਅਤੇ ਸੈਕਟਰ ਵਿੱਚ ਪੂਰਨ ਵਿਕਾਸ ਕਰਵਾਉਣ।
ਉਨ੍ਹਾਂ ਕਿਹਾ ਕਿ ਅੱਜ ਮੁਹਾਲੀ ਦੇ ਹਰੇਕ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਿਸੇ ਵੀ ਵਾਰਡ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੁਹਾਲੀ ਵਿੱਚ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਫੇਜ਼-7 ਤੋਂ ਕੌਂਸਲਰ ਬਲਰਾਜ ਕੌਰ ਧਾਲੀਵਾਲ ਅਤੇ ਉਨ੍ਹਾਂ ਦੇ ਪਤੀ ਸਮਾਜ ਸੇਵੀ ਗਗਨ ਵਾਲੀਆ, ਸੈਕਟਰ-70 ਸ੍ਰੀ ਗੁਰੂ ਤੇਗ ਬਹਾਦੁਰ ਸੁਸਾਇਟੀ ਤੋਂ ਗੁਰਮੁਖ ਸਿੰਘ ਵਾਲੀਆ ਅਤੇ ਹੋਰ ਪਤਵੰਤੇ ਸੱਜਣ, ਫੇਜ਼-4 ਤੋਂ ਕੌਂਸਲਰ ਦਵਿੰਦਰ ਕੌਰ ਵਾਲੀਆ, ਸਮਾਜ ਸੇਵੀ ਬਲਜਿੰਦਰ ਸਿੰਘ ਵਾਲੀਆ, ਭੋਲਾ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…