Nabaz-e-punjab.com

ਮੇਅਰ ਕੁਲਵੰਤ ਸਿੰਘ ਵੱਲੋਂ ਸੈਕਟਰ-48ਸੀ ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ

ਮੁਹਾਲੀ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ: ਮੇਅਰ ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-48ਸੀ (ਵਾਰਡ ਨੰਬਰ-29) ਦੇ ਪਾਰਕ ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਅਤੇ ਵੱਡੇ ਪਾਰਕਾਂ ਵਿੱਚ 56 ਓਪਨ ਏਅਰ ਜਿੰਮ ਸਥਾਪਿਤ ਕੀਤੇ ਜਾ ਰਹੇ ਹਨ। ਜਿਨ੍ਹਾਂ ’ਚੋਂ ਅਕਾਲੀ ਕੌਂਸਲਰ ਉਪਿੰਦਰਪ੍ਰੀਤ ਕੌਰ ਗਿੱਲ ਦੀ ਮੰਗ ’ਤੇ ਅੱਜ ਸੈਕਟਰ-48ਸੀ ਦੇ ਲੋਕਾਂ ਨੂੰ ਓਪਨ ਜਿੰਮ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਮ ਵਿੱਚ ਜਿਹੜੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ, ਉਨ੍ਹਾਂ ਦੀ ਵਰਤੋਂ ਛੋਟੇ ਬੱਚੇ ਅਤੇ ਬਜ਼ੁਰਗ ਆਸਾਨੀ ਨਾਲ ਕਰ ਸਕਦੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਇਸ ਸਬੰਧੀ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਸ਼ਹਿਰ ਵਿੱਚ ਜਿੱਥੇ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਨਾਲ ਹੀ ਵੱਖ ਵੱਖ ਪਾਰਕਾਂ ਵਿੱਚ ਓਪਨ ਏਅਰ ਜਿੰਮ ਸਥਾਪਿਤ ਕਰਕੇ ਲੋਕਾਂ ਦੀ ਸਿਹਤ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ। ਸ਼ਹਿਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਪਏ ਕੰਮਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਅਕਾਲੀ ਕੌਂਸਲਰ ਓਪਿੰਦਰਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਰਿਹਾਇਸ਼ੀ ਪਾਰਕ ਵਿੱਚ ਸੱਤ ਲੱਖ ਦੀ ਲਾਗਤ ਨਾਲ ਓਪਨ ਏਅਰ ਜਿੰਮ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਵਾਰਡ ਨੰਬਰ-29 ਅਧੀਨ ਆਉਂਦੇ ਸੈਕਟਰ-48ਸੀ ਵਿੱਚ ਪੇਵਰ ਬਲਾਕ ਲਗਾਉਣ ’ਤੇ 30 ਲੱਖ ਰੁਪਏ ਖ਼ਰਚੇ ਜਾ ਚੁੱਕੇ ਹਨ। ਫੇਜ਼-11 ਵਿੱਚ 60 ਲੱਖ ਦੀ ਲਾਗਤ ਨਾਲ ਨਵੇਂ ਸਿਰਿਓਂ ਵਾਟਰ ਸਪਲਾਈ ਪਾਈਪਲਾਈਨ ਪਾਈ ਗਈ ਹੈ ਜਦੋਂਕਿ ਇਲਾਕੇ ਦੀਆਂ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਲਈ 23 ਲੱਖ ਰੁਪਏ ਖ਼ਰਚ ਕੀਤੇ ਗਏ ਹਨ।
ਇਸ ਮੌਕੇ ਅਕਾਲੀ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਸ਼ਾਮ ਲਾਲ ਟੰਡਨ, ਵੀਕੇ ਜ਼ਿੰਦਲ, ਆਰਕੇ ਬਜਾਜ, ਜਸਵੰਤ ਸਿੰਘ, ਸੀਤਾ ਰਾਮ ਅਗਰਵਾਲ, ਸਰੋਜ ਜੈਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ ਮਿਲਕਫੈੱਡ ਤੇ ਮਿਲਕ ਪਲਾਂ…