nabaz-e-punjab.com

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਮੋਤੀ ਮਹਿਲਾ ਦਾ ਘਿਰਾਓ ਕਰਨ ਦੀ ਚਿਤਾਵਨੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਮੁਹਾਲੀ ਦੇ ਦੁਸਹਿਰਾ ਗਰਾਉਂਡ ਵਿੱਚ ਸੂਬਾ ਚੇਅਰਮੈਨ ਡਾ. ਠਾਕੁਰਜੀਤ ਸਿੰਘ ਦੀ ਅਗਵਾਈ ਅਤੇ ਸੂਬਾ ਪ੍ਰਧਾਨ ਡਾ. ਆਰ.ਕੇ ਬਾਲੀ ਦੀ ਦੇਖ ਰੇਖ ਵਿਚ ਭਰਵੀਂ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਸਰਕਾਰ ਖਿਲਾਫ ਜਮਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਹੁਣ ਤੱਕ ਸਾਨੂੰ ਲਾਰੇ ਲਾਉਂਦੀ ਆ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਸਤਾ ਅਖਤਿਆਰ ਕਰਨਾ ਪਿਆ। ਡਾ.ਠਾਕੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਨਸ਼ਿਆਂ ਦੀ ਆੜ ਵਿਚ ਸਿਹਤ ਮਹਿਕਮੇ ਵੱਲੋਂ ਨਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕਈ ਥਾਵਾਂ ਤੇ ਮੈਡੀਕਲ ਪ੍ਰੈਕਟੀਸ਼ਨਰਾਂ ਤੇ ਝੂਠੇ ਪਰਚੇ ਤੱਕ ਦਰਜ਼ ਕੀਤੇ ਗਏ ਜੋ ਕਿ ਸ਼ਰਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੰਮੇ ਸਮੇਂ ਤੋਂ ਪੇਂਡੂ ਲੋਕਾਂ ਅਤੇ ਗਰੀਬ ਬਸਤੀਆਂ ਅੰਦਰ ਸਿਹਤ ਸਹੂਲਤਾਂ ਦਿੰਦੇ ਆ ਰਹੇ ਹਨ।
ਇਸ ਲਈ ਸੂਬਾ ਸਰਕਾਰ ਮੈਡੀਕਲ ਪ੍ਰੈਕਟੀਸ਼ਨਰ ਦੀ ਬੰਦ ਕੀਤੀ ਰਜਿਸਟਰੇਸ਼ਨ ਮੁੜ ਚਾਲੂ ਕਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਯੁਰਵੈਦਿਕ ਬੋਰਡ ਵੱਲੋਂ ਮਾਨਤਾ ਦਿੱਤੀ ਜਾਵੇ ਤਾਂ ਜੋ ਉਹ ਵਧੀਆ ਢੰਗ ਨਾਲ ਲੋਕਾਂ ਦੀ ਸੇਵਾ ਕਰ ਸਕਣ। ਇਸ ਦੌਰਾਨ ਇੱਕਤਰ ਆਗੂਆਂ ਅਤੇ ਅਹੁਦੇਦਾਰਾਂ ਨੇ ਆਪਣੀਆਂ ਮੰਗਾ ਪੂਰੀਆਂ ਨਾ ਹੋਣ ਤੱਕ ਸਰਕਾਰ ਖਿਲਾਫ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰਦਿਆਂ ਆਉਣ ਵਾਲੇ ਸਮੇਂ ਵਿਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਡਾ. ਬਲਵੀਰ ਸਿੰਘ ਸਰਪ੍ਰਸਤ ਮੋਹਾਲੀ, ਡਾ. ਗੁਰਮੁਖ ਪ੍ਰਧਾਨ ਮੁਹਾਲੀ, ਡਾ.ਕੁਲਵੀਰ ਸਿੰਘ ਪ੍ਰਧਾਨ ਬਲਾਕ ਲਾਂਡਰਾ, ਡਾ.ਰਜਿੰਦਰ ਸਿੰਘ ਸਨੇਟਾ, ਡਾ. ਜਸਵਿੰਦਰ ਸਿੰਘ ਕਾਲਖ, ਡਾ ਵਿਨੋਦ ਕੁਮਾਰ ਸਕੱਤਰ, ਡਾ. ਸੋਹਣ ਲਾਲ ਖਜਾਨਚੀ, ਜਗਦੀਸ਼ ਲਾਲ, ਨਰੇਸ਼ ਕੁਮਾਰ, ਵਿਨੋਦ ਕੁਮਾਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…