Nabaz-e-punjab.com

ਮੇਅਰ ਦੇ ਬੇਟੇ ਸਰਬਜੀਤ ਸਿੰਘ ਵੱਲੋਂ ਫੇਜ਼-10 ਦੇ ਪਾਰਕਾਂ ਵਿੱਚ ਦੋ ਓਪਨ ਏਅਰ ਜਿੰਮਾਂ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਦੇ ਬੇਟੇ ਅਤੇ ਅਕਾਲੀ ਦਲ ਦੇ ਯੁਵਾ ਕੌਂਸਲਰ ਸਰਬਜੀਤ ਸਿੰਘ ਨੇ ਅੱਜ ਇੱਥੋਂ ਦੇ ਫੇਜ਼-10 (ਵਾਰਡ ਨੰਬਰ-25) ਦੇ ਰਿਹਾਇਸ਼ੀ ਪਾਰਕਾਂ ਵਿੱਚ ਦੋ ਓਪਨ ਏਅਰ ਜਿੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਅਤੇ ਵੱਡੇ ਪਾਰਕਾਂ ਵਿੱਚ 56 ਓਪਨ ਏਅਰ ਜਿੰਮ ਸਥਾਪਿਤ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ। ਜਿਨ੍ਹਾਂ ’ਚੋਂ ਅੱਜ ਫੇਜ਼-10 ਦੇ ਲੋਕਾਂ ਨੂੰ ਦੋ ਓਪਨ ਏਅਰ ਜਿੰਮ ਸਮਰਪਿਤ ਕੀਤੇ ਗਏ ਹਨ। ਇਸ ਮੌਕੇ ਸ਼ਹਿਰ ਵਾਸੀਆਂ ਨੂੰ ਲੱਡੂ ਵੀ ਵੰਡੇ।
ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਕੌਂਸਲਰ ਤੇ ਯੁਵਾ ਆਗੂ ਸਰਬਜੀਤ ਸਿੰਘ ਨੇ ਸ਼ਹਿਰ ਵਾਸੀ ਪਾਰਕਾਂ ਵਿੱਚ ਸੈਰ ਕਰਨ ਦੇ ਨਾਲ ਨਾਲ ਹੁਣ ਮੁਫ਼ਤ ਵਿੱਚ ਕਸਰਤ ਵੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਰੋਜ਼ਾਨਾ ਸੈਰ ਅਤੇ ਕਸਰਤ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ-25 ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਕੰਮਾਂ ਵਿੱਚ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਅਧੂਰੇ ਪਏ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ ਅਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਮਨਜੀਤ ਸਿੰਘ ਤੇ ਸੁਖਦੇਵ ਸਿੰਘ, ਕਰਨਦੀਪ ਸਿੰਘ ਭੁੱਲਰ, ਜਗਜੀਤ ਸਿੰਘ ਲਾਲੀ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਪਰਮਜੀਤ ਸਿੰਘ, ਤੇਜ਼ਾ ਸਿੰਘ ਅਤੇ ਮੱਲ੍ਹੀ ਤੇ ਬਜਾਜ ਸਮੇਤ ਹੋਰ ਪਤਵੰਤੇ ਅਤੇ ਬੀਬੀਆਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…