ਭਾਰਤੀ ਲੋਕਤੰਤਰ ਦੇ ਸਮਾਜਿਕ-ਸਿਆਸੀ ਢਾਂਚੇ ਨੂੰ ਢਾਲਣ ਵਿੱਚ ਮੀਡੀਆ ਦੀ ਭੂਮਿਕਾ ਅਹਿਮ: ਹਰਪਾਲ ਚੀਮਾ

ਪਦਮਸ੍ਰੀ ਜਗਜੀਤ ਸਿੰਘ ਦਰਦੀ ਦੇ ਸਨਮਾਨ ਲਈ ਆਯੋਜਿਤ ਵਿਸ਼ੇਸ਼ ਸਮਾਗਮ ਵਿੱਚ ਖ਼ਜ਼ਾਨਾ ਮੰਤਰੀ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਸਮਾਜ ਸੇਵੀ ਸੰਸਥਾ ਦਿਸ਼ਾ ਵਿਮੈਨ ਵੈੱਲਫੇਅਰ ਟਰੱਸਟ ਵੱਲੋਂ ਪ੍ਰਧਾਨ ਹਰਦੀਪ ਕੌਰ ਵਿਰਕ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿਖੇ ਪਦਮਸ੍ਰੀ ਐਵਾਰਡੀ ਤੇ ਸੀਨੀਅਰ ਪੱਤਰਕਾਰ ਜਗਜੀਤ ਸਿੰਘ ਦਰਦੀ ਦੇ ਸਨਮਾਨ ਵਿੱਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦੋਂਕਿ ਵਿਧਾਇਕ ਕੁਲਵੰਤ ਸਿੰਘ, ਕੁਲਜੀਤ ਸਿੰਘ ਰੰਧਾਵਾ, ਨੀਨਾ ਮਿੱਤਲ ਰਾਜਪੁਰਾ, ਗੋਲਡੀ ਕੰਬੋਜ ਜਲਾਲਾਬਾਦ, ਆਪ ਆਗੂ ਬੱਬੀ ਬਾਦਲ ਤੇ ਵਿਨੀਤ ਵਰਮਾ, ਅਸ਼ਵਨੀ ਕੁਮਾਰ ਸ਼ਰਮਾ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁੰਦਰ ਲਾਲ ਅਗਰਵਾਲ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।
ਇਸ ਮੌਕੇ ਹਰਪਾਲ ਚੀਮਾ ਨੇ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸੀਨੀਅਰ ਪੱਤਰਕਾਰ ਜਗਜੀਤ ਸਿੰਘ ਦਰਦੀ ਦੇ ਪਰਿਵਾਰ ਦੀ ਦੇਸ਼ ਦੀ ਆਜ਼ਾਦੀ ਅਤੇ ਉਸ ਤੋਂ ਬਾਅਦ ਸਿੱਖਿਆ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਦੀ ਸਹਾਰਨਾ ਕੀਤੀ। ਪੱਤਰਕਾਰਾਂ ਵੱਲੋਂ ਪੰਜਾਬ ਵਿੱਚ ਬਿਜਲੀ ਸੰਕਟ ਕਾਰਨ ਪੈਦਾ ਹੋਏ ਹਾਲਾਤਾਂ ਬਾਰੇ ਪੁੱਛੇ ਜਾਣ ’ਤੇ ਖ਼ਜ਼ਾਨਾ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਅੰਦਰ ਕੋਈ ਬਿਜਲੀ ਸੰਕਟ ਨਹੀਂ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲੋੜ ਅਨੁਸਾਰ ਪਾਵਰ ਬਿਜਲੀ ਸਪਲਾਈ ਦਿੱਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਨਾਲ ਝਾੜ ਘਟਣ ਦੇ ਖ਼ਦਸ਼ੇ ਬਾਰੇ ਸਵਾਲ ਕਰਨ ’ਤੇ ਚੀਮਾ ਜਵਾਬ ਤੋਂ ਟਾਲਾ ਵਟਦੇ ਹੋਏ ਅੱਗੇ ਲੰਘ ਗਏ।

ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਸਮਾਜ ਬਦਲਦਾ ਰਹਿੰਦਾ ਹੈ। ਇਸ ਸਥਿਤੀ ਵਿੱਚ ਮੀਡੀਆ ਸਮਾਜ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਅਗਵਾਈ ਕਰਦਾ ਹੈ। ਇਸੇ ਲਈ ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰੈਸ ਸਮਾਜ ਦਾ ਸ਼ੀਸ਼ਾ ਹੈ ਅਤੇ ਸਮਾਜ ਦੀ ਅਸਲ ਤਸਵੀਰ ਪੇਸ਼ ਕਰਨਾ ਇਸਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਸਮਾਜ ਨਾਲ ਜੋੜ ਕੇ ਆਮ ਆਦਮੀ ਦੀ ਆਵਾਜ਼ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਮੀਡੀਆ ਨੇ ਆਜ਼ਾਦੀ ਦੀ ਲੜਾਈ ਵਿੱਚ ਮੋਹਰੀ ਭੂਮਿਕਾ ਅਦਾ ਕੀਤੀ ਹੈ।

ਮੀਡੀਆ ਹੀ ਦੇਸ਼ ਦੇ ਲੋਕਾਂ ਦੀ ਦੁਰਦਸ਼ਾ ਤੇ ਬੇਬਸੀ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਨੂੰ ਆਜ਼ਾਦੀ ਦੀ ਲੜਾਈ ਲਈ ਪ੍ਰੇਰਿਤ ਕਰਦਾ ਹੈ। ਇਸ ਤੋਂ ਪਹਿਲਾਂ ਜਗਜੀਤ ਸਿੰਘ ਦਰਦੀ ਦੇ ਜੀਵਨ ਅਤੇ ਸੰਘਰਸ਼ ਬਾਰੇ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਇਸ ਮੌਕੇ ਹੋਣਹਾਰ ਵਿਦਿਆਰਥੀਆਂ, ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦ ਅੌਰਤਾਂ\ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …