ਮਸ਼ੀਨੀ ਸਫ਼ਾਈ: ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਮਿਸ਼ਨਰ ਤੇ ਹੋਰਨਾਂ ਅਫ਼ਸਰਾਂ ਨੂੰ ਲਿਖਿਆ ਪੱਤਰ

ਦੋ ਸਾਲ ਤੋਂ ਮਸ਼ੀਨੀ ਸਫ਼ਾਈ ਨਾ ਹੋਣ ਕਾਰਨ ਸਫ਼ਾਈ ਵਿਵਸਥਾ ਬਦਹਾਲ

ਨਬਜ਼-ਏ-ਪੰਜਾਬ, ਮੁਹਾਲੀ, 5 ਫਰਵਰੀ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ‘ਬੀ’ ਸੜਕਾਂ ਦੀ ਮਕੈਨੀਕਲ ਸਵਿਪਿੰਗ ਦਾ ਕੰਮ ਫੌਰੀ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਨੂੰ ਪੱਤਰ ਲਿਖ ਕੇ ਕਿਹਾ ਜੇਕਰ ਟੈਂਡਰ ਹਾਸਲ ਕਰਨ ਵਾਲੀ ਕੰਪਨੀ ਨੂੰ ਕੰਮ ਨਹੀਂ ਦਿੱਤਾ ਜਾਂਦਾ ਅਤੇ ਟੈਂਡਰ ਰੱਦ ਹੁੰਦਾ ਹੈ ਤਾਂ ਨਿਗਮ ਨੂੰ ਕਰੋੜਾਂ ਦਾ ਵਿੱਤੀ ਨੁਕਸਾਨ ਹੋਵੇਗਾ। ਇਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਹਿਲਾਂ ਹੀ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਅਤੇ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਬੁਰੀ ਤਰ੍ਹਾਂ ਵਿਗੜ ਜਾਣ ਦਾ ਖ਼ਦਸ਼ਾ ਹੈ। ਡਿਪਟੀ ਮੇਅਰ ਨੇ ਤਾਜ਼ਾ ਪੱਤਰ ਦੀ ਇੱਕ ਕਾਪੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ, ਡਾਇਰੈਕਟਰ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਵੀ ਭੇਜੀ ਹੈ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਲਿਖਿਆ ਹੈ ਕਿ ਲਗਭਗ 2 ਸਾਲ ਤੋਂ ਸ਼ਹਿਰ ਵਿੱਚ ਸਫਾਈ ਦਾ ਮਾੜਾ ਹਾਲ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨਗਰ ਨਿਗਮ ਨੇ ਸਵੱਛ ਸਰਵੇਖਣ-2023 ਵਿੱਚ ਪੰਜਾਬ ’ਚੋਂ ਪਹਿਲਾ ਨੰਬਰ ਹਾਸਲ ਕੀਤਾ ਹੈ, ਪ੍ਰੰਤੂ ਸ਼ਹਿਰ ਵਿੱਚ ਸਫ਼ਾਈ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਊਸ ਮੀਟਿੰਗ ਦੇ ਮਤਾ ਨੰਬਰ 56 ਰਾਹੀਂ ‘ਏ’ ਅਤੇ ‘ਬੀ’ ਸੜਕਾਂ ਦੀ ਸਫਾਈ ਦਾ ਕੰਮ ਮਕੈਨੀਕਲ ਸਵੀਪਿੰਗ ਰਾਹੀਂ ਕਰਵਾਉਣ ਦਾ ਕੀਤਾ ਗਿਆ ਸੀ। ਮੁੱਖ ਨਿਗਰਾਨ ਵੱਲੋਂ 7 ਅਪਰੈਲ 2022 ਰਾਹੀਂ ਇਸ ਤਖਮੀਨੇ ਨੂੰ ਪ੍ਰਵਾਨਗੀ ਦਿੱਤੀ ਗਈ ਸੀ, ਇਸ ਉਪਰੰਤ ਨਗਰ ਨਿਗਮ ਵੱਲੋਂ ਮਕੈਨੀਕਲ ਸਵੀਪਿੰਗ ਦੇ ਟੈਂਡਰ ਦੋ ਵਾਰੀ ਕਾਲ ਕੀਤੇ ਗਏ ਸਨ, ਜੋ ਕਿ ਤਕਨੀਕੀ ਕਾਰਨਾਂ ਕਰਕੇ ਸਿਰੇ ਨਹੀਂ ਚੜ੍ਹ ਸਕੇ। ਪ੍ਰੰਤੂ ਬਾਅਦ ਵਿੱਚ 31 ਅਗਸਤ 2023 ਨੂੰ ਦੁਬਾਰਾ ਟੈਕਨੀਕਲ ਬਿੱਡ ਖੋਲੀ ਗਈ ਅਤੇ ਨਿਗਮ ਅਧਿਕਾਰੀਆਂ ਨੂੰ ਡੈਮੋ ਵੀ ਦਿਖਾਇਆ ਜਾ ਚੁੱਕਾ ਹੈ।
ਕੁਲਜੀਤ ਬੇਦੀ ਨੇ ਕਿਹਾ ਕਿ ਜੇਕਰ ਇਸ ਕੰਮ ਦੇ ਟੈਂਡਰ ਵਿੱਚ ਦੇਰੀ ਹੋਣ ਕਾਰਨ ਸਬੰਧਤ ਕੰਪਨੀ ਵੱਲੋਂ ਇਨਕਾਰ ਕਰ ਦਿੱਤਾ ਜ਼ਾਦਾ ਹੈ ਤਾਂ ਇਸ ਸਬੰਧੀ ਨਿਗਮ ਅਧਿਕਾਰੀ ਜ਼ਿੰਮੇਵਾਰ ਹੋਣਗੇ। ਇਹੀ ਨਹੀਂ ਇਸ ਕੰਮ ਵਿੱਚ ਲਗਾਤਾਰ ਹੋ ਰਹੀ ਦੇਰੀ ਕਾਰਨ ਸਫ਼ਾੲਾਂੀ ਵਿਵਸਥਾ ਦੇ ਮਾਮਲੇ ਵਿੱਚ ਨਗਰ ਨਿਗਮ ਦਾ ਅਕਸ ਖਰਾਬ ਹੋ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…