Share on Facebook Share on Twitter Share on Google+ Share on Pinterest Share on Linkedin ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ: ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਵੱਲੋਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੈਡੀਕਲ ਵਿਸਟੈਬਲਿਸ਼ਟ ਮੈਂਟ ਬਿੱਲ ਦੇ ਵਿਰੋਧ ਅਤੇ ਨਸ਼ਿਆਂ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਡਾ. ਧਰਮ ਪਾਲ ਸਿੰਘ ਅਤੇ ਸੂਬਾ ਵਿੱਤ ਸਕੱਤਰ ਡਾ. ਮਾਘ ਸਿੰਘ ਦੀ ਅਗਵਾਈ ਵਿੱਚ ਕੀਤੇ ਇਸ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਦੀ ਆੜ ਵਿੱਚ ਪਿੰਡਾਂ ਵਿੱਚ ਕੰਮ ਕਰਦੇ ਡਾਕਟਰਾਂ ਦੀ ਕੀਤੀ ਜਾ ਰਹੀ ਖੱਜਲ-ਖੁਆਰੀ ਅਤੇ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਲੋਕਾਂ ਨੂੰ ਭਰੂਣ ਹੱਤਿਆ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਾਨੂੰਨ ਵਿੱਚ ਸੋਧ ਕਰਕੇ ਕੋਈ ਰਿਫਰੈਸ਼ਰ ਕੋਰਸ ਕਰਵਾ ਕੇ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ। ਇਸ ਸਬੰਧੀ ਉਨ੍ਹਾਂ ਨੇ ਡੀਸੀ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਲਿਖੇ ਵੱਖ ਵੱਖ ਮੰਗ ਪੱਤਰ ਭੇਜੇ ਗਏ। ਇਸ ਮੌਕੇ ਸੂਬਾ ਚੇਅਰਮੈਨ ਡਾ. ਠਾਕੁਰਜੀਤ ਸਿੰਘ, ਮੀਤ ਪ੍ਰਧਾਨ ਡਾ. ਗੁਰਮੁੱਖ ਸਿੰਘ, ਸੰਗਠਨ ਸਕੱਤਰ ਡਾ. ਬਲਵੀਰ ਸਿੰਘ, ਜ਼ਿਲ੍ਹਾ ਸਕੱਤਰ ਡਾ. ਰਘਬੀਰ ਸਿੰਘ, ਜ਼ਿਲ੍ਹਾ ਵਿੱਤ ਸਕੱਤਰ, ਡਾ. ਚੰਦਰ ਕਾਂਤ, ਜ਼ਿਲ੍ਹਾ ਚੇਅਰਮੈਨ ਡਾ. ਕੁਲਵੀਰ ਸਿੰਘ, ਮੀਤ ਪ੍ਰਧਾਨ ਡਾ. ਜਗਦੀਸ਼ ਲਾਲ, ਪ੍ਰੈੱਸ ਸਕੱਤਰ ਡਾ. ਬਿਕਰਮ ਦੱਤ ਗੋਇਲ, ਡਾ. ਪਲਜਿੰਦਰ ਸਿੰਘ ਕਾਹਲੋਂ, ਡਾ. ਤਰਸੇਮ ਗਰਗ, ਡਾ. ਧਰਮਿੰਦਰ ਕੁਮਾਰ, ਡਾ. ਸੁਖਵੀਰ ਸਿੰਘ ਸਮੇਤ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ, ਅਤੇ ਡਾਕਟਰ ਸਾਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ