Nabaz-e-punjab.com

ਸਰਬੱਤ ਦਾ ਭਲਾ ਟਰੱਸਟ ਤੇ ਖਾਲਸਾ ਸਰਬੱਤ ਸੇਵਾ ਵੱਲੋਂ ਮੈਡੀਕਲ ਤੇ ਖੂਨਦਾਨ ਕੈਂਪ

ਜਨਰਲ ਮੈਡੀਕਲ ਕੈਂਪ ਵਿੱਚ 450 ਲੋਕਾਂ ਦੀ ਜਾਂਚ, 300 ਤੋਂ ਵੱਧ ਵਿਅਕਤੀਆਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐਸਪੀ ਸਿੰਘ ਉਬਰਾਏ ਦੀ ਅਗਵਾਈ ਹੇਠ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ 368ਵਾਂ ਮੁਫ਼ਤ ਜਨਰਲ ਮੈਡੀਕਲ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਕੀਤਾ ਜਦੋਂਕਿ ਪ੍ਰਧਾਨਗੀ ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਕੰਵਲਜੀਤ ਸਿੰਘ ਰੂਬੀ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਡਾ. ਦਲਜੀਤ ਸਿੰਘ ਗਿੱਲ ਤੇ ਡਾ. ਸ਼ਿਵਰਾਜ ਸਿੰਘ (ਦੋਵੇਂ ਮੈਡੀਸਨ), ਡਾ. ਆਰਐਸ ਅਟਵਾਲ (ਹੱਡੀਆਂ ਦੇ ਮਾਹਰ), ਡਾ. ਹਰਮਨ ਬੂਟਰ (ਅੌਰਤ ਰੋਗਾਂ ਦੀ ਮਾਹਰ) ਅਤੇ ਡਾ. ਜਸਪ੍ਰੀਤ ਸਿੰਘ (ਅੱਖਾਂ ਦੇ ਮਾਹਰ) ਆਦਿ ਡਾਕਟਰਾਂ ’ਤੇ ਆਧਾਰਿਤ ਮੈਡੀਕਲ ਟੀਮ ਵੱਲੋਂ 450 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਮੁਫ਼ਤ ਨਜ਼ਰ ਦੀਆਂ ਐਨਕਾਂ ਦਿੱਤੀਆਂ ਗਈਆਂ।
ਇਸ ਦੌਰਾਨ ਖਾਲਸਾ ਸਰਬੱਤ ਸੇਵਾ ਵੱਲੋਂ ਮਨੁੱਖਤਾ ਦੀ ਸੇਵਾ ਲਈ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ 300 ਤੋਂ ਵੱਧ ਨੌਜਵਾਨਾਂ ਅਤੇ ਅੌਰਤਾਂ ਨੇ ਖੂਨਦਾਨ ਕੀਤਾ। ਇਸ ਮੌਕੇ ਬੋਲਦਿਆਂ ਐਸਪੀ ਰਜਿੰਦਰ ਸਿੰਘ ਸੋਹਲ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਤੋਂ ਵੱਡਾ ਕੋਈ ਪੁੰਨ ਦਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਲਾਜ ਮਹਿੰਗਾ ਹੋਣ ਕਰਕੇ ਗਰੀਬ ਲੋਕ ਸਮੇਂ ਸਿਰ ਆਪਣੀ ਬਿਮਾਰੀ ਦਾ ਇਲਾਜ ਕਰਵਾਉਣ ਤੋਂ ਅਸਮਰਥ ਹਨ। ਅਜਿਹੇ ਕੈਂਪ ਗਰੀਬ ਲੋਕਾਂ ਲਈ ਬੇਹੱਦ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸਮਾਜ ਵਿੱਚ ਖੂਨਦਾਨ ਪ੍ਰਤੀ ਲੋਕ ਲਹਿਰ ਪੈਦਾ ਕਰਨ ਦੀ ਲੋੜ ਹੈ। ਇਸ ਮੌਕੇ ਮੈਨੇਜਰ ਭਾਈ ਜੋਗਾ ਸਿੰਘ, ਭਾਜਪਾ ਕੌਂਸਲਰ ਅਰੁਣ ਸ਼ਰਮਾ, ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਤੇ ਪਰਮਜੀਤ ਸਿੰਘ ਕਾਹਲੋਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…