Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿੱਚ ਅਫ਼ਰੀਕੀ ਵਿਦਿਆਰਥੀਆਂ ਲਈ ਮੀਟ-2018 ਦਾ ਆਯੋਜਨ ਅਫ਼ਰੀਕਣ ਦੇਸ਼ਾਂ ਵਿੱਚ ਭਾਰਤੀ ਸਿੱਖਿਆ ਦੀ ਬਹੁਤ ਜ਼ਿਆਦਾਤ ਮਹੱਤਤਾ: ਐਚ ਲੁਵਾਂਡਾ ਗਿਆਨ ਜਯੋਤੀ ਗਰੁੱਪ ਵਿੱਚ ਤਨਜਾਨੀਆ ਦੇ ਰਾਜਦੂਤ ਵੀ ਪੰਜਾਬੀ ਵਿਰਸੇ ਦੇ ਰੰਗ ਵਿੱਚ ਰੰਗੇ, ਖੂਬ ਪਾਇਆ ਭੰਗੜਾ ਪੰਜਾਬੀ ਸਭਿਆਚਾਰ ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਹਰਮਨ-ਪਿਆਰਾ: ਰਾਜਦੂਤ ਲੁਵਾਂਡਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਦੇ ਕੈਂਪਸ ਵਿੱਚ ਅਫ਼ਰੀਕੀ ਵਿਦਿਆਰਥੀਆਂ ਲਈ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਦੀ ਪ੍ਰਧਾਨਗੀ ਹੇਠ ਮੀਟ-2018 ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਬਰਾਕਾ ਐੱਚ ਲੁਵਾਂਡਾ ਹਾਈ ਕਮਿਸ਼ਨਰ ਯੂਨਾਈਟਿਡ ਰਿਪਬਲਿਕ ਆਫ਼ ਤਨਜਾਨੀਆ, ਯਾਦਵ ਏ ਮਹਿਤਾ ਐਜੂਕੇਸ਼ਨ ਲਾਈਸ਼ਨ ਅਫ਼ਸਰ ਯੂਨਾਈਟਿਡ ਰਿਪਬਲਿਕ ਆਫ਼ ਤਨਜਾਨੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੀਟ ਵਿੱਚ 70 ਤੋਂ ਵੱਧ ਅਫ਼ਰੀਕੀ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬੀ ਸਭਿਆਚਾਰ ਢੰਗ ਨਾਲ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਚੇਅਰਮੈਨ ਬੇਦੀ ਵੱਲੋਂ ਮੁੱਖ ਮਹਿਮਾਨ ਨੂੰ ਪਗੜੀ ਬੰਨੀ। ਹਾਈ ਕਮਿਸ਼ਨਰ ਬਰਾਕਾ ਐੱਚ ਲੁਵਾਂਡਾ ਨੇ ਵਿਦਿਆਰਥੀਆਂ ਨੂੰ ਅਫ਼ਰੀਕਣ ਸਟੂਡੈਂਟਸ ਐਸੋਸੀਏਸ਼ਨ ਦਾ ਹਿੱਸਾ ਬਣਨ ਲਈ ਪੇ੍ਰਰਨਾ ਦਿੰਦਿਆਂ ਦੱਸਿਆ ਕਿ ਐਸੋਸੀਏਸ਼ਨ ਦੀ ਬੈਠਕ ਹਰ ਸਾਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਫ਼ਰੀਕਣ ਦੇਸ਼ਾਂ ਵਿੱਚ ਭਾਰਤੀ ਸਿੱਖਿਆ ਦੀ ਬਹੁਤ ਮਹੱਤਤਾ ਹੈ। ਉੱਥੇ ਭਾਰਤ ਤੋਂ ਸਿੱਖਿਆ ਹਾਸਲ ਕਰਕੇ ਗਏ ਵਿਦਿਆਰਥੀਆਂ ਲਈ ਬਿਹਤਰੀਨ ਨੌਕਰੀ ਦੇ ਮੌਕੇ ਮੌਜੂਦ ਹਨ। ਉਨ੍ਹਾਂ ਨੇ ਭਾਰਤੀ ਅਤੇ ਅਫ਼ਰੀਕੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸ਼ਵ ਪੱਧਰ ’ਤੇ ਵੱਧ ਰਹੇ ਮੁਕਾਬਲੇ ਦੇ ਚੱਲਦਿਆਂ ਭਵਿੱਖ ਵਿੱਚ ਦਰਪੇਸ਼ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਸਵੈ-ਸਮਰੱਥ ਹੋਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਕਿਹਾ ਕਿ ਇਸ ਮੀਟ ਵਿੱਚ ਗਿਆਨ ਜਯੋਤੀ ਨੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਇਕ ਪਲੇਟਫ਼ਾਰਮ ’ਤੇ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨੌਜਵਾਨ ਹੀ ਹਨ ਜੋ ਸ਼ਾਂਤ ਅਤੇ ਸੁਚੱਜੇ ਸਮਾਜ ਦੀ ਸਿਰਜਣਾ ਕਰ ਸਕਦੇ ਹਨ। ਸਮਾਗਮ ਦੇ ਅਖੀਰ ਵਿੱਚ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੇ ਗਿਆਨ ਜਯੋਤੀ ਗਰੁੱਪ ਦੇ ਵਿਦਿਆਰਥੀਆਂ ਨਾਲ ਮਿਲ ਕੇ ਭੰਗੜਾ ਪਾਇਆ ਅਤੇ ਮੁੱਖ ਮਹਿਮਾਨ ਵੀ ਪੰਜਾਬੀ ਸਭਿਆਚਾਰ ਦੇ ਰੰਗ ਵਿੱਚ ਰੰਗੇ ਨਜ਼ਰ ਆਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ