ਮੇਅਰ ਵੱਲੋਂ ਕੌਂਸਲਰ ਫੂਲਰਾਜ ਸਿੰਘ ਵੱਲੋਂ ਸ਼ੁਰੂ ਕੀਤੀ ਹਾਈ ਰਾਈਜ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਮੁਹਾਲੀ ਨਗਰ ਨਿਗਮ ਵਿੱਚ ਕਾਬਜ਼ ਧਿਰ ਦੇ ਕੌਂਸਲਰ ਅਤੇ ਉੱਘੇ ਸਮਾਜ ਸੇਵੀ ਫੂਲਰਾਜ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਹਾਈ ਰਾਈਜ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ ਦਾ ਉਦਘਾਟਨ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਤੇ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵੀ ਮੌਜੂਦ ਸਨ।
ਇਸ ਮੌਕੇ ਕੌਂਸਲਰ ਫੂਲਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਇਸ ਸੰਸਥਾ ਵਿਚ ਵਿਦੇਸ਼ ਜਾ ਕੇ ਪੜਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਲੋੜੀਂਦੀ ਟ੍ਰੇਨਿੰਗ ਅਤੇ ਸਲਾਹ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਵਿਅਕਤੀਆਂ ਨੂੰ ਫੀਸ ਵਿੱਚ ਰਿਆਇਤ ਦਿਤੀ ਜਾਵੇਗੀ। ਇਸ ਮੌਕੇ ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ, ਅਰੁਣ ਸ਼ਰਮਾ, ਅਸ਼ੋਕ ਝਾਅ, ਨਰਾਇਣ ਸਿੰਘ ਸਿੱਧੂ, ਆਰ ਪੀ ਸ਼ਰਮਾ, ਗੁਰਮੀਤ ਕੌਰ, ਕੰਵਲਜੀਤ ਸਿੰਘ ਰੂਬੀ, ਨਛੱਤਰ ਸਿੰਘ, ਹਰਮਨਪ੍ਰੀਤ ਸਿੰਘ, ਚਰਨਜੀਤ ਕੌਰ, ਸੁਰਜੀਤ ਕੌਰ ਸੋਢੀ, ਸਤਬੀਰ ਸਿੰਘ ਧਨੋਆ, ਹਰਦੀਪ ਸਿੰਘ ਸਰਾਓ, ਉਪਿੰਦਰਜੀਤ ਕੌਰ, ਜਸਬੀਰ ਸਿੰਘ, ਰਜਨੀ ਗੋਇਲ, ਰਮਨਪ੍ਰੀਤ ਕੌਰ, ਜਸਵੀਰ ਕੌਰ ਅਤਲੀ, ਅਮਰੀਕ ਸਿੰਘ ਸੋਮਲ, ਰਜਿੰਦਰ ਕੌਰ, ਕਰਮਜੀਤ ਕੌਰ, ਹਰਪਾਲ ਸਿੰਘ ਚੰਨਾ, ਕੁਲਵੰਤ ਸਿੰਘ ਚੌਧਰੀ ਪ੍ਰਧਾਨ ਅਤੇ ਸਰਬਜੀਤ ਸਿੰਘ ਪਾਰਸ ਜਨਰਲ ਸਕੱਤਰ ਵਪਾਰ ਮੰਡਲ ਮੁਹਾਲੀ, ਸੀਨੀਅਰ ਯੂਥ ਆਗੂ ਅਸ਼ਵਨੀ ਸੰਭਾਲਕੀ, ਅਕਵਿੰਦਰ ਸਿੰਘ ਗੋਸਲ, ਜੋਗਿੰਦਰ ਸਿੰਘ ਸਲੈਚ, ਅਤੇ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…