ਧਰਤੀ ਦਿਵਸ: ਕਾਂਗਰਸੀ ਕੌਂਸਲਰ ਬਲਜੀਤ ਕੌਰ ਨੇ ਸ਼ਹਿਰ ਵਿੱਚ ਫਲਦਾਰ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਮੁਹਾਲੀ ਨਗਰ ਨਿਗਮ ਦੇ ਵਾਰਡ ਨੰਬਰ-7 (ਫੇਜ਼-5) ਤੋਂ ਕਾਂਗਰਸ ਪਾਰਟੀ ਦੀ ਕੌਂਸਲਰ ਬੀਬੀ ਬਲਜੀਤ ਕੌਰ ਵੱਲੋਂ ਅੱਜ ‘ਧਰਤ ਦਿਵਸ’ ਮੌਕੇ ਵੱਖ-ਵੱਖ ਪਾਰਕਾਂ ਵਿੱਚ ਫਲ਼ਦਾਰ ਪੌਦੇ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਬਲਜੀਤ ਕੌਰ ਨੇ ਕਿਹਾ ਕਿ ਵੈਸੇ ਤਾਂ ਸਾਡਾ ਹਰ ਮਨੱੁਖ ਦਾ ਫਰਜ਼ ਬਣਦਾ ਹੈ ਕਿ ਲਗਾਤਾਰ ਪੌਦੇ ਲਗਾਉਂਦੇ ਰਹੀਏ ਪ੍ਰੰਤੂ ਅੱਜ ਧਰਤ ਦਿਵਸ ਮੌਕੇ ਪੌਦੇ ਲਗਾਉਣ ਦਾ ਵੱਖਰਾ ਹੀ ਨਜ਼ਾਰਾ ਹੈ ਕਿਉਂਕਿ ਅਸੀਂ ਧਰਤੀ ਉਤਲੇ ਜੀਵਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਾਂ।
ਕੌਂਸਲਰ ਬਲਜੀਤ ਕੌਰ ਨੇ ਦੱਸਿਆ ਕਿ ਅੱਜ ਜਾਮਣ, ਅੰਬ, ਤੁਲਸੀ, ਆਂਵਲਾ, ਨਿੰਬੂ ਆਦਿ ਦੇ ਪੌਦੇ ਲਗਾਏ ਗਏ ਹਨ। ਜਿਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਨਾਲ ਦੀ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੇ ਹੱਥੀਂ ਲਗਾਏ ਪੌਦਿਆਂ ਨੂੰ ਬੱਚਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ। ਜਿਹੜਾ ਮਨੱੁਖ ਕੁਦਰਤ ਨਾਲ ਪਿਆਰ ਕਰਦਾ ਹੈ, ਉਸ ਨੂੰ ਜ਼ਿੰਦਗੀ ਜਿਊਣ ਦਾ ਅਨੋਖਾ ਹੀ ਅਨੁਭਵ ਹੁੰਦਾ ਹੈ। ਉਨ੍ਹਾਂ ਨੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੌਦੇ ਲਗਾ ਆਪਣੇ ਆਲ਼ੇ ਦੁਆਲੇ ਨੂੰ ਹਰਾ ਭਰਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ।

ਇਸ ਮੌਕੇ ਮਨਦੀਪ ਕੌਰ, ਮੰਜੂ ਕੈਂਥ, ਦਲਜੀਤ ਕੌਰ, ਪਰਮਜੀਤ ਕੌਰ, ਪਰਮਿੰਦਰ ਕੌਰ, ਰਾਹੁਲ ਕੈਂਥ, ਰਾਜ ਮਲਹੋਤਰਾ, ਕੇ.ਕੇ. ਗੁਪਤਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Campaign

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…