Nabaz-e-punjab.com

ਮਿਉਸਪਲ ਚੋਣਾਂ: ਪੰਜਾਬ ਵਜ਼ਾਰਤ ਨੇ ਸਰਕਾਰ ਦੀਆਂ ਨੀਤੀਆਂ ਵਿੱਚ ਭਰੋਸਾ ਜ਼ਾਹਰ ਕਰਨ ਲਈ ਲੋਕਾਂ ਦਾ ਕੀਤਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 19 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਹਾਲ ਹੀ ਵਿੱਚ ਹੋਈਆਂ ਮਿਉਸਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦੇਣ ਅਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਕਿਸਾਨ ਪੱਖੀ ਨੀਤੀਆਂ ਵਿੱਚ ਭਰੋਸਾ ਜ਼ਾਹਰ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ। ਸਥਾਨਕ ਸਰਕਾਰਾਂ ਦੀਆਂ ਚੋਣਾਂ ਅਮਨ-ਅਮਾਨ ਨਾਲ ਯਕੀਨੀ ਬਣਾਉਣ ਲਈ ਵੋਟਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਮੁੱਖ ਮੰਤਰੀ ਅਤੇ ਉਨਾਂ ਦੇ ਵਜ਼ਾਰਤੀ ਸਾਥੀਆਂ ਨੇ ਕੈਬਨਿਟ ਮੀਟਿੰਗ ਵਿੱਚ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮਤਾ ਪਾਸ ਕੀਤਾ।
ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਦਾ ਵੀ ਧੰਨਵਾਦ ਕੀਤਾ ਜਿਨਾਂ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਸੁਨੀਲ ਜਾਖੜ ਦੀ ਅਗਵਾਈ ਵਿੱਚ ਸਬੰਧਤ ਜ਼ਿਲਿਆਂ ਅਤੇ ਹਲਕਿਆਂ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕੀਤਾ। ਉਨਾਂ ਕਾਂਗਰਸੀ ਵਿਧਾਇਕਾਂ, ਜ਼ਿਲਾ ਪ੍ਰਧਾਨਾਂ, ਹੋਰ ਮੈਂਬਰਾਂ ਅਤੇ ਵਰਕਰਾਂ ਦੀ ਸਖਤ ਮਿਹਨਤ ਦਾ ਵੀ ਉਚੇਚਾ ਜ਼ਿਕਰ ਕੀਤਾ ਜਿਨਾਂ ਸਦਕਾ ਪਾਰਟੀ ਦੀ ਬੇਮਿਸਾਲ ਜਿੱਤ ਸੰਭਵ ਹੋਈ।
ਮੰਤਰੀ ਮੰਡਲ ਨੇ ਕਿਹਾ ਕਿ ਇਹ ਜਿੱਤ ਜੋ ਲੋਕਾਂ ਦੇ ਸੂਬਾ ਸਰਕਾਰ ਅਤੇ ਉਸ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਤੇ ਭਰੋਸੇ ਨੂੰ ਜਤਾਉਦੀ ਹੈ, ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵਾਂ ਜੋਸ਼ ਭਰਿਆ ਹੈ ਅਤੇ ਵਿਧਾਨ ਸਭਾ ਚੋਣਾਂ, ਜਿਸ ਵਿੱਚ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ, ਤੋਂ ਪਹਿਲਾਂ ਵੋਟਰਾਂ ਦੇ ਮੂਡ ਦਾ ਪ੍ਰਗਟਾਵਾ ਕੀਤਾ ਹੈ।

Load More Related Articles
Load More By Nabaz-e-Punjab
Load More In Elections

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…