ਡਿਪਟੀ ਮੇਅਰ ਬੇਦੀ ਦੀ ਅਗਵਾਈ ਵਿੱਚ ਲਾਇਆ ਮੈਡੀਕਲ ਤੇ ਕੈਂਸਰ ਜਾਂਚ ਕੈਂਪ

ਨਬਜ਼-ਏ-ਪੰਜਾਬ, ਮੁਹਾਲੀ, 30 ਅਕਤੂਬਰ:
ਲਾਇਨਜ਼ ਕਲੱਬ ਮੁਹਾਲੀ ਅਤੇ ਵਿਮੈਨ ਵੈੱਲਫੇਅਰ ਐਸੋਸੀਏਸ਼ਨ ਸੈਕਟਰ-60 ਵੱਲੋਂ ਅੰਮ੍ਰਿਤ ਕੈਂਸਰ ਫਾਉਂਡੇਸ਼ਨ ਅਤੇ ਸ਼ੈਲਬੀ ਮਲਟੀ ਸਪੈਸ਼ਲਿਟੀ ਹਸਪਤਾਲ ਫੇਜ਼-9 ਦੇ ਸਹਿਯੋਗ ਨਾਲ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-3ਬੀ2 ਦੇ ਪਾਰਕ ਵਿੱਚ ਅੌਰਤਾਂ ਲਈ ਛਾਤੀ ਦੇ ਕੈਂਸਰ ਦੀ ਜਾਂਚ, ਹੱਡੀਆਂ ਦੀ ਜਾਂਚ, ਦਿਲ ਦੇ ਰੋਗਾਂ ਅਤੇ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ।
ਇਸ ਮੌਕੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਅੌਰਤਾਂ ਵਿੱਚ ਛਾਤੀ ਦੇ ਕੈਂਸਰ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਮੈਡੀਕਲ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਵੱਖ-ਵੱਖ ਕਿਸਮ ਦੇ ਟੈੱਸਟ ਕੀਤੇ ਗਏ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਵੀ ਅਜਿਹੇ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ ਲਗਾਏ ਜਾਣਗੇ। ਡਿਪਟੀ ਮੇਅਰ ਨੇ ਕੈਂਪ ਵਿੱਚ ਸਹਿਯੋਗ ਦੇਣ ਲਈ 13-13 ਸੰਸਥਾ ਦੇ ਸੰਚਾਲਕ ਹਰਜੀਤ ਸਿੰਘ, ਐਚਐਸ ਸਭਰਵਾਲ ਅਤੇ ਡਾ. ਮੋਹਿਤ ਵਾਲੀਆ ਤੇ ਡਾ. ਜਸਮੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਇਨਜ਼ ਕਲੱਬ ਮੁਹਾਲੀ ਅਤੇ ਵਿਮੈਨ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ।
ਕੁਲਜੀਤ ਬੇਦੀ ਨੇ ਦੱਸਿਆ ਕਿ ਕੈਂਪ ਦੌਰਾਨ ਅੰਮ੍ਰਿਤ ਕੈਂਸਰ ਫਾਉਂਡੇਸ਼ਨ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ 54 ਅੌਰਤਾਂ ਦੀ ਮੁਫ਼ਤ ਮੈਮੋਗ੍ਰਾਫੀ ਕੀਤੀ ਗਈ ਅਤੇ ਅੌਰਤਾਂ ਵਿੱਚ ਲਗਾਤਾਰ ਵੱਧ ਰਹੀ ਇਸ ਬਿਮਾਰੀ ਤੋਂ ਕਿਵੇਂ ਬੱਚਿਆ ਜਾ ਸਕਦਾ ਹੈ, ਬਾਰੇ ਜਾਗਰੂਕ ਕੀਤਾ। ਸ਼ੈਲਬੀ ਹਸਪਤਾਲ ਦੇ ਦਿਲ ਦੇ ਰੋਗਾਂ ਦੇ ਮਾਹਰ ਡਾ. ਮੋਹਿਤ ਵਾਲੀਆ ਨੇ 55 ਮਰੀਜ਼ਾਂ ਦੀ ਜਾਂਚ ਕੀਤੀ। ਡਾ. ਜਸਮੀਤ ਸਿੰਘ ਨੇ 47 ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਵਿੱਚ 109 ਮਰੀਜ਼ਾਂ ਦੀ ਹੱਡੀਆਂ ਦੀ ਘਣਤਾ (ਬੋਨ- ਡੈਨਸਟੀ ਟੈੱਸਟ) ਦੀ ਜਾਂਚ ਕੀਤੀ ਗਈ ਅਤੇ ਹੱਡੀਆਂ ਵਿੱਚ ਵੱਧ ਰਹੀ ਕੈਲਸ਼ੀਅਮ ਦੀ ਘਾਟ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਵਿਮੈਨ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਡਿਪਟੀ ਮੇਅਰ ਕੁਲਜੀਤ ਬੇਦੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅਖੀਰ ਵਿੱਚ ਲਾਇਨਜ਼ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਗੁਲਾਟੀ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…