ਆਜ਼ਾਦ ਕੌਂਸਲਰ ਸਰਬਜੀਤ ਸਮਾਣਾ ਨੇ ਬਹਿਲੋਲਪੁਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਵਿੱਚ ਆਪ ਦੀ ਸਰਕਾਰ ਬਣਨਾ ਲਗਪਗ ਤੈਅ: ਸਰਬਜੀਤ ਸਿੰਘ ਸਮਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਵੰਤ ਸਿੰਘ ਦੇ ਸਪੁੱਤਰ ਅਤੇ ਆਜ਼ਾਦ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਬਹਿਲੋਲਪੁਰ ਵਿੱਚ ਇਕ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਆਮ ਆਦਮੀ ਪਾਰਟੀ ਨੂੰ ਤੀਜੇ ਬਦਲ ਵਜੋਂ ਦੇਖ ਰਹੇ ਹਨ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨਾ ਲਗਪਗ ਤੈਅ ਹੈ। ਇਸ ਤੋਂ ਪਹਿਲਾਂ ਨੌਜਵਾਨ ਆਗੂ ਨੇ ਧਾਰਮਿਕ ਸਮਾਗਮ ਦੌਰਾਨ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਆਪ ਦੀਆਂ ਨੀਤੀਆਂ ਅਤੇ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਲੋਕ ਵਿਰੋਧੀ ਨੀਤੀਆਂ ਬਾਰੇ ਵੀ ਦੱਸਿਆ ਜਾਵੇਗਾ। ਇਸ ਮੌਕੇ ਰਾਜੇਸ਼ ਰਾਣਾ ਬਹਿਲੋਲਪੁਰ, ਅਵਤਾਰ ਸਿੰਘ, ਗੁਰਧਿਆਨ ਸਿੰਘ, ਮੁਨੀਸ਼ ਕੁਮਾਰ, ਹਰਬੰਸ ਸਿੰਘ, ਨਵਕਿਰਨ ਸਿੰਘ, ਹਰਮਿੰਦਰ ਸਿੰਘ ਅਤੇ ਗੁਰਦਿਆਲ ਸਿੰਘ ਵੀ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਲੰਮੇ ਸਮੇਂ ਤੋਂ ਵੱਖ ਵੱਖ ਧਾਰਮਿਕ ਸਮਾਗਮ ਅਤੇ ਖੇਡ ਮੇਲਿਆਂ ਦੌਰਾਨ ਬਹਿਲੋਲਪੁਰ ਵਿੱਚ ਲੋਕਾਂ ਦੇ ਰੂਬਰੂ ਹੁੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਸਮੁੱਚੇ ਪੰਜਾਬ ਦੀ ਜਨਤਾ ਆਪਣਾ ਮਨ ਬਣਾਈ ਬੈਠੀ ਹੈ ਕਿ ਐਤਕੀਂ ਕਾਂਗਰਸ ਨੂੰ ਕਰਾਰੀ ਹਾਰ ਦੇ ਕੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਾਉਣੀ ਹੈ। ਉਨ੍ਹਾਂ ਕਿਹਾ ਕਿ ਆਪ ਵੱਲੋਂ ਮੁਹਾਲੀ ਤੋਂ ਉਸ ਦੇ ਪਿਤਾ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਲਾਕੇ ਦੀਆਂ ਪੰਚਾਇਤਾਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਉਸ ਦੇ ਪਿਤਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਾਰਨ ਕਾਂਗਰਸ ਲੀਡਰਸ਼ਿਪ ਅਤੇ ਵਿਧਾਇਕ ਬਲਬੀਰ ਸਿੱਧੂ ਦੀ ਨੀਂਦ ਉੱਡ ਗਈ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…