
ਮੇਅਰ ਜੀਤੀ ਸਿੱਧੂ ਨੇ ਸੈਕਟਰ-67 ਵਿੱਚ ਪਾਰਕ ਨੂੰ ਵਿਕਸਤ ਕਰਨ ਦਾ ਕੰਮ ਸ਼ੁਰੂ ਕਰਵਾਇਆ
ਮੁਹਾਲੀ ਨੂੰ ਪੌਲੀਥੀਨ ਮੁਕਤ ਬਣਾਉਣ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖਾਂ ਦੀ ਸੰਭਾਲ ਕਰਨ ’ਤੇ ਜ਼ੋਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਇੱਥੋਂ ਦੇ ਸੈਕਟਰ-67 ਵਿੱਚ ਪਾਰਕ ਨੂੰ ਵਿਕਸਤ ਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਮਨਜੀਤ ਕੌਰ ਵੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਪਾਰਕ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਲਈ ਇੱਥੇ ਨਵੇਂ ਝੁੱਲੇ, ਪਾਥਵੇਅ, ਬੈਂਚ ਅਤੇ ਵੈਦਰ ਸ਼ੈਲਟਰ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੌਂਸਲਰ ਮਨਜੀਤ ਕੌਰ ਵੱਲੋਂ ਪਾਰਕ ਨੂੰ ਵਿਕਸਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਸੀ। ਜਿਸ ਦੇ ਤਹਿਤ ਪਾਰਕ ਵਿੱਚ ਹੋਰ ਵਾਲੇ ਕੰਮ ਸ਼ੁਰੂ ਕਰਵਾਏ ਗਏ ਹਨ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਚੰਡੀਗੜ੍ਹ ਨਾਲੋਂ ਵੀ ਵੱਧ ਹਰਿਆਲੀ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਵੱਖ-ਵੱਖ ਤਰ੍ਹਾਂ ਦੇ ਦਰਖ਼ਤ ਲਗਾਏ ਗਏ ਹਨ ਅਤੇ ਆਉਣ ਵਾਲੇ ਸਮੇਂ ਹੋਰ ਫੁੱਲ ਬੂਟੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਮਨੁੱਖੀ ਹੋਂਦ ਅਤੇ ਵਾਤਾਵਰਨ ਨੂੰ ਬਚਾਉਣ ਲਈ ਰੁੱਖਾਂ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਮੁਹਾਲੀ ਨੂੰ ਪੌਲੀਥੀਨ ਮੁਕਤ ਬਣਾਉਣ ਅਤੇ ਕੂੜੇ ਨੂੰ ਸੈਗਰੀਗੇਟ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਮੇਅਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕੰਮਾਂ ਵਿੱਚ ਕੁਆਲਿਟੀ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ।

ਇਸ ਮੌਕੇ ਬਲਬੀਰ ਸਿੰਘ, ਰਛਪਾਲ ਸਿੰਘ ਪ੍ਰਧਾਨ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਬੀਐਸ ਢਿੱਲੋਂ, ਅਜਾਇਬ ਸਿੰਘ, ਰਘਬੀਰ ਸਿੰਘ, ਹਰਮਨਪ੍ਰੀਤ ਸਿੰਘ ਪਸਰੀਚਾ, ਕੇਕੇ ਸ਼ਰਮਾ, ਗੋਪਾਲ ਗੁਪਤਾ, ਮਨਜੀਤ ਸਿੰਘ, ਮਸਤਾਨ ਸਿੰਘ, ਦੇਵਿੰਦਰ ਵਿਰਕ, ਹਨੂਮਾਨ, ਰਣਜੀਤ ਸਿੰਘ, ਰੇਸ਼ਮ ਕੌਰ, ਰਵੀਨ, ਕਮਲ, ਪ੍ਰਭਪ੍ਰੀਤ ਕੌਰ, ਸੰਗਤ ਸਿੰਘ, ਵਿਰਕ ਅਤੇ ਹੋਰ ਪਤਵੰਤੇ ਹਾਜ਼ਰ ਸਨ।