Nabaz-e-punjab.com

ਮੇਅਰ ਵੱਲੋਂ ਲਾਇਬੇ੍ਰਰੀਆਂ ਦੇ ਪ੍ਰਬੰਧ ਬਾਰੇ ਦੋ ਹਫ਼ਤਿਆਂ ਵਿੱਚ ਸੁਧਾਰ ਲਿਆਉਣ ਦੇ ਆਦੇਸ਼

ਲਾਇਬ੍ਰੇਰੀ ਐਸੋਸੀਏਸ਼ਨ ਦੇ ਵਫ਼ਦ ਨੇ ਮੇਅਰ ਨਾਲ ਮੁਲਾਕਾਤ ਕਰਕੇ ਸੌਂਪਿਆਂ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਅਕਾਲੀ ਦਲ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਲਾਇਬ੍ਰੇਰੀ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਅੱਜ ਮੇਅਰ ਕੁਲਵੰਤ ਸਿੰਘ ਨਾਲ ਨਗਰ ਨਿਗਮ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਸੌਂਪ ਕੇ ਸ਼ਹਿਰ ਵਿਚਲੀਆਂ ਪਬਲਿਕ ਲਾਇਬ੍ਰੇਰੀਆਂ ਦੇ ਪ੍ਰਬੰਧ ਸੁਧਾਰਨ ਲਿਆਉਣ ਦੀ ਮੰਗ ਕੀਤੀ। ਸ੍ਰੀ ਪਟਵਾਰੀ ਨੇ ਮੇਅਰ ਨੂੰ ਦੱਸਿਆ ਕਿ ਨਗਰ ਨਿਗਮ ਅਧੀਨ ਚੱਲ ਰਹੀਆਂ 6 ਪਬਲਿਕ ਲਾਇਬ੍ਰੇਰੀਆਂ ਦਾ ਪ੍ਰਬੰਧ ਬਹੁਤ ਮਾੜਾ ਹੈ ਅਤੇ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਾਫ਼ ਸਫ਼ਾਈ (ਪਖਾਨਿਆਂ ਦੀ ਸਫ਼ਾਈ) ਦਾ ਕੋਈ ਪੱਕਾ ਪ੍ਰਬੰਧ ਨਹੀਂ ਹੈ।
ਵਫਦ ਨੇ ਕਿਹਾ ਕਿ ਕਿਤਾਬਾਂ ਜਾਰੀ ਕਰਨ ਦਾ ਕੋਈ ਹੁਣ ਤੱਕ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ ਅਤੇ ਲਾਇਬ੍ਰੇਰੀਆਂ ਉੱਤੇ ਸੂਚਨਾ ਬੋਰਡ ਤੱਕ ਨਹੀਂ ਲਗਾਏ ਜਾ ਸਕੇ ਹਨ ਅਤੇ ਨਾ ਹੀ ਕੋਈ ਸੰਕੇਤਕ ਬੋਰਡ ਲਗਾਏ ਗਏ ਹਨ। ਜਿਸ ਨਾਲ ਲਾਇਬ੍ਰੇਰੀਆਂ ਬਾਰੇ ਪਤਾ ਚੱਲ ਸਕੇ। ਪਾਠਕਾਂ ਲਈ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਮੌਕੇ ਬੇਅੰਤ ਸਿੰਘ, ਦਰਸ਼ਨ ਸਿੰਘ ਮਹਿੰਮੀ, ਦਲੀਪ ਸਿੰਘ, ਗੁਰਮੀਤ ਸਿੰਘ ਸਰਾਓ, ਸ੍ਰੀਮਤੀ ਅਮਰਜੀਤ ਹਿਰਦੇ, ਵਕੀਲ ਮਹਾਂਦੇਵ ਸਿੰਘ, ਅਮਰ ਸਿੰਘ ਧਾਲੀਵਾਲ, ਦਲਬੀਰ ਸਿੰਘ, ਤਰਲੋਚਨ ਸਿੰਘ ਅਤੇ ਰਜਿੰਦਰ ਕੁਮਾਰ ਗੋਇਲ ਵੀ ਹਾਜ਼ਰ ਸਨ।
(ਮੁਹਾਲੀ)
ਮੇਅਰ ਕੁਲਵੰਤ ਸਿੰਘ ਨੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ 6 ਵੱਖ ਵੱਖ ਪਬਲਿਕ ਲਾਇਬ੍ਰੇਰੀਆਂ ਦੇ ਪ੍ਰਬੰਧ ਵਿੱਚ ਸੁਧਾਰ ਲਿਆਉਣ ਲਈ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਇਨ੍ਹਾਂ ਲਾਇਬ੍ਰੇਰੀਆਂ ਤੱਕ ਲੋਕਾਂ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਈ ਜਾ ਸਕੇ। ਮੇਅਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਬਲਿਕ ਲਾਇਬ੍ਰੇਰੀਆਂ ਦੇ ਮਸਲਿਆਂ ਦੇ ਸਥਾਈ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਇਹ ਸਾਰਾ ਕੰਮ ਦੋ ਹਫ਼ਤਿਆਂ ਵਿੱਚ ਮੁਕੰਮਲ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…