ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਵੱਖ-ਵੱਖ ਉਮੀਦਵਾਰਾਂ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਦੇ ਸੂਬਾ ਪ੍ਰਧਾਨ ਡਾ. ਧੰਨਾ ਮੱਲ ਗੋਇਲ, ਸਕੱਤਰ ਡਾ. ਗੁਰਮੇਲ ਸਿੰਘ ਮਾਛੀਕੇ, ਸਰਪ੍ਰਸਤ ਡਾ. ਸੁਰਜੀਤ ਸਿੰਘ, ਵਿੱਤ ਸਕੱਤਰ ਐਚਐਸ ਰਾਣੂ ਦੀ ਅਗਵਾਈ ਹੇਠ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਐਸੋਸੀਏਸ਼ਨ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਦੀ ਅਤੇ ਨਾ ਹੀ ਵਿਰੋਧ ਕਰਦੀ ਕਿਸੇ ਵੀ ਸਰਕਾਰ ਨੇ ਸਾਡੇ ਮਸਲੇ ਦਾ ਹੱਲ ਨਹੀਂ ਕੀਤਾ ਸਗੋਂ ਲਾਰਿਆਂ ਤੇ ਵਾਅਦਿਆਂ ਨਾਲ ਡੰਗ ਟਪਾਈ ਕੀਤੀ ਹੈ ਐਸੋਸੀਏਸਨ ਦੇ ਮੈਂਬਰ ਕਿਸੇ ਵੀ ਪਾਰਟੀ ਦੇ ਹੱਕ ਵਿੱਚ ਵੋਟ ਪਾ ਸਕਦੇ ਹਨ।
ਇਸੇ ਦੌਰਾਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਬਲਵੀਰ ਸਿੰਘ ਮੁਹਾਲੀ, ਕਾਰਜਕਾਰੀ ਪ੍ਰਧਾਨ ਡਾ. ਬਿਕਰਮ ਦੱਤ ਗੋਇਲ, ਜਨਰਲ ਸਕੱਤਰ ਡਾ. ਸੁਖਵੀਰ ਸਿੰਘ ਝਿਊਰਹੇੜੀ, ਕੈਸੀਅਰ ਡਾ. ਸੁਖਦੇਵ ਸਿੰਘ, ਮੀਤ ਪ੍ਰਧਾਨ ਡਾ. ਅਨੂਪ ਮੇਹਲੀ ਦੀ ਅਗਵਾਈ ਹੇਠ ਮੁਹਾਲੀ ਤੋਂ ਵਿਧਾਨ ਸਭਾ ਦੀ ਚੋਣ ਲੜ ਰਹੇ ਵੱਖਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੀਆਂ ਮੰਗਾਂ ਬਾਰੇ ਮੰਗ ਪੱਤਰ ਦਿੱਤੇ। ਉਨ੍ਹਾਂ ਨੇ ਕਾਂਗਰਸ ਦੇ ਬਲਬੀਰ ਸਿੰਘ ਸਿੱਧੂ, ਆਪ ਦੇ ਕੁਲਵੰਤ ਸਿੰਘ, ਅਕਾਲੀਬਸਪਾ ਦੇ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਛੋਟੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੈਡੀਕਲ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਦੀਆਂ ਜਾਇਜ਼ ਮੰਗਾਂ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ ਸਰਕਾਰ ਬਣਨ ਉਪਰੰਤ ਉਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਸੰਸਥਾ ਨੇ ਕਿਸੇ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਦਾ ਫੈਸਲਾ ਲਿਆ ਹੈ ਬਲਕਿ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਕੋਈ ਵੀ ਮੈਂਬਰ ਆਪਣੀ ਮਰਜ਼ੀ ਨਾਲ ਕਿਸੇ ਚੰਗੇ ਉਮੀਦਵਾਰ ਨੂੰ ਵੋਟ ਪਾ ਸਕਦਾ ਹੈ।
ਡਾ. ਬਲਬੀਰ ਸਿੰਘ ਅਤੇ ਡਾ. ਸੁਖਵੀਰ ਸਿੰਘ ਝਿਊਰਹੇੜੀ ਨੇ ਕਿਹਾ ਕਿ ਮੁਹਾਲੀ ਸਮੇਤ ਸੂਬੇ ਦੇ ਪਿੰਡਾਂ ਵਿੱਚ ਅਣ-ਰਜਿਸਟਰਡ ਡਾਕਟਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਿਖਲਾਈ ਦੇ ਕੇ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਬਾਹਰਲੇ ਸੂਬਿਆਂ ਤੋਂ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਡਾਕਟਰਾਂ ਨੂੰ ਰਜਿਸਟਰਡ ਕਰਕੇ ਮਾਨਤਾ ਦਿੱਤੀ ਜਾਵੇ।
ਇਸ ਮੌਕੇ ਢਕੌਲੀ ਸਰਕਲ ਦੇ ਪ੍ਰਧਾਨ ਡਾ. ਪ੍ਰਮੋਦ ਕੁਮਾਰ, ਜਨਰਲ ਸਕੱਤਰ ਡਾ. ਗੁਰਵਿੰਦਰ ਸਿੰਘ, ਕੈਸੀਅਰ ਡਾ. ਰਾਮ ਆਸਰਾ, ਮੁਹਾਲੀ ਬਲਾਕ ਦੇ ਕਾਰਜਕਾਰੀ ਪ੍ਰਧਾਨ ਡਾ. ਬਿਪਲਬ, ਕੈਸੀਅਰ ਡਾ. ਜਸਵਿੰਦਰ ਸਿੰਘ, ਡਾ. ਵਿਜਨ, ਡਾ. ਰਾਕੇਸ਼ ਕੰਬਾਲੀ, ਰਵਿੰਦਰ ਕੁਮਾਰ, ਅਨੂਪ ਕੁਮਾਰ, ਡਾ. ਰਾਜੇਸ਼ ਕੁਮਾਰ ਚਡਿਆਲਾ, ਅਨੁਰਾਧਾ ਸਾਹੂ, ਡਾ.ਨਿਪਲ, ਡਾ. ਸੰਜੇ ਕੁਮਾਰ ਮਦਨਪੁਰਾ, ਬਲਾਕ ਖਰੜ ਤੋਂ ਕੈਸੀਅਰ ਡਾ. ਨੀਰਜ ਕੁਮਾਰ, ਜਨਰਲ ਸਕੱਤਰ ਡਾ. ਹਰੀਸ਼ ਵਰਮਾ, ਡਾ. ਸੁਨੀਲ ਖੁਸਵਾਹਾ, ਡਾ. ਧਰਮਪਾਲ ਮਨੌਲੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…