Share on Facebook Share on Twitter Share on Google+ Share on Pinterest Share on Linkedin ਮੇਅਰ ਜੀਤੀ ਸਿੱਧੂ ਨੇ ਸੀਵਰੇਜ ਕਾਰਨ ਪੁੱਟੀ ਸੜਕ ਨਵੇਂ ਸਿਰਿਓਂ ਬਣਾਉਣ ਦਾ ਕੰਮ ਸ਼ੁਰੂ ਸੈਕਟਰ-76 ਤੋਂ 80 ਵਿੱਚ ਸ਼ੁਰੂ ਕਰਵਾਇਆ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਵਿਰੋਧੀ ਕੌਂਸਲਰਾਂ ਦੇ ਵਾਰਡਾਂ ਵਿੱਚ ਪੂਰੀ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਵਿਕਾਸ ਕਾਰਜ: ਜੀਤੀ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ: ਮੁਹਾਲੀ ਨਗਰ ਨਿਗਮ ਵੱਲੋਂ ਨਾਈਪਰ ਪੁਲ ਤੋਂ ਲੈ ਕੇ ਬਾਵਾ ਵਾਈਟ ਹਾਊਸ ਤੱਕ ਸੀਵਰੇਜ ਪਾਉਣ ਲਈ ਪੁੱਟੀ ਸੜਕ ਨੂੰ ਨਵੇਂ ਸਿਰਿਓਂ ਬਣਾਉਣ ਦਾ ਕੰਮ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ੁਰੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸੈਕਟਰ-76 ਤੋਂ 80 ਵਿੱਚ ਟੁੱਟੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਿਟੀ ਪਾਰਕ ਸੈਕਟਰ-68 ਤੱਕ ਇਕ ਦੋ ਦਿਨਾਂ ਤੱਕ ਬੀਸੀ ਪਾਉਣ ਤੋਂ ਬਾਅਦ ਪ੍ਰੀਮਿਕਸ ਪਾ ਕੇ ਸੜਕ ਨੂੰ ਮੁਕੰਮਲ ਕਰਕੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ ਅਤੇ ਅਗਲੇ 10 ਦਿਨਾਂ ਤੱਕ ਕੁੰਭੜਾ ਚੌਕ ਤੱਕ ਸੜਕ ਨੂੰ ਮੁਕੰਮਲ ਕਰਕੇ ਲੋਕਾਂ ਲਈ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਸਬੰਧੀ ਨਿਗਮ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਇਹ ਕੰਮ ਥੋੜਾ ਲਮਕ ਜ਼ਰੂਰ ਗਿਆ ਹੈ ਪ੍ਰੰਤੂ ਹੁਣ ਇਸ ਕੰਮ ਨੂੰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਾਰੇ ਵਿਰੋਧੀ ਕੌਂਸਲਰਾਂ ਦੇ ਵਾਰਡਾਂ ਵਿੱਚ ਬਿਨਾ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਵਿੱਚ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਕੰਮਾਂ ਦੀ ਨਜ਼ਰਸਾਨੀ ਵੀ ਸਮੁੱਚੀ ਟੀਮ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਕੰਮ ਸਮੇਂ ਸਿਰ ਮੁਕੰਮਲ ਹੋ ਸਕਣ। ਇਸ ਮੌਕੇ ਕੌਂਸਲਰ ਕਮਲਜੀਤ ਸਿੰਘ ਬਨੀ, ਮਾ. ਚਰਨ ਸਿੰਘ, ਸੁੱਚਾ ਸਿੰਘ ਕਲੌੜ, ਹਰਜੀਤ ਸਿੰਘ ਬੈਦਵਾਨ ਅਤੇ ਇੰਦਰਜੀਤ ਢਿੱਲੋਂ, ਸਿਮਰਨ ਸਿੰਘ, ਬੂਟਾ ਸਿੰਘ ਸੋਹਾਣਾ, ਨਗਰ ਨਿਗਮ ਦੇ ਐੱਸਈ ਸੰਜੇ ਕੰਵਰ, ਐਕਸੀਅਨ ਹਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ