Nabaz-e-punjab.com

ਮੇਅਰ ਕੁਲਵੰਤ ਸਿੰਘ ਵੱਲੋਂ ਸੈਕਟਰ-69 ਦੇ ਪਾਰਕ ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ

ਸ਼ਹਿਰ ਵਾਸੀਆਂ ਨੂੰ ਗਮਾਡਾ ਨਾਲੋਂ ਘੱਟ ਕੀਮਤ ’ਤੇ ਪਾਣੀ ਦੇਣ ਲਈ ਲੋਕਾਂ ਵੱਲੋਂ ਮੇਅਰ ਕੁਲਵੰਤ ਸਿੰਘ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-69 (ਵਾਰਡ ਨੰਬਰ-46) ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਬੰਧੀ ਅਨੇਕਾਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਅਤੇ ਵੱਡੇ ਪਾਰਕਾਂ ਵਿੱਚ 56 ਓਪਨ ਏਅਰ ਜਿੰਮ ਸਥਾਪਿਤ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ। ਜਿਨ੍ਹਾਂ ’ਚੋਂ ਅਕਾਲੀ ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ ਦੀ ਮੰਗ ’ਤੇ ਅੱਜ ਸੈਕਟਰ-69 ਦੇ ਲੋਕਾਂ ਨੂੰ ਓਪਨ ਜਿੰਮ ਸਮਰਪਿਤ ਕੀਤਾ ਗਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਜਿੱਥੇ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਨਾਲ ਹੀ ਵੱਖ ਵੱਖ ਪਾਰਕਾਂ ਵਿੱਚ ਓਪਨ ਏਅਰ ਜਿੰਮ ਸਥਾਪਿਤ ਕਰਕੇ ਲੋਕਾਂ ਦੀ ਸਿਹਤ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਪਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ ਅਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ।
ਇਸ ਮੌਕੇ ਅਕਾਲੀ ਕੌਂਸਲਰ ਰਜਿੰਦਰ ਕੌਰ ਕੁੰਭੜਾ ਨੇ ਕਿਹਾ ਕਿ ਮੇਅਰ ਕੁਲਵੰਤ ਸਿੰਘ ਦੀ ਪਹਿਲਕਦਮੀ ਸਦਕਾ ਗਮਾਡਾ ਅਧੀਨ ਆਉਂਦੇ ਸੈਕਟਰਾਂ ਵਿੱਚ ਪਾਣੀ ਦੀ ਸਪਲਾਈ ਆਪਣੇ ਹੱਥਾਂ ਵਿੱਚ ਲੈ ਕੇ ਨਵੇਂ ਸੈਕਟਰਾਂ ਦੇ ਵਸਨੀਕਾਂ ਨੂੰ ਸਸਤਾ ਪਾਣੀ ਮੁਹੱਈਆ ਕਰਵਾਉਣ ਦੇ ਫੈਸਲੇ ਦਾ ਸਵਾਗਤ ਕੀਤਾ। ਸੈਕਟਰ ਵਾਸੀਆਂ ਨੇ ਇਸ ਵੱਡੀ ਰਾਹਤ ਲਈ ਮੇਅਰ ਦਾ ਸਨਮਾਨ ਵੀ ਕੀਤਾ। ਇਸ ਤੋਂ ਪਹਿਲਾਂ ਰੈਜ਼ੀਡੈਂਟਸ ਵੈੱਲਫੇਅਰ ਫੋਰਮ ਸੈਕਟਰ-69 ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਨੇ ਮੇਅਰ ਕੁਲਵੰਤ ਸਿੰਘ ਦਾ ਸਵਾਗਤ ਕੀਤਾ ਅਤੇ ਸੈਕਟਰ ਵਾਸੀਆਂ ਦੀ ਤਰਫ਼ੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਅਕਾਲੀ ਕੌਂਸਲਰ ਜਸਵੀਰ ਕੌਰ ਅੱਤਲੀ, ਹਰਮੇਸ਼ ਸਿੰਘ ਕੁੰਭੜਾ, ਪਰਮਜੀਤ ਸਿੰਘ, ਕੁਲਦੀਪ ਸਿੰਘ, ਹਾਕਮ ਸਿੰਘ, ਚਰਨਜੀਤ ਸਿੰਘ, ਪਰਮਜੀਤ ਕੌਰ, ਕਮਲਪ੍ਰੀਤ ਕੌਰ, ਕੁਦਰਤਦੀਪ ਸਿੰਘ, ਪਵਿੱਤਰ ਸਿੰਘ, ਗੁਰਕੀਰਤ ਸਿੰਘ, ਚਰਨਜੋਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ ਮਹਿਲਾ ਪ੍ਰੋਫ਼ੈਸਰਾਂ ਸਮ…