Share on Facebook Share on Twitter Share on Google+ Share on Pinterest Share on Linkedin ਮੇਅਰ ਦੀ ਨਿੱਜੀ ਸਹਾਇਕ ਸਤਵਿੰਦਰ ਕੌਰ ਨੇ ਮੁੜ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ: ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਨਿੱਜੀ ਸਹਾਇਕ ਸ੍ਰੀਮਤੀ ਸਤਵਿੰਦਰ ਕੌਰ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਹੁਕਮਾਂ ’ਤੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਗਿਆ ਹੈ। ਇਸ ਮੌਕੇ ਮੇਅਰ ਧੜੇ ਦੇ ਮੌਂਸਲਰ ਅਤੇ ਅਕਾਲੀ ਦਲ ਦੇ ਕਈ ਕੌਂਸਲਰ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਥਾਨਕ ਸਰਕਾਰ ਵਿਭਾਗ ਵੱਲੋਂ ਬੀਤੀ 15 ਸਤੰਬਰ ਨੂੰ ਉਨ੍ਹਾਂ ਦੀ ਮੁਹਾਲੀ ਨਗਰ ਨਿਗਮ ਤੋਂ ਪਟਿਆਲਾ ਦਫ਼ਤਰ ਵਿੱਚ ਬਦਲੀ ਕਰ ਦਿੱਤੀ ਸੀ। ਇਨ੍ਹਾਂ ਹੁਕਮਾਂ ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੋਕ ਲਗਾਏ ਜਾਣ ਤੋਂ ਬਾਅਦ ਅੱਜ ਸਤਵਿੰਦਰ ਕੌਰ ਨੇ ਮੁੜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇੱਥੇ ਜਿਕਰਯੋਗ ਹੈ ਕਿ ਸਤਵਿੰਦਰ ਕੌਰ ਵੱਲੋਂ ਆਪਣੀ ਬਦਲੀ ਦੇ ਖਿਲਾਫ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਟ ਪਟੀਸ਼ਨ ਦਾਖਿਲ ਕਰਕੇ ਆਪਣੀ ਬਦਲੀ ਦੇ ਹੁਕਮਾਂ ਨੂੰ ਇਸ ਆਧਾਰ ਤੇ ਚੁਣੌਤੀ ਦਿੱਤੀ ਸੀ ਕਿ ਇਹ ਬਦਲੀ ਪ੍ਰਸ਼ਾਸ਼ਨਿਕ ਆਧਾਰ ਤੇ ਕਰਨ ਦੀ ਥਾਂ ਹਲਕਾ ਵਿਧਾਇਕ ਵੱਲੋੱ ਨਗਰ ਨਿਗਮ ਵਿੱਚ ਕੀਤੀ ਜਾ ਰਹੀ ਦਖ਼ਲਅੰਦਾਜੀ ਕਾਰਨ ਕੀਤੀ ਗਈ ਸੀ। ਜਿਨ੍ਹਾਂ ਵੱਲੋਂ ਸਤਵਿੰਦਰ ਕੌਰ ਦੀ ਬਦਲੀ ਕਰਨ ਲਈ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਨੂੰ ਡੀ ਓ ਲੈਟਰ ਲਿਖ ਕੇ ਉਸ ਉੱਪਰ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਸਨ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਸੀ। ਇਸ ਤਰੀਕੇ ਨਾਲ ਹਲਕਾ ਵਿਧਾਇਕ ਵੱਲੋਂ ਲਗਾਏ ਗਏ ਗਲਤ ਇਲਜਾਮਾਂ ਦੇ ਆਧਾਰ ਤੇ ਕੀਤੀਗਈ ਇਸ ਬਦਲੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਇਸ ਸਬੰਧੀ 4 ਨਵੰਬਰ ਨੂੰ ਅਗਲੀ ਸੁਣਵਾਈ ਤੈਅ ਕਰਦਿਆਂ ਸਤਵਿੰਦਰ ਕੌਰ ਦੀ ਬਦਲੀ ਦੇ ਹੁਕਮਾਂ ’ਤੇ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ