Nabaz-e-punjab.com

ਮੈਡੀਕਲ ਕੈਂਪ ਵਿੱਚ 200 ਲੋਕਾਂ ਦੀਆਂ ਅੱਖਾਂ ਦੀ ਜਾਂਚ, ਮੁਫ਼ਤ ਦਵਾਈਆਂ ਦਿੱਤੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਅਤੇ ਨਮੋ ਮੁਹਾਲੀ ਦੀ ਟੀਮ ਵੱਲੋਂ ਇੱਥੋਂ ਦੇ ਫੇਜ਼-5 ਸਥਿਤ ਸ੍ਰੀ ਹਰੀ ਮੰਦਰ ਕੰਪਲੈਕਸ ਵਿੱਚ ਭਾਜਪਾ ਕੌਂਸਲਰ ਅਰੁਣ ਸ਼ਰਮਾ ਦੀ ਦੇਖਰੇਖ ਹੇਠ ਅੱਖਾਂ ਦੀ ਜਾਂਚ ਅਤੇ ਮੁਫ਼ਤ ਅਪਰੇਸ਼ਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਟਰੱਸਟ ਦੇ ਚੇਅਰਮੈਨ ਡਾ. ਐਸਪੀ ਸਿੰਘ ਓਬਰਾਏ ਨੇ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਹੋਰਨਾਂ ਥਾਵਾਂ ’ਤੇ ਅਜਿਹੇ ਕੈਂਪ ਲਗਾਏ ਜਾਣਗੇ ਅਤੇ ਗਰੀਬ ਲੋੜਵੰਦਾਂ ਦੀ ਮਦਦ ਕੀਤੀ ਜਾਵੇਗੀ। ਭਾਜਪਾ ਆਗੂ ਅਰੁਣ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਾ. ਵਰਿੰਦਰ ਕੋਛੜ ਅਤੇ ਡਾ. ਅਦਿੱਤਿਆ ਸ਼ਰਮਾ ਦੀ ਅਗਵਾਈ ਵਾਲੀ ਮੈਡੀਕਲ ਟੀਮ ਵੱਲੋਂ 200 ਤੋਂ ਵੱਧ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ 10 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ। ਮੈਡੀਕਲ ਟੀਮ ਨੇ ਮਰੀਜ਼ਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਨ ਲਈ ਹਮੇਸ਼ਾ ਆਪਣੀਆਂ ਅੱਖਾਂ ਨੂੰ ਸਾਫ਼ ਰੱਖਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਕੌਮੀ ਪ੍ਰਧਾਨ ਜੱਸਾ ਸਿੰਘ, ਦਿੱਲੀ ਯੂਨਿਟ ਦੇ ਪ੍ਰਧਾਨ ਕੰਵਰਜੀਤ ਸਿੰਘ ਕੋਛੜ, ਕੌਮੀ ਸਕੱਤਰ ਗਗਨਦੀਪ ਸਿੰਘ ਅਹੂਜਾ, ਸਲਾਹਕਾਰ ਸਿਹਤ ਸੇਵਾਵਾਂ ਡਾ. ਡੀਐਸ ਗਿੱਲ, ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ ਤੇ ਗੁਰਮੁੱਖ ਸਿੰਘ ਸੋਹਲ, ਤੇਜਿੰਦਰ ਸਿੰਘ ਬਰਾੜ, ਹਰਦੀਪਕ ਸਿੰਘ ਤੇ ਮੱਖਣ ਸਿੰਘ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਓਮਾਂਕਾਤ ਤਿਵਾੜੀ, ਅਨਿਲ ਗੁੱਡੂ, ਵਿਜੈ ਪਾਠਕ, ਕਿਰਨ ਗੁਪਤਾ, ਮਹੇਸ਼ ਮੰਨਣ, ਅਨਿਲ ਖੰਨਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…