Share on Facebook Share on Twitter Share on Google+ Share on Pinterest Share on Linkedin ਮੇਅਰ ਕੁਲਵੰਤ ਸਿੰਘ ਵੱਲੋਂ ਫੇਜ਼-9 ਵਿੱਚ ਪਾਣੀ ਦੇ ਟਿਊਬਵੈੱਲ ਲਗਾਉਣ ਦੇ ਕੰਮਾਂ ਦਾ ਉਦਘਾਟਨ ਨਗਰ ਨਿਗਮ ਵੱਲੋਂ ਦੋ ਕਰੋੜ ਦੀ ਲਾਗਤ ਨਾਲ ਸ਼ਹਿਰ ਵਿੱਚ ਛੇ ਨਵੇਂ ਟਿਊਬਵੈੱਲ ਲਗਾਏ ਜਾਣਗੇ: ਮੇਅਰ ਕੁਲਵੰਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵਸਨੀਕਾਂ ਨੂੰ ਨੇੜ ਭਵਿੱਖ ਵਿੱਚ ਲੋੜ ਅਨੁਸਾਰ ਪੀਣ ਵਾਲਾ ਪਾਣੀ ਮਿਲਣ ਦੀ ਆਸ ਬੱਝ ਗਈ ਹੈ। ਇਕ ਪਾਸੇ ਜਿੱਥੇ ਗਮਾਡਾ ਨੇ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਲਈ ਪਿੰਡ ਝੁੰਗੀਆਂ ਨੇੜੇ ਸੀਂਹਪੁਰ ਵਿੱਚ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਲਈ ਟੈਂਡਰ ਜਾਰੀ ਕਰ ਦਿੱਤਾ ਹੈ, ਉੱਥੇ ਮੁਹਾਲੀ ਨਗਰ ਨਿਗਮ ਨੇ ਵੀ ਸ਼ਹਿਰ ਵਾਸੀਆਂ ਦੀ ਪਿਆਸ ਬੁਝਾਉਣ ਲਈ ਹਾਊਸ ਵਿੱਚ ਪਾਸ ਕੀਤੇ ਮਤੇ ਤਹਿਤ ਪਾਣੀ ਦੇ ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮੇਅਰ ਕੁਲਵੰਤ ਸਿੰਘ ਨੇ ਅੱਜ ਭਾਜਪਾ ਕੌਂਸਲਰ ਸ੍ਰੀਮਤੀ ਪ੍ਰਕਾਸ਼ਵਤੀ ਦੇ ਇਲਾਕੇ ਵਿੱਚ ਇੱਥੋਂ ਦੇ ਫੇਜ਼-9 (ਵਾਰਡ ਨੰਬਰ-37) ਵਿੱਚ ਪਾਣੀ ਦਾ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਭਾਵੇਂ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਵੱਡੀ ਦਿੱਕਤ ਨਹੀਂ ਹੈ ਪ੍ਰੰਤੂ ਫਿਰ ਵੀ ਲੋਕਾਂ ਦੀ ਸਹੂਲਤ ਲਈ ਦੋ ਕਰੋੜ ਦੀ ਲਾਗਤ ਨਾਲ ਛੇ ਨਵੇਂ ਟਿਊਬਵੈੱਲ ਲਗਾਏ ਜਾਣਗੇ। ਜਿਨ੍ਹਾਂ ਦੀ ਅੱਜ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਗੁਰਦੁਆਰੇ ਦੇ ਗ੍ਰੰਥੀ ਸਿੰਘ ਨੇ ਪ੍ਰਾਜੈਕਟ ਦੀ ਸਫਲਤਾ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ। ਭਾਜਪਾ ਦੀ ਕੌਂਸਲਰ ਸ੍ਰੀਮਤੀ ਪ੍ਰਕਾਸ਼ਵਤੀ ਦੇ ਵਾਰਡ ਵਿਚ ਇਸ ਟਿਊਬਵੈੱਲ ਨੂੰ ਲਗਾਉਣ ਲਈ ਬੋਰ ਕਰਵਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਅੱਜ ਕਾਰਪੋਰੇਸ਼ਨ ਦੇ ਮੇਅਰ ਸਰਦਾਰ ਕੁਲਵੰਤ ਸਿੰਘ ਵੱਲੋਂ ਕੀਤੀ ਗਈ। ਕੌਂਸਲਰ ਪ੍ਰਕਾਸ਼ਵਤੀ ਨੇ ਦੱਸਿਆ ਕਿ ਇਸ ਟਿਊਬਵੈੱਲ ਦੇ ਲੱਗਣ ਨਾਲ ਹੁਣ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬਹੁਤ ਜ਼ਿਆਦਾ ਰਾਹਤ ਮਿਲੇਗੀ। ਇਸ ਤੋਂ ਪਹਿਲਾਂ ਇਸ ਖੇਤਰ ਦੇ ਲੋਕੀਂ ਸਿਰਫ਼ ਤੇ ਸਿਰਫ਼ ਨਹਿਰੀ ਪਾਣੀ ਉੱਤੇ ਹੀ ਨਿਰਭਰ ਸਨ। ਟਿਊਬਵੈੱਲ ਤਾਂ ਭਾਵੇਂ ਪਹਿਲਾਂ ਵੀ ਲੱਗੇ ਸਨ ਪ੍ਰੰਤੂ ਫੇਲ੍ਹ ਹੋ ਜਾਣ ਕਾਰਨ ਕੋਈ ਟਿਊਬਵੈੱਲ ਚਾਲੂ ਹਾਲਤ ਵਿੱਚ ਨਹੀਂ ਸੀ। ਇਸ ਮੌਕੇ ਭਾਜਪਾ ਆਗੂ ਰਮੇਸ਼ ਕੁਮਾਰ ਵਰਮਾ ਨੇ ਮੇਅਰ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲੀ ਕੌਂਸਲਰ ਆਰਪੀ ਸ਼ਰਮਾ, ਫੂਲਰਾਜ ਸਿੰਘ, ਕਮਲਜੀਤ ਸਿੰਘ ਰੂਬੀ, ਗੁਰਦੁਆਰਾ ਪ੍ਰਬੰਧਕ ਕਮੇਟੀ ਫੇਜ਼-9 ਦੇ ਪ੍ਰਧਾਨ ਜੀਤ ਸਿੰਘ, ਜਨਰਲ ਸਕੱਤਰ ਨਰਿੰਦਰ ਸਿੰਘ ਸੇਖੋਂ, ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਸ਼ਿਵ ਕੁਮਾਰ ਦੁੱਗਲ, ਸਤਪਾਲ ਸ਼ਰਮਾ, ਦਿਨੇਸ਼ ਸ਼ਰਮਾ ਭਾਜਪਾ ਮੰਡਲ ਪ੍ਰਧਾਨ, ਜਾਵੇਦ ਅਸਲਮ ਮੈਂਬਰ ਭਾਜਪਾ ਘੱਟ ਗਿਣਤੀ ਮੋਰਚਾ, ਰੈਜ਼ੀਡੈਂਟਸ ਵੈਲਫ਼ੇਅਰ ਐਸੋੋਸੀਏਸ਼ਨ ਦੇ ਪ੍ਰਧਾਨ ਪ੍ਰਿਤਪਾਲ ਸ਼ਰਮਾ, ਦਰਸ਼ਨ ਸਿੰਘ, ਹਰਜਿੰਦਰ ਕੌਰ, ਕਾਂਤਾ ਰਾਣੀ, ਜਸਵੰਤ ਕੌਰ, ਗੁਰਪ੍ਰੀਤ ਕੌਰ, ਮੋਹਨ ਕੌਰ, ਸਵਰਨ ਕੌਰ, ਹਰਮਿੰਦਰ ਸਿੰਘ ਵਾਲੀਆ, ਚਰਨਜੀਤ ਸਿੰਘ ਜੌਹਲ, ਮਨਮੋਹਨ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ