
ਨਗਰ ਨਿਗਮ ਚੋਣਾਂ: ਅਗਰਵਾਲ ਸਮਾਜ ਵੱਲੋਂ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਮੁਹਾਲੀ ਨਗਰ ਨਿਗਮ ਚੋਣਾਂ ਵਿੱਚ ਅਗਰਵਾਲ ਸਮਾਜ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਕਾਂਗਰਸ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਇਹ ਫੈਸਲਾ ਸਮਾਜ ਦੀ ਫੇਜ਼-2 ਵਿੱਚ ਐਤਵਾਰ ਨੂੰ ਹੋਈ ਇਕ ਵਿਸ਼ੇਸ਼ ਮੀਟਿੰਗ ਵਿੱਚ ਲਿਆ ਗਿਆ। ਸਮਾਜ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਅਤੇ ਸਥਾਨਕ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿੱਚ ਵਿਕਾਸ ਦੀ ਗਤੀ ਨੂੰ ਸੁਨਿਸ਼ਚਿਤ ਕਰਨ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਸੁਨਿਸ਼ਚਿਤ ਕਰਨਾ ਚਾਹੁੰਦੇ ਹਨ ਤਾਂ ਕਿ ਬਲਬੀਰ ਸਿੱਧੂ ਦੇ ਮਾਰਗ ਦਰਸ਼ਨ ਵਿੱਚ ਪਾਰਟੀ ਸ਼ਹਿਰ ਵਿੱਚ ਵਿਕਾਸ ਦੀ ਗਤੀ ਨੂੰ ਜਾਰੀ ਰੱਖੇ। ਮੈਂਬਰਾਂ ਨੇ ਮੁਹਾਲੀ ਦੇ ਚਹੁੰ-ਪੱਖੀ ਵਿਕਾਸ ਲਈ ਬਲਬੀਰ ਸਿੱਧੂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।