ਮੇਅਰ ਜੀਤੀ ਸਿੱਧੂ ਨੇ ਰੋਜ਼ ਗਾਰਡਨ ਦਾ ਦੌਰਾ ਕਰਕੇ ਲਿਆ ਕਾਰਜਾਂ ਦਾ ਲਿਆ

ਮੁਹਾਲੀ ਦੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਾਸ ਕਰਨ ਲਈ 5.5 ਕਰੋੜ ਖ਼ਰਚੇ ਜਾਣਗੇ: ਮੇਅਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਰੋਜ਼ ਗਾਰਡਨ ਦਾ ਦੌਰਾ ਕੀਤਾ। ਮੁਹਾਲੀ ਵਿੱਚ ਪਾਰਕਾਂ ਦੀ ਮੇਨਟੀਨੈਂਸ ਦੇ ਨਵੇਂ ਠੇਕੇ ਹੋਣ ਉਪਰੰਤ ਪਹਿਲੀ ਵਾਰ ਮੇਅਰ ਜੀਤੀ ਸਿੱਧੂ ਰੋਜ਼ ਗਾਰਡਨ ਵਿੱਚ ਪੁੱਜੇ ਅਤੇ ਵੱਖ-ਵੱਖ ਚੱਲਦੇ ਕੰਮਾਂ ਅਤੇ ਸਫ਼ਾਈ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਇਲਾਕੇ ਦੇ ਕੌਂਸਲਰ ਜਸਪ੍ਰੀਤ ਸਿੰਘ ਗਿੱਲ ਸਮੇਤ ਨਗਰ ਨਿਗਮ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਪਾਰਕ ਦੇ ਅੰਦਰ ਚੱਲ ਰਹੇ ਵਾਸ਼ਰੂਮਾਂ ਦੇ ਕੰਮ ਦਾ ਵੀ ਨਿਰੀਖਣ ਕੀਤਾ ਅਤੇ ਇੱਥੇ ਚਲਦੀ ਲਾਇਬਰੇਰੀ ਦਾ ਦੌਰਾ ਕਰਕੇ ਉਥੇ ਹਾਜ਼ਰ ਲੋਕਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਪਾਰਕਾਂ ਦੇ ਰੱਖ ਰਖਾਓ ਲਈ 5.5 ਕਰੋੜ ਰੁਪਏ ਦੇ ਠੇਕੇ ਦਿੱਤੇ ਗਏ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਪਾਰਕਾਂ ਦੀ ਪੂਰੀ ਸੁਵਿਧਾ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਦੇ ਸਾਰੇ ਵੱਡੇ ਪਾਰਕਾਂ ਦਾ ਦੌਰਾ ਕਰਕੇ ਇਲਾਕਾ ਵਾਸੀਆਂ ਤੋਂ ਇਨ੍ਹਾਂ ਪਾਰਕਾਂ ਵਿੱਚ ਹੋਰ ਬਿਹਤਰ ਸੁਵਿਧਾਵਾਂ ਲਈ ਵਿਚਾਰ ਵਟਾਂਦਰਾ ਕਰਨਗੇ ਤੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਉਨ੍ਹਾਂ ਨੇ ਹਾਜ਼ਰ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਪਾਰਕਾਂ ਵਿੱਚ ਸਮੇਂ ਸਮੇਂ ਸਿਰ ਹੋ ਰਹੇ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਕਰਦੇ ਰਹਿਣ ਅਤੇ ਕੁਆਲਿਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਲੋਕਾਂ ਨੇ ਕਾਂਗਰਸ ਪਾਰਟੀ ਉੱਤੇ ਪੂਰਨ ਵਿਸ਼ਵਾਸ ਪ੍ਰਗਟ ਕਰਕੇ ਉਨ੍ਹਾਂ ਨੂੰ ਮੋਹਾਲੀ ਦਾ ਮੇਅਰ ਬਣਾਇਆ ਹੈ ਅਤੇ ਉਹ ਮੁਹਾਲੀ ਦੇ ਚਹੁਪੱਖੀ ਵਿਕਾਸ ਲਈ ਵਚਨਬੱਧ ਹਨ। ਇਸ ਮੌਕੇ ਇਲਾਕਾ ਕੌਂਸਲਰ ਜਸਪ੍ਰੀਤ ਸਿੰਘ ਗਿੱਲ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਮੋਹਾਲੀ ਵਿਚ ਵਿਕਾਸ ਕਾਰਜ ਕਰਵਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

Load More Related Articles

Check Also

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਪੰਜਾ…