nabaz-e-punjab.com

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਪੀਐਚਸੀ ਬੂਥਗੜ੍ਹ ਦੇ ਬਾਹਰ ਧਰਨਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 5 ਜੁਲਾਈ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਨੇ ਸੂਬਾ ਪ੍ਰਧਾਨ ਆਰ.ਕੇ ਬਾਲੀ ਅਤੇ ਸੂਬਾ ਚੇਅਰਮੈਨ ਡਾ.ਠਾਕੁਰਜੀਤ ਸਿੰਘ ਦੀ ਦੇਖ ਰੇਖ ਵਿਚ ਸਿਹਤ ਵਿਭਾਗ ਅਤੇ ਸਰਕਾਰ ਖਿਲਾਫ ਜਮਕੇ ਧਰਨਾ ਦਿੱਤਾ। ਇਸ ਦੌਰਾਨ ਬੁਲਾਰਿਆਂ ਨੇ ਪੀ.ਐਚ.ਸੀ ਬੂਥਗੜ੍ਹ ਦੇ ਐਸ.ਐਮ.ਓ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਾ ਵਿਰੋਧ ਕਰਦਿਆਂ ਪੀ.ਐਚ.ਸੀ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਡਾ. ਆਰ.ਕੇ ਬਾਲੀ ਸੂਬਾ ਪ੍ਰਧਾਨ ਨੇ ਕਿਹਾ ਕਿ ਬੂਥਗੜ੍ਹ ਦੇ ਐਸ.ਐਮ.ਓ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਗਲਤ ਹੈ। ਇਸ ਦੌਰਾਨ ਸੂਬਾ ਚੇਅਰਮੈਨ ਡਾ. ਠਾਕੁਰਜੀਤ ਸਿੰਘ ਕੁਰਾਲੀ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸੂਬੇ ਅੰਦਰ ਮੈਡੀਕਲ ਪ੍ਰੈਕਟੀਸ਼ਨਰ ਖਿਲਾਫ ਧੱਕਾ ਨਹੀਂ ਹੋਣ ਦੇਵੇਗੀ। ਇਸ ਸਬੰਧੀ ਉਹ ਜਲਦ ਅਗਲੀ ਰਣਨੀਤੀ ਬਣਾਕੇ ਸਰਕਾਰ ਖਿਲਾਫ ਸੰਘਰਸ਼ ਵਿੱਢਣਗੇ। ਜਿਲ੍ਹਾ ਪ੍ਰਧਾਨ ਡਾ.ਗੁਰਮੁਖ ਸਿੰਘ ਮਾਣਕਪੁਰ ਸ਼ਰੀਫ ਨੇ ਧਰਨੇ ਵਿਚ ਸ਼ਾਮਲ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ.ਬਲਵੀਰ ਸਿੰਘ, ਡਾ. ਰਘਵੀਰ ਸਿੰਘ, ਡਾ.ਚੰਦਰਕਾਂਤ, ਡਾ.ਜਗਦੀਸ਼ ਲਾਲ, ਡਾ.ਗੁਰਜੀਤ ਸਿੰਘ, ਡਾ.ਵਿਕਰਮ ਦੱਤ, ਡਾ.ਅਵਤਾਰ ਸਿੰਘ ਚਟੌਲੀ ਆਦਿ ਹਾਜ਼ਰ ਸਨ।
ਕੀ ਕਹਿਣਾ ਐਸ.ਐਮ.ਓ ਦਾ :
ਇਸ ਸਬੰਧੀ ਸੰਪਰਕ ਕਰਨ ‘ਤੇ ਪੀ.ਐਚ.ਸੀ ਬੂਥਗੜ੍ਹ ਦੇ ਐਸ.ਐਮ.ਓ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਜਿਹੜੇ ਲੋਕ ਇਲਾਕੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਗੇ ਉਹ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕਰਨਗੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…