nabaz-e-punjab.com

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਚਿਤਾਵਨੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਜੂਨ:
ਅਗਰ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀਆਂ ਜਾਇਜ਼ ਮੰਗਾ ਨਾ ਮੰਨੀਆਂ ਤਾਂ ਐਸੋਸੀਏਸ਼ਨ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰੇਗੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਮੇਸ਼ ਕੁਮਾਰ ਬਾਲੀ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਕੁਰਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਦੌਰਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਕੁਰਾਲੀ ਵਿਖੇ ਹੋਈ ਜਿਸ ਦੌਰਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਅਤੇ ਆਲ ਇੰਡੀਆ ਮੈਡੀਕਲ ਫ਼ੈਡਰੇਸ਼ਨ ਦੇ ਮੀਤ ਪ੍ਰਧਾਨ ਡਾ. ਠਾਕੁਰਜੀਤ ਸਿੰਘ ਦੀ ਅਗਵਾਈ ਵਿਚ ਸਮੂਹ ਅਹੁਦੇਦਾਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਵੱਲੋਂ ਜਾਇਜ਼ ਮੰਗਾ ਨਾ ਮੰਨੀਆਂ ਤਾਂ ਸੂਬੇ ਭਰ ਤੋਂ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਨੂੰ ਮੈਡੀਕਲ ਸਹੂਲਤਾਂ ਦੇਣ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਲਾਫ ਸੂਬੇ ਅੰਦਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਉਨ੍ਹਾਂ ਸੂਬੇ ਅੰਦਰ ਪ੍ਰਸ਼ਾਸਨ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਖਿਲਾਫ ਦਰਜ਼ ਕੀਤੇ ਜਾ ਰਹੇ ਝੂਠੇ ਮੁਕੱਦਮੇ ਰੱਦ ਕਰਨ ਦੀ ਮੰਗ ਕੀਤੀ ਅਗਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਐਸੋਸੀਏਸ਼ਨ ਸੰਘਰਸ਼ ਦਾ ਰਾਹ ਅਖਤਿਆਰ ਕਰੇਗੀ। ਇਸ ਮੌਕੇ ਡਾ.ਜਸਵਿੰਦਰ ਸਿੰਘ ਕਾਲਖ, ਡਾ. ਮਾਘ ਸਿੰਘ, ਗੁਰਦੇਵ ਸਿੰਘ ਸੇਵਾਦਾਰ ਐਸੋਸੀਏਸ਼ਨ, ਡਾ. ਗੁਰਮੁਖ ਸਿੰਘ, ਡਾ. ਅਵਤਾਰ ਸਿੰਘ ਚਟੌਲੀ, ਡਾ. ਬਲਵੀਰ ਸਿੰਘ ਲਾਂਡਰਾਂ, ਡਾ. ਰਘਵੀਰ ਸਿੰਘ ਬੜੌਦੀ, ਡਾ. ਕੁਲਵੀਰ ਸਿੰਘ, ਡਾ. ਵਿਕਰਮ ਦੱਤ, ਡਾ. ਰਾਜਕੁਮਾਰ, ਡਾ. ਚੰਦਰ ਕਾਂਤ, ਡਾ. ਸੁਖਵਿੰਦਰ ਸਿੰਘ, ਡਾ. ਪ੍ਰਮੋਦ ਕੁਮਾਰ, ਡਾ. ਪਰਮਜੀਤ ਸਿੰਘ, ਡਾ. ਅਜਮਲ, ਡਾ. ਪਰਮਲ ਸਿੰਘ, ਡਾ. ਗੁਰਿੰਦਰ ਸਿੰਘ ਮੁੱਲਾਂਪੁਰ, ਡਾ. ਨਰਿੰਦਰ ਕੁਮਾਰ, ਡਾ. ਜਰਨੈਲ ਸਿੰਘ ਮੰਦਵਾੜਾ, ਡਾ. ਹਰਵਿੰਦਰ ਸਿੰਘ ਮੜੌਲੀ, ਡਾ. ਸੁਰਜੀਤ ਸਿੰਘ, ਡਾ. ਗੁਰਚਰਨ ਸਿੰਘ ਮੁੰਡੀ ਖਰੜ, ਡਾ. ਸੁਰਜੀਤ ਸਿੰਘ ਭੱੁਖੜੀ, ਡਾ. ਸੋਹਣ ਲਾਲ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…